ਪੰਜਾਬ

punjab

ETV Bharat / city

ਸਿਮਰਨਜੀਤ ਮਾਨ ਦਾ ਕੋਰੋਨਾ ਟੈਸਟ ਆਇਆ ਪਾਜ਼ੀਟਿਵ

ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਜੀਤ ਸਿੰਘ ਮਾਨ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਡਾਕਟਰਾਂ ਨੇ ਉਹਨਾਂ ਨੂੰ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ।

ਸਿਮਰਨਜੀਤ ਮਾਨ ਦਾ ਕੋਰੋਨਾ ਟੈਸਟ ਆਇਆ ਪਾਜ਼ੀਟਿਵ
ਸਿਮਰਨਜੀਤ ਮਾਨ ਦਾ ਕੋਰੋਨਾ ਟੈਸਟ ਆਇਆ ਪਾਜ਼ੀਟਿਵ

By

Published : Jun 28, 2022, 3:28 PM IST

Updated : Jun 28, 2022, 4:28 PM IST

ਚੰਡੀਗੜ੍ਹ:ਸੰਗਰੂਰ ਜ਼ਿਮਨੀ ਚੋਣ ਵਿੱਚ ਵੱਡੀ ਜਿੱਤ ਪ੍ਰਾਪਤ ਕਰਨ ਵਾਲੇ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਜੀਤ ਸਿੰਘ ਮਾਨ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਦੱਸ ਦਈਏ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਹੀ ਉਹਨਾਂ ਦੀ ਸਿਹਤ ਖਰਾਬ ਹੋ ਗਈ ਸੀ।

ਇਹ ਵੀ ਪੜੋ:30 ਜੂਨ ਨੂੰ ਵਿਧਾਨਸਭਾ ਚ ਲਿਆਂਦਾ ਜਾਵੇਗਾ ਅਗਨੀਪਥ ਸਕੀਮ ਖਿਲਾਫ ਮਤਾ

ਟਵੀਟ ਕਰ ਦਿੱਤੀ ਜਾਣਕਾਰੀ: ਇਸ ਸਬੰਧੀ ਸਿਮਰਨਜੀਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ।

ਇਹ ਵੀ ਪੜੋ:ਪੰਜਾਬ ਵਿਧਾਨਸਭਾ ’ਚ ਮੁਖਤਾਰ ਅੰਸਾਰੀ ਨੂੰ ਲੈ ਕੇ ਹੋਇਆ ਹੰਗਾਮਾ, ਜੇਲ੍ਹ ਮੰਤਰੀ ਨੇ ਕੀਤਾ ਵੱਡਾ ਦਾਅਵਾ !

ਸਿਮਰਨਜੀਤ ਮਾਨ ਦਾ ਕੋਰੋਨਾ ਟੈਸਟ ਆਇਆ ਪਾਜ਼ੀਟਿਵ

ਇਸ ਸਬੰਧੀ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਇਮਾਨ ਸਿੰਘ ਮਾਨ ਨੇ ਦੱਸਿਆ ਕਿ ਗਲੇ ਦੀ ਖਰਾਬੀ ਕਾਰਨ ਡਾਕਟਰਾਂ ਦੀ ਟੀਮ ਵੱਲੋਂ ਸਿਮਰਨਜੀਤ ਸਿੰਘ ਮਾਨ ਦਾ ਕੋਰੋਨਾ ਟੈਸਟ ਕੀਤਾ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਸਿਮਰਨਜੀਤ ਸਿੰਘ ਮਾਨ ਆਪਣੀ ਬਗੁਆਣਾ ਸਥਿਤ ਰਿਹਾਇਸ਼ ਵਿਖੇ 7 ਦਿਨਾਂ ਲਈ ਇਕਾਂਤਵਾਸ ਹੋ ਗਏ ਨੇ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।

ਰੋਡ ਸ਼ੋਅ ਦੌਰਾਨ ਵਿਗੜੀ ਸੀ ਸਿਹਤ:ਦੱਸ ਦਈਏ ਕਿ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਜਿੱਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਸੀ ਤਾਂ ਇਸੇ ਦੌਰਾਨ ਉਹਨਾਂ ਦੀ ਸਿਹਤ ਵਿਗੜ ਗਈ ਤੇ ਉਹ ਰੋਡ ਸ਼ੋਅ ਵਿੱਚ ਹੀ ਛੱਡ ਕੇ ਘਰ ਚਲੇ ਗਏ ਸਨ। ਇਸ ਦੌਰਾਨ ਉਹਨਾਂ ਨੇ ਆਪਣੇ ਬਾਕੀ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਸਨ।


Last Updated : Jun 28, 2022, 4:28 PM IST

ABOUT THE AUTHOR

...view details