ਪੰਜਾਬ

punjab

ETV Bharat / city

ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੇ ਗੈਂਗਸਟਰ ਲਾਰੈਂਸ ਤੇ ਗੋਲਡੀ ਬਰਾੜ ਤੋਂ ਦੱਸਿਆ ਖਤਰਾ ! - gangster Lawrence and Goldie Brar

ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਵੱਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ। ਉਸ ਵੱਲੋਂ ਹਾਈਕੋਰਟ ਵਿੱਚ 2 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਸ਼ਗਨਪ੍ਰੀਤ ਵੱਲੋਂ ਮਿੱਡੂਖੇੜਾ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਗਈ ਹੈ ਅਤੇ ਨਾਲ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਤੋਂ ਜਾਨ ਨੂੰ ਖਤਰਾ ਦੱਸਿਆ ਗਿਆ ਹੈ।

ਸਿੱਧੂ ਮੂਸੇਵਾਲਾ ਦੇ ਕਰੀਬੀ ਨੇ ਹਾਈਕੋਰਟ ਵਿੱਚ ਦਾਖਲ ਕੀਤੀ ਪਟੀਸ਼ਨ
ਸਿੱਧੂ ਮੂਸੇਵਾਲਾ ਦੇ ਕਰੀਬੀ ਨੇ ਹਾਈਕੋਰਟ ਵਿੱਚ ਦਾਖਲ ਕੀਤੀ ਪਟੀਸ਼ਨ

By

Published : Jun 28, 2022, 5:36 PM IST

ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲਗਾਤਾਰ ਨਵੇਂ ਮੋੜ ਸਾਹਮਣੇ ਆ ਰਹੇ ਹਨ। ਹੁਣ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਵੱਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ। ਉਸ ਵੱਲੋਂ ਵਿੱਕੀ ਮਿੱਡੂ ਖੇੜਾ ਕਤਲ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕਰਦੇ ਹੋਏ ਹਾਈਕੋਰਟ ਵਿੱਚ 2 ਪਟੀਸ਼ਨਾਂ ਦਾਖਲ ਕੀਤੀਆਂ ਹਨ।

ਇਸਦੇ ਨਾਲ ਹੀ ਸ਼ਗਨਪ੍ਰੀਤ ਵੱਲੋਂ ਹਾਈਕੋਰਟ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਤੋਂ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ ਅਤੇ ਸੁਰੱਖਿਆ ਦੀ ਮੰਗ ਕੀਤੀ ਹੈ। ਸ਼ਗਨਪ੍ਰੀਤ ਨੇ ਹਾਈਕੋਰਟ ਵਿੱਚ ਕਿਹਾ ਹੈ ਕਿ ਉਹ ਜਦੋਂ ਵੀ ਮੁਹਾਲੀ ਆਵੇ ਅਤੇ ਹਵਾਈ ਅੱਡੇ ਤੋਂ ਲੈਕੇ ਤੈਅ ਜਗ੍ਹਾ ਤੱਕ ਜਾਣ ਲਈ ਉਸਨੂੰ ਸੁਰੱਖਿਆ ਮਹੱਈਆ ਕਰਵਾਈ ਜਾਵੇ।

ਸ਼ਗਨਪ੍ਰੀਤ ਸਿੱਧੂ ਮੂਸੇਵਾਲਾ ਦਾ ਕਰੀਬੀ ਹੈ। ਉਸ ਵੱਲੋਂ ਮੂਸੇਵਾਲਾ ਦਾ ਸ਼ੋਅਜ਼ ਦੀ ਡੀਲਿੰਗ ਕੀਤੀ ਜਾਂਦੀ ਸੀ। ਇਸ ਦੌਰਾਨ ਹੀ ਵਿੱਕੂ ਮਿੱਡੂ ਖੇੜਾ ਦਾ ਕਤਲ ਹੋ ਗਿਆ ਸੀ ਜਿਸ ਵਿੱਚ ਉਸਦਾ ਨਾਮ ਸਾਹਮਣੇ ਆਇਆ ਹੈ। ਇਹ ਕਿਹਾ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਦੀ ਜਾਂਚ ਇਹ ਸਾਹਮਣੇ ਆਇਆ ਹੈ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਕੌਸ਼ਲ ਚੌਧਰੀ ਦਾ ਸ਼ਾਪਰ ਸ਼ੂਰਟਸ ਨਾਲ ਉਸਦਾ ਸਬੰਧ ਹੈ।

ਜਾਣਕਾਰੀ ਅਨੁਸਾਰ ਇਸ ਘਟਨਾ ਤੋਂ ਬਾਅਦ ਅਚਾਨਕ ਸ਼ਗਨਪ੍ਰੀਤ ਵਿਦੇਸ਼ ਚਲਾ ਗਿਆ ਸੀ। ਉਸ ਸਮੇਂ ਤੋਂ ਹੀ ਉਹ ਆਸਟ੍ਰੇਲੀਆ ਰਹਿ ਰਿਹਾ ਹੈ। ਇਸ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੂੰ ਸ਼ੱਕ ਹੈ ਕਿ ਮੂਸੇਵਾਲਾ ਵੱਲੋਂ ਆਪਣੇ ਮੈਨੇਜਰ ਦੀ ਵਿਦੇਸ਼ ਭੇਜਣ ਵਿੱਚ ਮਦਦ ਕੀਤੀ ਗਈ ਗਈ ਹੈ। ਲਗਾਤਾਰ ਇਹ ਗੱਲਾਂ ਸਾਹਮਣੇ ਆ ਰਹੀਆਂ ਹਨ ਕਿ ਵਿੱਕੂ ਮਿੱਡੂ ਖੇੜਾ ਕਤਲ ਦੇ ਚੱਲਦੇ ਹੀ ਸਿੱਧੂ ਮੂਸੇਵਾਲਾ ਦਾ ਕਤਲ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ:ਪੰਜਾਬ ਵਿਧਾਨਸਭਾ ’ਚ ਮੁਖਤਾਰ ਅੰਸਾਰੀ ਨੂੰ ਲੈ ਕੇ ਹੋਇਆ ਹੰਗਾਮਾ, ਜੇਲ੍ਹ ਮੰਤਰੀ ਨੇ ਕੀਤਾ ਵੱਡਾ ਦਾਅਵਾ !

ABOUT THE AUTHOR

...view details