ਪੰਜਾਬ

punjab

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ-ਹੁਸ਼ਿਆਰਪੁਰ ਇੱਕ ਸਾਲ 'ਚ ਹੋਣ ਤਿਆਰ: ਸੋਨੀ

By

Published : Jan 28, 2021, 10:05 AM IST

ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੋਨੀ ਨੇ ਅੱਜ ਇੱਥੇ ਡਾਕਟਰੀ ਸਿੱਖਿਆ ਅਤੇ ਖੋਜ, ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਤੇ ਹੁਸ਼ਿਆਰਪੁਰ, ਪੀ.ਡਬਲਿਊ.ਡੀ. ਦੇ ਚੀਫ਼ ਇੰਜਨੀਅਰ, ਚੀਫ਼ ਆਰਕੀਟੈਕਟ ਪੰਜਾਬ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਸਥਾਪਨਾ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ।

Soni said Government Medical College Kapurthala-Hoshiarpur ready to be in one year
ਸਰਕਾਰੀ ਮੈਡੀਕਲ ਕਾਲਜ ਕਪੂਰਥਲਾ-ਹੁਸ਼ਿਆਰਪੁਰ ਇੱਕ ਸਾਲ 'ਚ ਹੋਣ ਤਿਆਰ: ਸੋਨੀ

ਚੰਡੀਗੜ੍ਹ: ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੋਨੀ ਨੇ ਅੱਜ ਇੱਥੇ ਡਾਕਟਰੀ ਸਿੱਖਿਆ ਅਤੇ ਖੋਜ, ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਤੇ ਹੁਸ਼ਿਆਰਪੁਰ, ਪੀ.ਡਬਲਿਊ.ਡੀ. ਦੇ ਚੀਫ਼ ਇੰਜਨੀਅਰ, ਚੀਫ਼ ਆਰਕੀਟੈਕਟ ਪੰਜਾਬ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਸਥਾਪਨਾ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਸੋਨੀ ਨੇ ਇਨ੍ਹਾਂ ਕਾਲਜਾਂ ਸਬੰਧੀ ਤਿਆਰ ਨਕਸ਼ਿਆਂ ਅਤੇ ਹੋਰ ਨੁਕਤਿਆਂ ਬਾਰੇ ਵਿਸਥਾਰਤ ਚਰਚਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਕਾਲਜਾਂ ਨੂੰ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਤੈਅ ਮਿਤੀ ਤੱਕ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਹੋਣਾ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਉਨ੍ਹਾਂ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਵੀ.ਕੇ. ਤਿਵਾੜੀ ਨੂੰ ਕਪੂਰਥਲਾ ਅਤੇ ਹੁਸ਼ਿਆਰਪੁਰ ਦਾ ਦੌਰਾ ਕਰਕੇ ਇਨ੍ਹਾਂ ਕਾਲਜਾਂ ਸਬੰਧੀ ਲੋੜੀਂਦੀਆਂ ਮੀਟਿੰਗਾਂ ਕਰਕੇ ਸਾਰੇ ਕਾਰਜ ਮੁਕੰਮਲ ਕਰਨ ਲਈ ਵੀ ਕਿਹਾ ਗਿਆ। ਸੋਨੀ ਨੇ ਇਨ੍ਹਾਂ ਕਾਲਜਾਂ ਦੀ ਉਸਾਰੀ ਸਬੰਧੀ ਟੈਂਡਰ ਪ੍ਰਕਿਰਿਆ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਕਾਲਜਾਂ ਦੀ ਉਸਾਰੀ ਦੌਰਾਨ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਇਹ ਕਾਲਜ ਨਵੀਨਤਮ ਤਕਨੀਕਾਂ ਦੇ ਹਾਣ ਦੇ ਹੋਣ।

ABOUT THE AUTHOR

...view details