ਚੰਡੀਗੜ੍ਹ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ’ਚ ਸ਼ਾਮਲ ਹੋ ਗਈ ਹੈ। ਜਿਸ ’ਤੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੂਦ ਪਰਿਵਾਰ ਜਿਸ ਕਿਸੇ ਨਾਲ ਵੀ ਜੁੜੇਗਾ ਉਸ ਦੀ ਖੁਸ਼ਕਿਸਮਤੀ ਹੋਵੇਗੀ। ਇਸ ਲਈ ਮਾਲਵਿਕਾ ਦਾ ਕਾਂਗਰਸ ਵਿੱਚ ਜੁੜਨਾ ਸਾਡੇ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ। ਉਹਨਾਂ ਨੇ ਕਾਂਗਰਸ ਵਿੱਚ ਸ਼ਾਮਿਲ ਹੋਣ 'ਤੇ ਮਾਲਵਿਕਾ ਦਾ ਸੁਆਗਤ ਕੀਤਾ।
ਦੂਜੇ ਪਾਸੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਟਵੀਟ ਨੂੰ ਰੀਟਵੀਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਕੀਤੇ ਗਏ ਕੰਮਾਂ ਦੀ ਅਸੀਂ ਸਾਰੇ ਪ੍ਰਸ਼ੰਸ਼ਾ ਕਰਦੇ ਹਾਂ। ਸੀਐੱਮ ਚੰਨੀ ਪੰਜਾਬ ਦੇ ਲੋਕਾਂ ਦੀ ਬਿਹਤਰੀ ਦੇ ਲਈ ਹੈ। ਸੋਨੂੰ ਸੂਦ ਨੇ ਅੱਗੇ ਕਿਹਾ ਕਿ ਮੈਂ ਸਾਡੀ ਰਿਹਾਇਸ਼ 'ਤੇ ਆਉਣ ਅਤੇ ਮੇਰੀ ਭੈਣ ਮਾਲਵਿਕਾ 'ਤੇ ਭਰੋਸਾ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਚੰਗੇ ਸੰਕੇਤ ਦਾ ਧੰਨਵਾਦ ਕਰਦਾ ਹਾਂ। ਨਾਲ ਹੀ ਉਨ੍ਹਾਂ ਨੇ ਆਪਣੀ ਭੈਣ ਨੂੰ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਉਸਦਾ ਇਹ ਨਵਾਂ ਸਫਰ ਸਭ ਤੋਂ ਕਮਜੋਰ ਲੋਕਾਂ ਦੀ ਬਿਹਤਰੀ ਦੇ ਲਈ ਹੋਵੇਗਾ।
ਸੀਐੱਮ ਚੰਨੀ ਤੋਂ ਇਲਾਵਾ ਸੋਨੂੰ ਸੂਦ ਨੇ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕਰਦੇ ਹੋਏ ਵੀ ਕਿਹਾ ਕਿ ਤੁਹਾਡੇ ਉਤਸ਼ਾਹਜਨਕ ਸ਼ਬਦ ਹਮੇਸ਼ਾ ਉ੍ਨ੍ਹਾਂ ਨੂੰ ਸਮਾਜ ਲਈ ਆਪਣਾ ਸਭ ਤੋਂ ਵਧੀਆ ਕੰਮ ਕਰਨ ਲਈ ਪ੍ਰੇਰਿਤ ਕਰਦੇ ਰਹਿਣਗੇ। ਮੇਰੀ ਭੈਣ ਮਾਲਵਿਕਾ 'ਤੇ ਭਰੋਸਾ ਕਰਨ ਲਈ ਮੈਂ ਤੁਹਾਡਾ ਦਿਲੋਂ ਧੰਨਵਾਦ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ ਕਿ ਉਸ ਦੀ ਪ੍ਰਤਿਭਾ ਸਮਾਜ ਦੀ ਬਿਹਤਰੀ ਵੱਲ ਚਮਕੇਗੀ