ਮਾਨਸਾ:ਪਿਛਲੇ ਦਿਨੀਂ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਕਾਂਡ ਵਿੱਚ ਮਾਨਸਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਇੱਕ ਨੌਜਵਾਨ ਮਨਪ੍ਰੀਤ ਸਿੰਘ ਉਰਫ ਭਾਊ ਨੂੰ ਦੇਹਰਾਦੂਨ ਤੋਂ ਗ੍ਰਿਫ਼ਤਾਰ ਕੀਤਾ (Mansa police have arrested Manpreet Singh alias Bhau) ਗਿਆ ਹੈ ਅਤੇ ਇਸਦੇ ਨਾਲ ਹੀ ਬਠਿੰਡਾ ਜੇਲ੍ਹ ਵਿੱਚ ਬੰਦ ਸਾਰਜ ਮਿੰਟੂ ਨਾਂ ਦੇ ਗੈਂਗਸਟਰ ਨੂੰ ਪ੍ਰੋਡਕਸ਼ਨ ਵਰੰਟ ਉਪਰ ਲਿਆਂਦਾ ਗਿਆ ਹੈ।
ਇਹ ਵੀ ਪੜੋ:ਗੈਂਗਸਟਰ ਲਾਰੈਂਸ 5 ਦਿਨ ਦੇ ਪੁਲਿਸ ਰਿਮਾਂਡ 'ਤੇ ਦਿੱਲੀ ਦੀ ਸਪੈਸਲ ਬ੍ਰਾਂਚ ਕਰੇਗੀ ਪੁੱਛਗਿੱਛ
ਉਧਰ ਦੂਸਰੇ ਪਾਸੇ ਬਠਿੰਡਾ ਜ਼ਿਲ੍ਹੇ ਦੇ ਨਾਮੀ ਗੈਂਗਸਟਰ ਰਹੇ ਕੁਲਵੀਰ ਨਰੂਆਣਾ ਦੇ ਕਤਲ ਮਾਮਲੇ ਵਿੱਚ ਫ਼ਿਰੋਜ਼ਪੁਰ ਜੇਲ੍ਹ ਵਿਚ ਬੰਦ ਮਨਪ੍ਰੀਤ ਸਿੰਘ ਮੰਨਾ ਨੂੰ ਵੀ ਮਾਨਸਾ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਹੈ। ਸਿੱਧੂ ਮੂਸੇ ਵਾਲਾ ਦੇ ਕਤਲ ਕਾਂਡ ਕਾਰਨ ਜਿੱਥੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਉੱਠੇ ਸਨ। ਉਥੇ ਹੀ ਵੱਡੀ ਪੱਧਰ ਉੱਪਰ ਭਗਵੰਤ ਮਾਨ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਸੀ, ਕਿਉਂਕਿ ਪਿਛਲੇ ਦਿਨੀਂ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਸੀ, ਪਰ ਹੁਣ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਤੇਜ਼ੀ ਦਿਖਾਉਂਦੇ ਹੋਏ ਇੱਕ ਨੌਜਵਾਨ ਦੀ ਗ੍ਰਿਫ਼ਤਾਰੀ ਅਤੇ 2 ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਰੰਟ ‘ਤੇ ਲਿਆਉਣ ਦੀ ਗੱਲ ਆਖੀ ਜਾ ਰਹੀ ਹੈ।