ਪੰਜਾਬ

punjab

ETV Bharat / city

ਡੇਰਾ ਮੁਖੀ ਤੋਂ ਪੁੱਛਗਿਛ ਕਰੇਗੀ ਐੱਸਆਈਟੀ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ ਜਾਂਚ ਟੀਮ (ਐੱਸਆਈਟੀ) ਨੂੰ ਹਰਿਆਣਾ ਸਰਕਾਰ ਨੇ ਡੇਰਾ ਸਿਰਸਾ ਮੁਖੀ ਰਾਮ ਰਾਹੀਮ ਤੋਂ ਪੁੱਛਗਿੱਛ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।

ਫ਼ੋਟੋ

By

Published : Jul 19, 2019, 11:16 PM IST

ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਐੱਸਆਈਟੀ ਨੂੰ ਡੇਰਾ ਸਿਰਸਾ ਮੁਖੀ ਰਾਮ ਰਾਹੀਮ ਤੋਂ ਪੁੱਛਗਿੱਛ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਦੀ ਯਾਦਗਾਰ ਖੰਡਰ 'ਚ ਤਬਦੀਲ
ਇਸ ਦੀ ਪੁਸ਼ਟੀ ਕਰਦਿਆਂ ਐਸਟੀਐਫ਼ ਦੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਡੇਰਾਮੁਖੀ ਤੋਂ ਜੇਲ੍ਹ ‘ਚ ਪੁੱਛਗਿੱਛ ਕਰਨ ਲਈ ਐੱਸਆਈਟੀ ਨੇ ਅਦਾਲਤ ਰਾਹੀਂ ਹਰਿਆਣਾ ਸਰਕਾਰ ਤੋਂ ਜੇਲ੍ਹ ਵਿਚ ਮਨਜ਼ੂਰੀ ਮੰਗੀ ਸੀ ਜਿਸ ਨੂੰ ਕਈ ਦਿਨ ਪਹਿਲਾਂ ਹਰਿਆਣਾ ਸਰਕਾਰ ਨੇ ਪ੍ਰਵਾਨਗੀ ਦੇ ਦਿੱਤੀ ਸੀ। ਡੇਰਾ ਮੁਖੀ ਤੋਂ ਕਦੋਂ ਪੁੱਛਗਿੱਛ ਕਰਨੀ ਹੈ ਇਸ ਸਬੰਧੀ ਐਸਆਈਟੀ ਨੇ ਹਾਲੇ ਫ਼ੈਸਲਾ ਨਹੀਂ ਕੀਤਾ ਹੈ ਤੇ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਤਿਆਰੀ ਕੀਤੀ ਜਾ ਰਹੀ ਹੈ।

ABOUT THE AUTHOR

...view details