ਪੰਜਾਬ

punjab

ETV Bharat / city

ਪੰਜਾਬ ਵਿਧਾਨ ਸਭਾ: ਚੰਗਾ ਹੁੰਦਾ ਜੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਵੀ ਬੋਲਣ ਦਾ ਸਮਾਂ ਦਿੱਤਾ ਜਾਂਦਾ: ਬੈਂਸ - khattar didn't got time to speech

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਦਨ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੀ ਪਹੁੰਚੇ। ਸਿਮਰਜੀਤ ਬੈਂਸ ਨੇ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਬੋਲਣ ਦਾ ਸਮਾਂ ਨਾ ਦਿੱਤੇ ਜਾਣ ਦੀ ਨਿਖੇਧੀ ਕੀਤੀ ਹੈ।

ਫ਼ੋਟੋ

By

Published : Nov 6, 2019, 5:25 PM IST

ਚੰਡੀਗੜ੍ਹ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਦਨ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੀ ਪਹੁੰਚੇ। ਸਿਮਰਜੀਤ ਬੈਂਸ ਨੇ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਬੋਲਣ ਦਾ ਸਮਾਂ ਨਾ ਦਿੱਤੇ ਜਾਣ ਦੀ ਨਿਖੇਧੀ ਕੀਤੀ ਹੈ।

550ਵਾਂ ਪ੍ਰਕਾਸ਼ ਪੁਰਬ

ਬੈਂਸ ਨੇ ਕਿਹਾ ਕਿ ਵਿਧਾਨ ਸਭਾ ਦੇ ਅੰਦਰ ਸਮਾਗਮ ਸੈਸ਼ਨ 20 ਮਿੰਟ ਪਹਿਲਾਂ ਹੀ ਖ਼ਤਮ ਹੋ ਗਿਆ ਸੀ, ਜਦ ਕਿ ਬਣਦਾ ਇਹ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਬੋਲਣ ਦਾ ਮੌਕਾ ਦੇਣਾ ਚਾਹੀਦਾ ਸੀ।

ਸਿਮਰਜੀਤ ਬੈਂਸ ਨੇ ਵਿਧਾਨ ਸਭਾ ਦੇ ਅੰਦਰ 2 ਵਜੇ ਦੀ ਸਭ ਤੋਂ ਸ਼ੁਰੂ ਹੋਈ ਕਾਰਵਾਈ ਲਈ ਦੋ ਧਿਆਨ ਦਿਵਾਊ ਨੋਟਿਸ ਵੀ ਲਿਆਂਦੇ ਗਏ ਹਨ। ਇਸ ਵਿੱਚ ਇੱਕ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦਿੱਤੇ ਜਾਣ ਦੀ ਮੰਗ ਕੀਤੀ ਹੈ ਤਾਂ ਕਿ ਸਰਹੱਦੀ ਇਲਾਕੇ ਤੇ ਪੂਰੇ ਸੂਬੇ ਦੇ ਬੱਚੇ ਉੱਥੇ ਮੁਫ਼ਤ ਵਿਚ ਸਿੱਖਿਆ ਹਾਸਿਲ ਕਰ ਸਕਣ। ਉੱਥੇ ਹੀ ਦੂਜੇ ਪਾਸੇ ਪੰਜਾਬੀ ਭਾਸ਼ਾ ਨੂੰ ਲਿਖੇ ਨੋਟਿਸ ਸਪੀਕਰ ਦੇ ਦਰਮਿਆਨ ਭੇਜਿਆ ਗਿਆ ਹੈ ਜਿਸ ਵਿੱਚ ਪੰਜਾਬ ਦੇ ਸਭੇ ਦਫਤਰਾਂ ਅਤੇ ਕੰਮਾਂਕਾਰਾਂ ਵਿੱਚ ਪੰਜਾਬੀ ਭਾਸ਼ਾ ਦੀ ਪਹਿਲਤਾ ਨਾਲ ਵਰਤੋਂ ਨੂੰ ਲੈ ਕੇ ਨੋਟਿਸ ਲਿਆਂਦਾ ਗਿਆ ਹੈ।

ABOUT THE AUTHOR

...view details