ਚੰਡੀਗੜ੍ਹ: ਸੈਕਟਰ 39 ਦੀ ਮੰਡੀ 'ਚ ਕਣਕ ਦੀ ਖ਼ਰੀਦ ਨੂੰ ਲੈ ਕੇ ਲਗਾਤਾਰ ਕਿਸਾਨਾਂ ਦੀ ਆਵਾਜਾਈ ਜਾਰੀ ਹੈ ਤੇ ਮੌਸਮ ਖਰਾਬ ਹੋਣ ਕਰਕੇ ਕਿਸਾਨਾਂ ਨੂੰ ਇਹ ਡਰ ਵੀ ਹੈ ਕਿ ਕਿਤੇ ਮੀਂਹ ਕਾਰਨ ਉਨ੍ਹਾਂ ਦੀ ਕਣਕ ਮੰਡੀ ਵਿੱਚ ਪਈ ਹੀ ਖਰਾਬ ਨਾ ਹੋ ਜਾਵੇ। ਉੱਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਣਕ ਸ਼ੈੱਡ ਦੇ ਥੱਲ੍ਹੇ ਬੋਰੀਆਂ 'ਚ ਭਰ ਕੇ ਰੱਖੀ ਗਈ ਹੈ, ਜਿਸ ਕਰਕੇ ਕਿਸਾਨਾਂ ਨੂੰ ਰਾਹਤ ਭਰਿਆ ਸਾਹ ਮਿਲਿਆ ਹੈ।
ਮੰਡੀ ਵਿੱਚ ਕਣਕ ਦੀ ਖਰੀਦ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵੱਲੋਂ ਕੀਤੀ ਜਾ ਰਹੀ ਹੈ। ਇੱਕ ਪਾਸੇ ਜਿੱਥੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਕਿਸਾਨ ਮੰਡੀਆਂ 'ਚ ਲੇਟ ਪਹੁੰਚ ਰਹੇ ਹਨ, ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਨੇ ਪਹਿਲਾਂ ਤੋਂ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ ਤਾਂ ਕਿ ਕਿਸਾਨਾਂ ਦੀ ਫ਼ਸਲ ਖ਼ਰਾਬ ਨਾ ਹੋਵੇ।