ਚੰਡੀਗੜ੍ਹ: ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਪੰਜਾਬ ’ਚ ਖਸਖਸ ਦੀ ਖੇਤੀ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਹੈ ਇਸ ਸਬੰਧੀ ਉਨ੍ਹਾਂ ਨੇ ਵਿਧਾਨਸਭਾ ਵਿਖੇ ਪ੍ਰਾਈਵੇਟ ਮੈਂਬਰਸ਼ਿਪ ਬਿੱਲ ਵੀ ਦੇਕੇ ਆਏ ਹਨ।
ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ’ਚ ਖਸਖਸ ਦੀ ਖੇਤੀ ਦੀ ਕੀਤੀ ਮੰਗ ਇਸ ਸਬੰਧੀ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਰਿਵਾਇਤੀ ਨਸ਼ੇ ਖਤਮ ਕਰਨ ਲਈ 2013 ਵਿੱਚ ਪੁਲਿਸ ਨੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਲਗਾਤਾਰ ਪਰਚੇ ਵੀ ਦਰਜ ਕੀਤੇ ਗਏ। ਉਸ ਸਮੇਂ ਪੰਜਾਬ ਵਿਚ ਚਿੱਟਾ , ਹੈਰੋਈਨ ਵਰਗੇ ਨਸ਼ੇ ਨੇ ਆਪਣਾ ਪੈਰ ਪਸਾਰਿਆ ਹੋਇਆ ਸੀ। ਜਿਸ ਕਾਰਨ ਪੰਜਾਬ ਦੇ ਕਈ ਨੌਜਵਾਨਾਂ ਦੀ ਮੌਤ ਨਸ਼ੇ ਦੇ ਕਾਰਨ ਹੋਈ ਹੈ।
'ਕਿਸਾਨਾਂ ਨੂੰ ਹੋਵੇਗਾ ਇਸਦਾ ਫਾਇਦਾ'
ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਚ ਖਸਖਸ ਦੀ ਖੇਤੀ ਦੀ ਇਜ਼ਾਜਤ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕੀਤਾ ਜਾ ਸਕੇ। ਨਾਲ ਹੀ ਇਸਦਾ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ ਬੈਂਸ ਨੇ ਕਿਹਾ ਕਿ ਐਮਪੀ, ਰਾਜਸਥਾਨ ਚ ਕਿਸਾਨ ਇਸਦਾ ਫਾਇਦਾ ਚੁੱਕ ਰਹੇ ਹਨ।
'ਪਾਣੀ ਦੀ ਵੀ ਹੋਵੇਗੀ ਬਚਤ'
ਸਿਮਰਜੀਤ ਸਿੰਘ ਬੈਂਸ ਨੇ ਇਹ ਵੀ ਕਿਹਾ ਕਿ ਖਸਖਸ ਦੀ ਖੇਤੀ ਨੂੰ ਜਿਆਦਾ ਪਾਣੀ ਦੀ ਵੀ ਲੋੜ ਨਹੀਂ ਪੈਂਦੀ ਜਿਸ ਨਾਲ ਪਾਣੀ ਦੀ ਵੀ ਬਚਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਨਸ਼ੇ ਮਾਫੀਆ ’ਤੇ ਵੀ ਠੱਲ ਪਾਇਆ ਜਾ ਸਕਦਾ ਹੈ।
ਇਹ ਵੀ ਪੜੋ: ਸਿੱਧੂ ਬੈਰੰਗ ਪਰਤੇ, ਹੁਣ ਬਾਗੀ ਲਗਾਉਣਗੇ ਵਾਹ