ਪੰਜਾਬ

punjab

ETV Bharat / city

ਸਿੱਧੂ ਮੂਸੇਵਾਲਾ ਕਤਲ ਮਾਮਲਾ:ਪੰਜਾਬ ਸਰਕਾਰ ਦੀ ਜਾਂਚ 'ਤੇ ਸੁਖਪਾਲ ਖਹਿਰਾ ਦਾ ਵੱਡਾ ਦਾਅਵਾ - Sukhpal Khaira big claim on Punjab government

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਪੰਜਾਬ ਸਰਕਾਰ ਵਲੋਂ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਨੂੰ ਲੈਕੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੱਡਾ ਦਾਅਵਾ ਕੀਤਾ ਹੈ।

ਪੰਜਾਬ ਸਰਕਾਰ ਦੀ ਜਾਂਚ 'ਤੇ ਸੁਖਪਾਲ ਖਹਿਰਾ ਦਾ ਵੱਡਾ ਦਾਅਵਾ
ਪੰਜਾਬ ਸਰਕਾਰ ਦੀ ਜਾਂਚ 'ਤੇ ਸੁਖਪਾਲ ਖਹਿਰਾ ਦਾ ਵੱਡਾ ਦਾਅਵਾ

By

Published : Jun 3, 2022, 9:45 PM IST

Updated : Jun 3, 2022, 10:18 PM IST

ਚੰਡੀਗੜ੍ਹ: ਪਿਛਲੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਜਵਾਰਕੇ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ। ਇਸ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਮੂਸੇਵਾਲਾ ਦੀ ਸੁਰੱਖਿਆ ਘੱਟ ਕੀਤੇ ਜਾਣ ਨੂੰ ਲੈਕੇ ਵਿਰੋਧੀਆਂ ਵਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸ ਵਿਚਾਲੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਦੀ ਮੰਗ ਕੀਤੀ ਸੀ, ਜਿਸ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਹਾਈਕੋਰਟ ਦੇ ਚੀਫ ਜਸਟਿਸ ਨੂੰ ਮੌਜੂਦਾ ਜੱਜ ਤੋਂ ਜਾਂਚ ਨੂੰ ਲਿਖਿਆ ਗਿਆ ਸੀ।

ਪੰਜਾਬ ਸਰਕਾਰ ਦੀ ਜਾਂਚ 'ਤੇ ਸੁਖਪਾਲ ਖਹਿਰਾ ਦਾ ਵੱਡਾ ਦਾਅਵਾ

ਇਸ ਪੂਰੇ ਮਾਮਲੇ ਨੂੰ ਲੈਕੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੱਡਾ ਦਾਅਵਾ ਕੀਤਾ ਹੈ। ਸੁਖਪਾਲ ਖਹਿਰਾ ਨੇ ਵੱਡਾ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਭਰੋਸੇਯੋਗ ਅਧਿਕਾਰਿਤ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਭਗਵੰਤ ਮਾਨ ਸਰਕਾਰ ਵਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਲਈ ਜੋ ਲਿਖਿਆ ਗਿਆ ਸੀ,ਉਸ ਨੂੰ ਹਾਈਕੋਰਟ ਦੇ ਚੀਫ ਜਸਟਿਸ ਵਲੋਂ ਰੱਦ ਕਰ ਦਿੱਤਾ ਗਿਆ ਹੈ।

ਸੁਖਪਾਲ ਖਹਿਰਾ ਨੇ ਇਸ ਮਾਮਲੇ 'ਚ ਟਵੀਟ ਕਰਦਿਆਂ ਲਿਖਿਆ ਹੈ ਕਿ ਚੀਫ ਜਸਟਿਸ ਵਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਮੌਜੁੂਦਾ ਜੱਜ ਤੋਂ ਜਾਂਚ ਕਰਵਾਉਣ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਚੀਫ ਜਸਟਿਸ ਦਾ ਕਹਿਣਾ ਕਿ ਐਸ.ਆਈ.ਟੀ ਨੂੰ ਹੀ ਜਾਂਚ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਸੁਖਪਾਲ ਖਹਿਰਾ ਦਾ ਕਹਿਣਾ ਕਿ ਮੈਂ ਕਤਲ ਦੇ ਅਗਲੇ ਦਿਨ 30 ਤਰੀਕ ਨੂੰ ਪਿੰਡ ਮੂਸੇ 'ਚ ਆਪਣੀ ਪਾਰਟੀ ਦੇ ਸਾਥੀਆਂ ਨੂੰ ਇਸ ਸਬੰਧੀ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ।

ਇਹ ਵੀ ਪੜ੍ਹੋ:ਸੁਖਬੀਰ ਬਾਦਲ ਸਿਮਰਨਜੀਤ ਸਿੰਘ ਮਾਨ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ

Last Updated : Jun 3, 2022, 10:18 PM IST

ABOUT THE AUTHOR

...view details