ਪੰਜਾਬ

punjab

ETV Bharat / city

ਪੇਂਡੂ ਖੇਤਰਾਂ 'ਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ:ਸੋਨੀ

ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਅੱਜ ਸੂਬੇ ਦੇ ਸਿਵਲ ਸਰਜਨਾਂ (Civil Surgeons) ਨੂੰ ਹਦਾਇਤਾਂ ਕੀਤੀ ਕਿ ਸੂਬੇ ਦੇ ਬਾਸ਼ਿੰਦਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀ ਯਕੀਨੀ ਬਣਾਈਆ ਜਾਣ।ਉਨ੍ਹਾਂ ਨੇ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ।

ਪੇਂਡੂ ਖੇਤਰਾਂ 'ਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ:ਸੋਨੀ
ਪੇਂਡੂ ਖੇਤਰਾਂ 'ਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ:ਸੋਨੀ

By

Published : Sep 30, 2021, 8:28 PM IST

ਚੰਡੀਗੜ੍ਹ:ਉਪ ਮੁੱਖ ਮੰਤਰੀ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਓ.ਪੀ. ਸੋਨੀ ਨੇ ਅੱਜ ਸੂਬੇ ਦੇ ਸਿਵਲ ਸਰਜਨਾਂ ਨੂੰ ਹਦਾਇਤਾਂ ਕੀਤੀ ਕਿ ਸੂਬੇ ਦੇ ਬਾਸ਼ਿੰਦਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀ ਯਕੀਨੀ ਬਣਾਈਆ ਜਾਣ।ਉਨ੍ਹਾਂ ਨੇ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪੰਜਾਬ ਦੇ ਸਾਰੇ ਸਿਵਲ ਸਰਜਨਾਂ (Civil Surgeons) ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ।ਇਸ ਮੌਕੇ ਸੋਨੀ ਨੇ ਸਿਹਤ ਅਧਿਕਾਰੀਆਂ ਨੂੰ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਲਈ ਕਿਹਾ।ਮੀਟਿੰਗ ਵਿੱਚ ਉਨ੍ਹਾਂ ਨੇ ਸਿਹਤ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਰਾਜ ਦੇ ਸਭ ਤੋਂ ਮਹੱਤਵਪੂਰਨ ਵਿਭਾਗਾਂ ਹੈ ਅਤੇ ਸਿਹਤ ਮਸ਼ੀਨਰੀ (Health machinery)ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ ਹੈ।

ਤਿਓਹਾਰਾਂ ਅਤੇ ਕੋਵਿਡ ਦੀ ਸੰਭਾਵਤ ਤੀਜੀ ਲਹਿਰ ਨੂੰ ਦੇਖਦੇ ਹੋਏ ਉਪ ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋੜ ਅਨੁਸਾਰ ਲੋੜੀਂਦੀ ਖਰੀਦ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਕੋਵਿਡ ਟੀਕਾਕਰਣ ਅਤੇ ਟੈਸਟਿੰਗ ਦੀ ਗਤੀ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਕੋਵਿਡ ਤੋਂ ਬਚਾਇਆ ਜਾ ਸਕੇ। ਸ਼੍ਰੀ ਸੋਨੀ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ।ਡਿਪਟੀ ਸੀਐਮ ਸੋਨੀ ਵੱਲੋਂ ਡੇਂਗੂ ਦੇ ਕੇਸਾਂ ਦੇ ਵਾਧੇ ਨੂੰ ਰੋਕਣ ਲਈ ਡੇਂਗੂ-ਰੋਧੀ ਗਤੀਵਿਧੀਆਂ ਨੂੰ ਵੀ ਤੇਜ਼ ਕਰਨ ਦੇ ਹੁਕਮ ਦਿੱਤੇ ਗਏ।

ਪੇਂਡੂ ਖੇਤਰਾਂ 'ਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ:ਸੋਨੀ

ਜਨਤਕ ਸਿਹਤ ਸੰਸਥਾਵਾਂ ਵਿੱਚ ਸਵੱਛਤਾ ਦੇ ਮੋਰਚੇ ਤੇ ਉਨ੍ਹਾਂ ਕਿਹਾ ਕਿ ਸਬੰਧਤ ਜਿਲ੍ਹੇ ਦੇ ਸਿਵਲ ਸਰਜਨ, ਸਵੱਛਤਾ ਅਤੇ ਸਫਾਈ ਬਣਾਈ ਰੱਖਣ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਉਹ ਵਿਭਾਗ ਵਿੱਚ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਨਹੀਂ ਸਹਿਣਗੇ ਅਤੇ ਅਜਿਹੀ ਕਿਸੇ ਵੀ ਘਟਨਾ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਡਿਪਟੀ ਸੀਐਮ ਨੂੰ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ ਨੇ ਭਰੋਸਾ ਦਿੱਤਾ ਹੈ ਕਿ ਉਹ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣ ਕਰਨਗੇ।

ਡਿਪਟੀ ਸੀਐਮ ਸੋਨੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਲੋਕਾਂ ਨਾਲ ਸਿਹਤ ਸੁਵਿਧਾਵਾਂ ਦੇਣ ਦੇ ਵਾਅਦੇ ਕਰਨ ਤੋਂ ਪਹਿਲਾਂ ਦਿੱਲੀ ਦੇ ਲੋਕਾਂ ਨੂੰ ਹਕੀਕਤ ਵਿੱਚ ਸਿਹਤ ਸੁਵਿਧਾਵਾਂ ਦੇਣੀਆਂ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ।

ਓਪੀ ਸੋਨੀ ਨੇ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਦੇ ਦੌਰਾਨ ਪੰਜਾਬ ਦੇ ਹਰੇਕ ਜਿਲ੍ਹੇ ਵਿੱਚ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਦਿੱਲੀ ਵਾਸੀਆਂ ਵੱਲੋਂ ਇਲਾਜ ਕਰਵਾਉਣ ਲਈ ਪਹੁੰਚਣ ਨਾਲ਼ ਇਹ ਸਪਸ਼ਟ ਹੋ ਜਾਂਦਾ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ ਸਿਹਤ ਸੁਵਿਧਾਵਾਂ ਸਬੰਧੀ ਫੋਕੀ ਇਸ਼ਤਿਹਾਰਬਾਜ਼ੀ ਹੀ ਕੀਤੀ ਜਾ ਰਹੀ ਹੈ ਜਦੋਂਕਿ ਹਕੀਕਤ ਵਿੱਚ ਦਿੱਲੀ ਵਾਸੀਆਂ ਨੂੰ ਕੁੱਝ ਵੀ ਨਹੀਂ ਮਿਲ ਰਿਹਾ।

ਇਹ ਵੀ ਪੜੋ:ਕਿਸਾਨਾਂ ਨੇ ਕਿਉਂ ਬੰਦ ਕੀਤਾ ਬੈਸਟ ਪਰਾਇਜ ਮਾਲ?

ABOUT THE AUTHOR

...view details