ਪੰਜਾਬ

punjab

ETV Bharat / city

ਸਿੱਧੂ ਮੂਸੇਵਾਲਾ ਕਤਲ ਮਾਮਲਾ: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਤੋਂ ਪੰਜਾਬ ਲੈ ਕੇ ਆ ਰਹੀ ਹੈ ਪੁਲਿਸ - Tihar Jail to Punjab

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਆ ਰਹੀ ਹੈ। ਜਿਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਗੈਂਗਸਟਰ ਜੱਗੂ ਭਗਵਾਨਪੁਰੀਆ ਪੰਜਾਬ ਲੈ ਕੇ ਆ ਰਹੀ ਹੈ ਪੁਲਿਸ
ਗੈਂਗਸਟਰ ਜੱਗੂ ਭਗਵਾਨਪੁਰੀਆ ਪੰਜਾਬ ਲੈ ਕੇ ਆ ਰਹੀ ਹੈ ਪੁਲਿਸ

By

Published : Jun 29, 2022, 5:03 PM IST

Updated : Jun 29, 2022, 8:18 PM IST

ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਬਾਅਦ ਪੰਜਾਬ ਪੁਲਿਸ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਆ ਰਹੀ ਹੈ। ਦੱਸ ਦਈਏ ਕਿ ਦਿੱਲੀ ਦੀ ਅਦਾਲਤ ਨੇ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ।

ਇਹ ਵੀ ਪੜੋ:Unsolved Mystery: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਨੂੰ ਹੋਇਆ ਇੱਕ ਮਹੀਨਾ

ਕਤਲ ਵਿੱਚ ਸ਼ਾਮਲ ਸਨ ਸ਼ੂਟਰ: ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸੂਤਰਾਂ ਦੇ ਵਿੱਚ ਦੋ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ੂਟਰ ਸ਼ਾਮਲ ਸਨ, ਜਿਸ ਕਾਰਨ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਦੇ ਲਈ ਪੰਜਾਬ ਪੁਲਿਸ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਆ ਰਹੀ ਹੈ। ਅੱਜ ਦੇਰ ਰਾਤ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਜਾ ਸਕਦਾ ਹੈ।

ਪਹਿਲਾਂ ਵੀ ਹੋ ਚੁੱਕੀ ਹੈ ਪੁੱਛਗਿੱਛ: ਸਿੱਧੂ ਮੂਸੇਵਾਲਾ ਨੂੰ ਕਤਲ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਗਈ ਸੀ। ਜਿਸ ਵਿੱਚ ਉਸਨੇ ਦੱਸਿਆ ਕਿ ਤਿਹਾੜ ਜੇਲ੍ਹ ਵਿੱਚ ਉਹ ਅਤੇ ਲਾਰੈਂਸ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨਾਲ ਗੱਲਬਾਤ ਕਰਦੇ ਸਨ। ਹਾਲਾਂਕਿ, ਬਾਅਦ ਵਿੱਚ ਉਸਦੀ ਬੈਰਕ ਬਦਲ ਦਿੱਤੀ ਗਈ ਸੀ। ਉਸ ਤੋਂ ਬਾਅਦ ਉਸ ਨੂੰ ਨਹੀਂ ਪਤਾ ਕਿ ਅੱਗੇ ਕੀ ਹੋਇਆ।

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਤੋਂ ਪੰਜਾਬ ਲੈ ਕੇ ਆ ਰਹੀ ਹੈ ਪੁਲਿਸ

ਇਨਸਾਫ਼ ਬਾਕੀ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਅੱਜ ਪੂਰਾ ਇੱਕ ਮਹੀਨਾ ਹੋ ਗਿਆ ਹੈ। ਮਾਮਲੇ ਨੂੰ ਇੱਕ ਮਹੀਨਾ ਬੀਤ ਜਾਣ ਤੋਂ ਬਾਅਦ ਕਤਲਕਾਂਡ ਦੇ ਅਸਲ ਮਾਸਟਰਮਾਈਂਡ ਅਤੇ ਸ਼ੂਟਰ ਅਜੇ ਵੀ ਪੁਲਿਸ ਦੀ ਗ੍ਰਿਫਤ ਚੋਂ ਫਰਾਰ ਹਨ। ਬੇਸ਼ਕ ਪੁਲਿਸ ਵੱਲੋਂ ਲਗਾਤਾਰ ਮਾਮਲੇ ਸਬੰਧੀ ਛਾਪੇਮਾਰੀਆਂ ਗ੍ਰਿਫਤਾਰੀਆਂ ਅਤੇ ਕਈ ਵੱਡੇ ਖੁਲਾਸੇ ਕੀਤੇ ਜਾ ਰਹੇ ਹਨ ਪਰ ਪਰਿਵਾਰ ਨੂੰ ਅਜੇ ਵੀ ਇਨਸਾਫ ਨਹੀਂ ਮਿਲਿਆ ਹੈ।

29 ਮਈ ਨੂੰ ਕੀਤਾ ਗਿਆ ਸੀ ਮੂਸੇਵਾਲਾ ਦਾ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi singer Sidhu Moosewala murder) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੁੱਪ ਅਤੇ ਗੈਂਗਸਟਰ ਗੋਲਡੀ ਬਰਾੜ ਨੇ ਲਈ।

ਇਹ ਵੀ ਪੜੋ:ਨੌਜਵਾਨ ਨੇ ਛੱਡਿਆ ਫਸਲੀ ਚੱਕਰ, ਸਬਜ਼ੀਆਂ ਤੇ ਫੁੱਲਾਂ ਦੀ ਖੇਤੀ ਨਾਲ ਕਮਾ ਰਿਹਾ ਦੁੱਗਣਾ ਮੁਨਾਫ਼ਾ

Last Updated : Jun 29, 2022, 8:18 PM IST

ABOUT THE AUTHOR

...view details