ਚੰਡੀਗੜ੍ਹ: ਸਿੱਖਾਂ ਦੇ ਦੂਜੇ ਗੂਰੂਦੇਵ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ। ਇਸ ਪਾਵਨ ਦਿਹਾੜੇ ਉੱਤੇ ਸਿਆਸੀ ਆਗੂਆਂ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਟਵੀਟ ਕਰਕੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਸਰਹਿੰਦ ਫ਼ਤਿਹ ਦਿਵਸ ਅੱਜ
ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਨਾਲ ਅੱਜ ਸਰਹਿੰਦ ਫਤਿਹ ਦਿਵਸ ਵੀ ਹੈ। ਅੱਜ ਦੇ ਦਿਨ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਮੁਗਲ ਸਾਮਰਾਜ ਦੀਆਂ ਜੜ੍ਹਾਂ ਨੂੰ ਹਿਲਾ ਦਿੱਤਾ ਸੀ ਤੇ ਵਜ਼ੀਰ ਖਾ ਨੂੰ ਮਾਰ ਕੇ ਸਰਹਿੰਦ ਵਿਖੇ ਕੇਸਰੀ ਨਿਸ਼ਾਨ ਝੁਲਾ ਕੇ ਸਰਹਿੰਦ ਫ਼ਤਿਹ ਕੀਤੀ ਸੀ। ਇਸ ਮਹਾਨ ਦਿਵਸ ਉੱਤੇ ਵੀ ਸਿਆਸੀ ਆਗੂਆਂ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਟਵੀਟ ਕਰਕੇ ਇਸ ਦਿਵਸ ਦੀ ਵਧਾਈ ਦਿੱਤੀ ਹੈ।