ਚੰਡੀਗੜ੍ਹ: ਨਵਜੋਤ ਸਿੱਧੂ ਨੂੰ ਹਾਈਕਮਾਨ ਵਲੋਂ ਸੂਬਾ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ ਹੈ। ਸਿੱਧੂ ਦੇ ਨਾਲ ਹੀ ਚਾਰ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ। ਜਿਸ ਦਾ ਬੀਤੇ ਦਿਨੀਂ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਵਲੋਂ ਕਾਰਜਭਾਰ ਵੀ ਸੰਭਾਲਿਆ ਗਿਆ। ਇਸ ਤੋਂ ਬਾਅਦ ਨਵੀਂ ਬਣੀ ਪੰਜਾਬ ਕਾਂਗਰਸ ਦੀ ਟੀਮ ਵਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਨਵਜੋਤ ਸਿੱਧੂ ਵਲੋਂ ਆਪਣੇ ਟੀਮ ਨਾਲ ਮਿਲ ਕੇ ਪਲੇਠੀ ਮੀਟਿੰਗ ਚੰਡੀਗੜ੍ਹ ਦੇ ਪੰਜਾਬ ਕਾਂਗਰਸ ਭਵਨ ਵਿਖੇ ਕੀਤੀ ਜਾਵੇਗੀ।
ਨਵਜੋਤ ਸਿੱਧੂ ਵਲੋਂ 12 ਵਜੇ ਕਾਂਗਰਸ ਭਵਨ 'ਚ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਵੀ ਮੌਜੂਦ ਰਹਿਣਗੇ। ਪਾਰਟੀ ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਦੀ ਇਹ ਪਹਿਲੀ ਬੈਠਕ ਹੋਵੇਗੀ।
ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ 'ਚ ਸੂਬੇ ਵਿੱਚ ਕਾਂਗਰਸ ਦੇ ਸੰਗਠਨ ਅਤੇ ਵਿਸਥਾਰ ਦੇ ਨਾਲ-ਨਾਲ ਪਾਰਟੀ ਦੀ ਮਜ਼ਬੁਤੀ ਲਈ ਚਰਚਾ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਭਰ 'ਚ ਕਾਂਗਰਸ ਵਲੋਂ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਲੈਕੇ ਵੀ ਰਣਨੀਤੀ ਤਿਆਰ ਕੀਤੀ ਜਾਵੇਗੀ।