ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਮਲੋਟ ਵਿਖੇ ਅਬੋਹਰ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ।
ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ, “ਇਹ ਕੇਵਲ ਨਾ-ਬਰਦਾਸ਼ਤ ਯੋਗ ਹੀ ਨਹੀਂ ਬਲਕਿ ਬਹੁਤ ਨਿੰਦਣਯੋਗ ਵੀ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।
ਉਨ੍ਹਾਂ ਕਿਹਾ, “ਅਸੀਂ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿਚ ਲੈਣ ਦੀ ਆਗਿਆ ਨਹੀਂ ਦੇਵਾਂਗੇ।” ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਉਦੇਸ਼ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਅਤੇ ਕਮਜ਼ੋਰ ਕਰਨਾ ਹੈ।
ਸਪੀਕਰ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਨਕਰ ਗੁਪਤਾ ਨੂੰ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਵੱਲੋਂ ਡੀਜੀਪੀ ਤੋਂ ਇਸ ਘਟਨਾ ਅਤੇ ਕੀਤੀ ਗਈ ਕਾਰਵਾਈ ਬਾਰੇ ਸਮਾਂਬੱਧ ਰਿਪੋਰਟ ਮੰਗੀ ਗਈ ਹੈ।
ਇਹ ਵੀ ਪੜ੍ਹੋ: ਕੈਪਟਨ ਵੱਲੋਂ ਪੇਸ਼ ਕੀਤਾ ਗਿਆ 4 ਸਾਲਾਂ ਦਾ ਰਿਪੋਰਟ ਕਾਰਡ ਝੂਠ ਦਾ ਪੁਲੰਦਾ: ਖੰਨਾ