ਚੰਡੀਗੜ੍ਹ:ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ’ਚ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਉਥੇ ਹੀ ਨਵਜੋਤ ਸਿੰਘ ਸਿੱਧੂ ਇਸ ਮਾਮਲੇ ਨੂੰ ਲੈ ਕੇ ਆਪਣੇ ਹੀ ਸਰਕਾਰ ’ਤੇ ਲਗਾਤਾਰ ਵੱਡੇ ਸਵਾਲ ਖੜੇ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਮੁੜ ਪੰਜਾਬ ਸਰਕਾਰ ਵੱਲੋਂ ਨਵੀਂ ਬਣਾਈ ਐੱਸ.ਆਈ.ਟੀ. ’ਤੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਭੜਾਸ ਕੱਢੀ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਲਿਖਿਆ ਕਿ ‘ਅਫ਼ਸੋਸ ! ਗ੍ਰਹਿ ਮੰਤਰੀ ਦੀ ਅਯੋਗਤਾ ਕਾਰਨ ਸਰਕਾਰ ਹਾਈ ਕੋਰਟ ਦੇ ਉਨ੍ਹਾਂ ਆਦੇਸ਼ਾਂ ਨੂੰ ਮੰਨਣ ਲਈ ਮਜਬੂਰ ਹੈ, ਜਿਸ ਦੇ ਖਿਲਾਫ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਐਸ.ਆਈ.ਟੀ. ਨੂੰ 6 ਮਹੀਨੇ ਹੋਰ ਦੇਣ ਦਾ ਮਤਲਬ ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਬਦਕਿਸਮਤੀ ਨਾਲ ਆਉਣ ਵਾਲੀਆਂ ਚੋਣਾਂ ਦੇ ਚੋਣ ਜ਼ਾਬਤਾ ਲਾਗੂ ਹੋਣ ਤੱਕ ਹੋਰ ਲਟਕਾਉਣਾ ਹੈ।’
ਇਹ ਵੀ ਪੜੋ: ਕੋਰੋਨਾ ਦੀ ਪਿੰਡਾਂ ’ਚ ਵੀ ਦਹਿਸ਼ਤ, ਘਰਾਂ ’ਚ ਕੈਦ ਹੋਏ ਲੋਕ