ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਿਆਸੀ ਗਲਿਆਰਿਆਂ 'ਚ ਮੁੜ ਤੋਂ ਭੱਖ ਗਿਆ ਹੈ। ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਐਸਆਈਟੀ ਜਾਰੀ ਰੱਖੇਗਾ। ਜਸਟਿਸ ਰਾਜਨ ਗੁਪਤਾ ਨੇ ਆਪਣੇ ਆਦੇਸ਼ਾਂ 'ਚ ਕੋਈ ਬਦਲਾਅ ਨਹੀਂ ਕੀਤਾ। ਉਨ੍ਹਾਂ ਨੇ ਪਟੀਸ਼ਨਕਰਤਾ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਕੀ ਸੀ ਪਟੀਸ਼ਨ?
ਪਟੀਸ਼ਨਕਰਤਾ ਨੇ ਇਹ ਪਟੀਸ਼ਨ ਦਾਇਰ ਕੀਤੀ ਸੀ ਕਿ ਬਰਗਾੜੀ ਮਾਮਲੇ ਦੀ ਜਾਂਚ 2 ਏਜੰਸੀਆਂ ਸੀਬੀਆਈ ਤੇ ਪੰਜਾਬ ਦੀ ਐਸਆਈਟੀ ਵੀ ਕਰ ਰਹੀ ਹੈ। ਉਨ੍ਹਾਂ ਨੇ ਪਟੀਸ਼ਨ 'ਚ ਇਹ ਕਿਹਾ ਕਿ ਪੰਜਾਬ ਦੀ ਜਾਂਚ ਏਜੰਸੀ 'ਤੇ ਉਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ ਤੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਹੀ ਕਰਨ ਦਿੱਤੀ ਜਾਵੇ।
ਜਸਟਿਸ ਰਾਜਨ ਗੁਪਤਾ ਨੇ ਕੀਤੀ ਪਟੀਸ਼ਨ ਖਾਰਜ
ਜਸਟਿਸ ਰਾਜਨ ਗੁਪਤਾ ਨੇ ਇਹ ਪਟੀਸ਼ਨ ਖਾਰਜ ਕਰ ਦਿੱਤੀ ਤੇ ਕਿਹਾ ਕਿ ਐਸਆਈਟੀ ਜਾਂਚ ਜਾਰੀ ਰੱਖੇਗੀ। ਜ਼ਿਕਰਯੋਗ ਹੈ ਕਿ ਜਸਟਿਸ ਨੇ ਐਸਆਈਟੀ ਦੀ ਜਾਂਚ ਨੂੰ ਸਹੀ ਠਹਿਰਾਇਆ ਸੀ। ਮੁਲਜ਼ਮ ਸੁਖਜਿੰਦਰ ਸਿੰਘ ਤੇ ਸ਼ਕਤੀ ਰਾਏ ਨੇ ਮੁੜ ਪਟੀਸ਼ਨ ਦਾਇਰ ਕੀਤੀ ਕਿ ਉਹ ਆਪਣੇ ਆਦੇਸ਼ਾਂ ਨੂੰ ਰੀਵੀਊ ਕਰਨ। ਪਰ ਆਪਣੇ ਫ਼ੈਸਲੇ 'ਤੇ ਅਡਿੱਗ ਰਹਿੰਦਿਆਂ ਉਨ੍ਹਾਂ ਨੇ ਪਟੀਸ਼ਨ ਖਾਰਜ ਕਰ ਦਿੱਤੀ।