ਪੰਜਾਬ

punjab

ETV Bharat / city

ਸੂਬੇ 'ਚ ਪੰਜਾਬ ਪੁਲਿਸ ਦਾ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ !

ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ਤਹਿਤ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਪੰਜਾਬ ਪੁਲਿਸ ਦਾ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ ਚਲਾਇਆ ਜਾਵੇਗਾ। ਇਸ ਨੂੰ ਲੈਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਸੂਬੇ 'ਚ ਪੰਜਾਬ ਪੁਲਿਸ ਦਾ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ
ਸੂਬੇ 'ਚ ਪੰਜਾਬ ਪੁਲਿਸ ਦਾ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ

By

Published : Jul 8, 2022, 9:46 PM IST

Updated : Jul 9, 2022, 6:53 AM IST

ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਅੱਜ ਪੰਜਾਬ ਵਿੱਚ ਸਪੈਸ਼ਲ ਕਾਰਡਨ ਸਰਚ ਅਪ੍ਰੇਸ਼ਨ ਚਲਾਇਆ ਜਾਵੇਗਾ। ਇਸ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਨਿਗਰਾਨੀ 'ਚ ਟੀਮਾਂ ਵਲੋਂ ਤਲਾਸ਼ੀ ਲਈ ਜਾਵੇਗੀ। ਇਸ ਦੇ ਚੱਲਦਿਆਂ ਪੁਲਿਸ ਮੁਲਾਜ਼ਮਾਂ ਦੀ ਲਗਾਈ ਗਈ ਡਿਊਟੀ ਦੀ ਸੂਚੀ ਨਾਲ ਨੱਥੀ ਕੀਤੀ ਗਈ ਹੈ।

ਸੂਬੇ 'ਚ ਪੰਜਾਬ ਪੁਲਿਸ ਦਾ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ

ਪੁਲਿਸ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਅਫਸਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਪੰਜਾਬ ਪੁਲਿਸ ਵਲੋਂ ਸਪੈਸ਼ਲ ਸਰਚ ਆਪ੍ਰੇਸ਼ਨ ਚਲਾਇਆ ਜਾਵੇਗਾ।

ਪੰਜਾਬ ਸਰਕਾਰ ਨੇ 26 ਆਈਪੀਐਸ ਅਧਿਕਾਰੀਆਂ ਦੀਆਂ ਨਵੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਇਸ ਵਿੱਚ ਇਨ੍ਹਾਂ ਅਧਿਕਾਰੀਆਂ ਨੂੰ ਇੱਕ ਤਰ੍ਹਾਂ ਨਾਲ ਜ਼ਿਲ੍ਹੇ ਦੇ ਅਧਿਕਾਰੀਆਂ ਦਾ ਇੰਚਾਰਜ ਲਗਾ ਦਿੱਤਾ ਗਿਆ ਹੈ। ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰਾਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਸੂਬੇ 'ਚ ਪੰਜਾਬ ਪੁਲਿਸ ਦਾ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਲੁਧਿਆਣਾ ਵਿੱਚ ਗੁਰਪ੍ਰੀਤ ਕੌਰ ਦਿਓ, ਜਲੰਧਰ ਵਿੱਚ ਅਰਪਿਤ ਸ਼ੁਕਲਾ ਅਤੇ ਅੰਮ੍ਰਿਤਸਰ ਵਿੱਚ ਰਾਮ ਸਿੰਘ ਨਿਗਰਾਨੀ ਦੀ ਭੂਮਿਕਾ ਵਿੱਚ ਹੋਣਗੇ। ਇਸ ਦੇ ਨਾਲ ਹੀ ਕਈ ਹੋਰ ਜ਼ਿਲ੍ਹਿਆਂ 'ਚ ਵੀ ਅਧਿਕਾਰੀਆਂ ਨੂੰ ਵੀ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਜ਼ਿਕਰਯੋਗ ਹੈ ਕਿ ਸਰਚ ਆਪਰੇਸ਼ਨ ਨੂੰ ਲੈ ਕੇ ਅਧਿਕਾਰੀਆਂ ਦੀ ਸਪੈਸ਼ਲ ਡਿਊਟੀ ਲਗਾਈ ਗਈ ਹੈ। ਇਸ ਦੇ ਨਾਲ ਹੀ ਇਹ ਵੀ ਖਾਸ ਹੈ ਕਿ ਇਹ ਸਪੈਸ਼ਲ ਡਿਊਟੀ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੀ ਰਹੇਗੀ।

ਇਹ ਵੀ ਪੜ੍ਹੋ:ਸਿੰਗਲ ਯੂਜ਼ ਪਲਾਸਟਿਕ ’ਤੇ ਪਾਬੰਦੀ ਤੋਂ ਬਾਅਦ ਪੰਜਾਬ ਦੀਆਂ ਫੈਕਟਰੀਆਂ ਹੋ ਰਹੀਆਂ ਬੰਦ! ਕਾਰੋਬਾਰੀਆਂ ਨੇ ਘੇਰੀ ਮਾਨ ਸਰਕਾਰ !

Last Updated : Jul 9, 2022, 6:53 AM IST

ABOUT THE AUTHOR

...view details