ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਪੰਜਾਬ ਪੁਲਿਸ ਦੀ SIT ਪੁੱਛਗਿੱਛ ਕਰੇਗੀ। ਹਾਈਕੋਰਟ ਨੇ ਸੈਣੀ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ਤੋਂ ਬਾਅਦ ਹੁਣ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਪੁੱਛਗਿੱਛ ਲਈ ਤਲਬ ਕੀਤਾ ਹੈ। ਵਿਸ਼ੇਸ਼ ਜਾਂਚ ਟੀਮ ਸੈਣੀ ਤੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਕੇਸਾਂ ਦੀ ਜਾਂਚ ਕਰੇਗੀ। ਦੱਸ ਦਈਏ ਕਿ ਸੁਮੇਧ ਸੈਣੀ ਉਸ ਸਮੇਂ ਪੰਜਾਬ ਪੁਲਿਸ ਦੇ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਸੁਮੇਧ ਸੈਣੀ ਅਤੇ ਹੋਰ ਮੁਲਜ਼ਮਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸ ਅਤੇ ਇਹ ਜਾਂਚ ਕੇਂਦਰੀ ਜਾਂਚ ਏਜੰਸੀ ਦੇ ਘੇਰੇ ਵਿੱਚ ਲਿਆ ਕੇ ਕਰਵਾਉਣ ਦੀ ਮੰਗ ਕੀਤੀ ਸੀ। ਮੁਲਜ਼ਮਾਂ ਦੀ ਇਸ ਮੰਗ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ।