ਪੰਜਾਬ

punjab

ETV Bharat / city

ਸਿਸਵਾਂ ਨੂੰ ਆਲਮੀ ਦਰਜੇ ਦੇ ਸੈਲਾਨੀ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ: ਕੈਪਟਨ - ਸਿਵਲ ਸਕੱਤਰੇਤ, ਚੰਡੀਗੜ੍

ਸਿਸਵਾਂ ਨੂੰ ਇਕ ਪ੍ਰਮੁੱਖ ਅਤੇ ਤਰਜੀਹੀ ਈਕੋ ਟੂਰਿਜ਼ਮ ਕੇਂਦਰ ਵਜੋਂ ਉਤਸ਼ਾਹਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਕਿਤਾਬਚਾ, ਪੈਂਫਲੇਟ ਅਤੇ ਫਿਲਮ ਦੇ ਟੀਜ਼ਰ ਸਮੇਤ ਵੱਖ-ਵੱਖ ਪ੍ਰਚਾਰ ਅਤੇ ਸੂਚਨਾ ਸਮੱਗਰੀ ਜਾਰੀ ਕੀਤੀ ਗਈ।

ਤਸਵੀਰ
ਤਸਵੀਰ

By

Published : Feb 22, 2021, 10:27 PM IST

ਚੰਡੀਗੜ੍ਹ: ਸਿਸਵਾਂ ਨੂੰ ਇਕ ਪ੍ਰਮੁੱਖ ਅਤੇ ਤਰਜੀਹੀ ਈਕੋ ਟੂਰਿਜ਼ਮ ਕੇਂਦਰ ਵਜੋਂ ਉਤਸ਼ਾਹਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਕਿਤਾਬਚਾ, ਪੈਂਫਲੇਟ ਅਤੇ ਫਿਲਮ ਦੇ ਟੀਜ਼ਰ ਸਮੇਤ ਵੱਖ-ਵੱਖ ਪ੍ਰਚਾਰ ਅਤੇ ਸੂਚਨਾ ਸਮੱਗਰੀ ਜਾਰੀ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਸਿਸਵਾਂ ਕਮਿਉਨਟੀ ਰਿਜ਼ਰਵ ਦਾ ਲੋਗੋ ਵੀ ਲਾਂਚ ਕੀਤਾ ਗਿਆ।

ਇਸ ਦੌਰਾਨ ਸੀਐਮ ਨੇ ਕਿਹਾ ਕੀ ਇਸ ਖੇਤਰ ਦੀਆਂ ਵਿਸ਼ਾਲ ਸੈਰ-ਸਪਾਟਾ ਸਮਰੱਥਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਖੇਤਰ ਵਿੱਚ ਵੱਖ ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਮੁੱਖ ਤੌਰ 'ਤੇ ਨੇਚਰ ਇੰਟਰਪ੍ਰੀਟੇਸ਼ਨ ਸੈਂਟਰ, ਥੀਮੈਟਿਕ ਗੇਟਸ ਅਤੇ ਫੂਡ ਕੋਰਟ, ਵਾਸ਼ਰੂਮ ਦੀ ਸਹੂਲਤ, ਨੇਚਰ ਟਰੇਲ, ਜੰਗਲ ਸਫਾਰੀ ਜਿਹੀਆਂ ਸੈਲਾਨੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੈਲਾਨੀਆਂ ਦੇ ਅਨੁਕੂਲ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦਾ ਵਿਕਾਸ ਅਤੇ ਪ੍ਰਚਾਰ ਦੀਆਂ ਗਤੀਵਿਧੀਆਂ ਨਾਲ ਇੱਥੇ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ ਜਿਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਅਤੇ ਆਮਦਨ ਦੀਆਂ ਵੱਖ ਵੱਖ ਗਤੀਵਿਧੀਆਂ ਨਾਲ ਸਥਾਨਕ ਲੋਕਾਂ ਨੂੰ ਲਾਭ ਪਹੁੰਚੇਗਾ। ਉਨਾਂ ਪੰਜਾਬ ਬਰਡ ਫੈਸਟੀਵਲ ਦੇ ਸਫਲ ਆਯੋਜਨ ਦੀ ਸ਼ਲਾਘਾ ਵੀ ਕੀਤੀ ਜਿਸ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੀ ਭਰਪੂਰ ਹੁੰਗਾਰਾ ਮਿਲਿਆ ਹੈ ਅਤੇ 'ਰੈਟਰੋਸਪੈਕਟ' ਨਾਮਕ ਮੇਲੇ ਨਾਲ ਸਬੰਧਤ ਕਾਰਵਾਈ ਰਿਪੋਰਟ ਵੀ ਜਾਰੀ ਕੀਤੀ ਗਈ।


ਜ਼ਿਕਰਯੋਗ ਹੈ ਕਿ ਸ਼ਿਵਾਲਿਕ , ਸਿਸਵਾਂ ਹੇਠਲੇ ਖੇਤਰਾਂ ਵਿੱਚ ਸੰਘਣੇ ਜੰਗਲ, ਸ਼ੁੱਧ ਪਾਣੀ ਅਤੇ ਭਰਪੂਰ ਹਰਿਆਵਲ ਮੌਜੂਦ ਹੈ ਜੋ ਇਸਨੂੰ ਕੁਦਰਤ ਪ੍ਰੇਮੀਆਂ ਲਈ ਇਕ ਖਿੱਚ ਦਾ ਕੇਂਦਰ ਬਣਾਉਂਦੀ ਹੈ। ਇਸ ਖੇਤਰ ਦਾ ਇੱਕ ਅਮੀਰ ਇਤਿਹਾਸ ਹੈ ਅਤੇ ਜੈਵਿਕ ਰਿਕਾਰਡਾਂ ਇਥੇ ਸੋਨੀਅਨ ਸਭਿਅਤਾ ਦੀ ਮੌਜੂਦਗੀ ਦੀ ਗਵਾਹੀ ਭਰਦੇ ਹਨ। ਇਹ ਖੇਤਰ ਭਾਰਤ ਨੂੰ ਮੱਧ ਏਸ਼ੀਆਈ ਦੇਸ਼ਾਂ ਅਤੇ ਪੂਰਬੀ ਯੂਰਪ ਨਾਲ ਜੋੜਨ ਵਾਲੇ ਪੁਰਾਣੇ ਵਪਾਰਕ ਮਾਰਗ ਦਾ ਹਿੱਸਾ ਰਿਹਾ ਹੈ।

ABOUT THE AUTHOR

...view details