ਪੰਜਾਬ

punjab

By

Published : Jun 12, 2021, 7:43 PM IST

ETV Bharat / city

ਪੰਜਾਬ ਦੇ ਸਕੂਲਾਂ ਦੇ ਪ੍ਰਦਰਸ਼ਨ ਮਾਮਲੇ 'ਚ ਸਿਸੋਦੀਆ ਨੂੰ ਸਿੰਗਲਾ ਦਾ ਜਵਾਬ

ਮਨੀਸ਼ ਸਿਸੋਦੀਆ ਦਾ ਕਹਿਣਾ ਕਿ ਕੈਪਟਨ ਸਾਹਿਬ ਨੂੰ ਪ੍ਰਧਾਨ ਮੰਤਰੀ ਵਲੋਂ ਆਸ਼ੀਰਵਾਦ ਮਿਲਿਆ ਹੈ,ਜਿਸ ਕਾਰਨ ਪੰਜਾਬ ਦੇ ਸਕੂਲਾਂ ਨੂੰ ਪਹਿਲੇ ਨੰਬਰ 'ਤੇ ਰੱਖਿਆ ਗਿਆ ਹੈ, ਜਦਕਿ ਦਿੱਲੀ ਨੂੰ ਛੇਵੇਂ ਨੰਬਰ 'ਤੇ ਰੱਖਿਆ ਗਿਆ ਹੈ।

ਪੰਜਾਬ ਦੇ ਸਕੂਲਾਂ ਦੇ ਪ੍ਰਦਰਸ਼ਨ ਮਾਮਲੇ 'ਚ ਸਿਸੋਦੀਆ ਨੂੰ ਸਿੰਗਲਾ ਦਾ ਜਵਾਬ
ਪੰਜਾਬ ਦੇ ਸਕੂਲਾਂ ਦੇ ਪ੍ਰਦਰਸ਼ਨ ਮਾਮਲੇ 'ਚ ਸਿਸੋਦੀਆ ਨੂੰ ਸਿੰਗਲਾ ਦਾ ਜਵਾਬ

ਚੰਡੀਗੜ੍ਹ:ਕੇਂਦਰ ਵਲੋਂ ਜਾਰੀ ਕੀਤੀ ਪ੍ਰਦਰਸ਼ਨ ਗ੍ਰੇਡਿੰਗ ਸੂਚਕਅੰਕ (ਪੀ.ਜੀ.ਆਈ)(Performance grading index) 'ਚ ਪੰਜਾਬ ਦੇ ਸਕੂਲਾਂ ਦਾ ਪਹਿਲਾ ਸਥਾਨ ਆਉਣ 'ਤੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵਲੋਂ ਨਿਸ਼ਾਨਾ ਸਾਧਿਆ ਗਿਆ ਹੈ। ਇਸ 'ਚ ਉਨ੍ਹਾਂ ਦਾ ਕਹਿਣਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਸ਼ੀਰਵਾਦ ਮਿਲਣ ਕਾਰਨ ਪੰਜਾਬ ਦੇ ਸਕੂਲਾਂ ਨੂੰ ਨੰਬਰ ਇੱਕ ਦਿੱਤਾ ਗਿਆ ਹੈ।

ਪੰਜਾਬ ਦੇ ਸਕੂਲਾਂ ਦੇ ਪ੍ਰਦਰਸ਼ਨ ਮਾਮਲੇ 'ਚ ਸਿਸੋਦੀਆ ਨੂੰ ਸਿੰਗਲਾ ਦਾ ਜਵਾਬ

ਇਸ ਸਬੰਧੀ ਮਨੀਸ਼ ਸਿਸੋਦੀਆ ਦਾ ਕਹਿਣਾ ਕਿ ਕੈਪਟਨ ਸਾਹਿਬ ਨੂੰ ਪ੍ਰਧਾਨ ਮੰਤਰੀ ਵਲੋਂ ਆਸ਼ੀਰਵਾਦ ਮਿਲਿਆ ਹੈ,ਜਿਸ ਕਾਰਨ ਪੰਜਾਬ ਦੇ ਸਕੂਲਾਂ ਨੂੰ ਪਹਿਲੇ ਨੰਬਰ 'ਤੇ ਰੱਖਿਆ ਗਿਆ ਹੈ, ਜਦਕਿ ਦਿੱਲੀ ਨੂੰ ਛੇਵੇਂ ਨੰਬਰ 'ਤੇ ਰੱਖਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਕੈਪਟਨ ਸਰਕਾਰ ਦੇ ਕਾਰਜਕਾਲ 'ਚ 800 ਦੇ ਕਰੀਬ ਸਕੂਲ ਬੰਦ ਕੀਤੇ ਗਏ ਹਨ ਅਤੇ ਕੁਝ ਸਕੂਲਾਂ ਨੂੰ ਪ੍ਰਾਈਵੇਟ ਸੈਕਟਰ ਦੇ ਹੱਥਾਂ 'ਚ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਦੇ ਸਕੂਲਾਂ 'ਚ ਸ਼ਰਾਬ ਬਣ ਰਹੀ ਹੈ ਅਤੇ ਪ੍ਰਧਾਨ ਮੰਤਰੀ ਸਾਹਿਬ ਵਲੋਂ ਪੰਜਾਬ ਦੇ ਸਕੂਲਾਂ ਨੂੰ ਪਹਿਲਾ ਸਥਾਨ ਦਿੱਤਾ ਗਿਆ ਹੈ।

ਇਸ 'ਤੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਪਹਿਲਾ ਸਥਾਨ ਮਿਲਿਆ ਹੈ ਤਾਂ ਉਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਹੀ ਮਿਲਿਆ ਹੈ।ਉਨ੍ਹਾਂ ਕਿਹਾ ਕਿ ਬਿਨਾਂ ਗੱਲੋਂ ਕਿਸੇ ਤਰੀਕੇ ਦੀ ਆਲੋਚਨਾ ਕਰਨ ਨਾਲੋਂ ਚੰਗਾ ਹੈ ਕਿ ਦਿੱਲੀ ਨੂੰ ਪੰਜਾਬ ਤੋਂ ਕੁਝ ਸਿੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਪਹਿਲੇ ਅਤੇ ਦਿੱਲੀ ਛੇਵੇਂ ਸਥਾਨ 'ਤੇ ਹੈ ਤਾਂ ਉਹ ਪੰਜਾਬ ਸਰਕਾਰ ਦੀਆਂ ਚੰਗੀਆਂ ਨੀਤੀਆਂ, ਅਧਿਆਪਕਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਉਣ ਦੀਆਂ ਗੱਲਾਂ ਤਾਂ ਕਰਦੀ ਹੈ ਪਰ ਪੰਜਾਬ ਤੋਂ ਸਿੱਖਣਾ ਕੁਝ ਨਹੀਂ ਚਾਹੁੰਦੀ।

ਇਹ ਵੀ ਪੜ੍ਹੋ:ਇਸ ਕਲਾਕਾਰ ਨੇ ਆਪਣੀ ਪੇਟਿੰਗ ਰਾਹੀ ਇੰਝ ਕੀਤਾ ਲੋਕਾਂ ਨੂੰ ਕੋਰੋਨਾ ਨਿਯਮਾਂ ਪ੍ਰਤੀ ਜਾਗਰੂਕ

ABOUT THE AUTHOR

...view details