ਚੰਡੀਗੜ੍ਹ :ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ, ਕਾਂਗਰਸੀ ਆਗੂ ਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਮੁੜ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਲਕਾਰ ਸਿੱਧੂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਮੁੜ 'ਆਪ' ਦੇ ਹੋਏ ਪੰਜਾਬੀ ਗਾਇਕ ਬਲਕਾਰ ਸਿੱਧੂ - ਗਾਇਕ ਬਲਕਾਰ ਸਿੱਧੂ
ਕਾਂਗਰਸੀ ਆਗੂ ਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਮੁੜ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਲਕਾਰ ਸਿੱਧੂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਬਲਕਾਰ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਨਾ ਦੇਣ ਅਤੇ ਨਸ਼ਾ ਮਾਫੀਆ ਕਾਇਮ ਰਹਿਣ ਕਾਰਨ ਉਹ ਦੁੱਖੀ ਸਨ, ਇਸ ਲਈ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਪੀੜਤ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਤਰ੍ਹਾਂ ਦੀ ਸਹੂਲਤ ਅਤੇ ਇਲਾਜ ਦੇਣ ਲਈ ਦਿਨ ਰਾਤ ਕੰਮ ਕਰ ਰਹੇ ਹਨ। ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਬੇਹਦ ਪ੍ਰਭਾਵਿਤ ਹਨ। ਇਸ ਵਾਰ ਸੂਬੇ ਦੇ ਲੋਕ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ। ਇਸ ਲਈ ਆਮ ਆਦਮੀ ਪਾਰਟੀ ਦੇ ਕਾਫਲੇ ਵਿੱਚ ਹਰ ਵਰਗ ਦੇ ਲੋਕ ਸਾਮਲ ਹੋ ਰਹੇ ਹਨ।
ਕਾਂਗਰਸ ਛੱਡ ਮੁੜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਗਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਉਨ੍ਹਾਂ ਦੀ ਮਾਂ ਪਾਰਟੀ ਹੈ। ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਖਾਧੀ ਗਈ ਸੀ। ਇਸ ਲਈ ਉਹ ਕਾਂਗਰਸ ਪਾਰਟੀ ਵੱਲ ਚਲੇ ਗਏ ਸਨ, ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਨਾ ਦੇਣ ਅਤੇ ਨਸ਼ਾ ਮਾਫੀਆ ਕਾਇਮ ਰਹਿਣ ਕਾਰਨ ਮਨ ਦੁੱਖੀ ਹੋ ਗਿਆ ਹੈ। ਇਸ ਲਈ ਉਹ ਉਨ੍ਹਾਂ ਨੇ ਮੁੜ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ ਦਾ ਫੈਸਲਾ ਕੀਤਾ ਹੈ। ਬਲਕਾਰ ਸਿੱਧੂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।