ਚੰਡੀਗੜ੍ਹ:20ਵੀਂ ਸਦੀ ਵਿੱਚ ਬੇਸਹਾਰਿਆਂ ਦੇ ਮਸੀਹਾ ਭਗਤ ਪੂਰਨ ਸਿੰਘ ਜੀ ਦੀ ਅੱਜ ਬਰਸੀ ਹੈ। ਭਗਤ ਪੂਰਨ ਸਿੰਘ ਜੀ ਬਰਸੀ ਮੌਕੇ ਜਿੱਥੇ ਅੰਮ੍ਰਿਤਸਰ ਵਿਖੇ ਉਹਨਾਂ ਵੱਲੋਂ ਬਣਾਏ ਗਏ ਪਿੰਗਲਵਾੜੇ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਉਥੇ ਹੀ ਉਹਨਾਂ ਪ੍ਰਤੀ ਸ਼ਰਧਾ ਰੱਖਣ ਵਾਲੇ ਲੋਕ ਵੀ ਉਹਨਾਂ ਦੀ ਬਰਸੀ ਮਨਾ ਰਹੇ ਹਨ।
ਇਹ ਵੀ ਪੜੋ:ਭਾਗਵਤ ਗੀਤਾ ਦਾ ਸੰਦੇਸ਼
ਭਗਤ ਪੂਰਨ ਸਿੰਘ ਜੀ ਦਾ ਜਨਮ:ਭਗਤ ਪੂਰਨ ਸਿੰਘ ਜੀ ਦਾ ਜਨਮ 4 ਜੂਨ 1904 ਵਿੱਚ ਰਾਜੇਵਾਲ ਰੋਹਣੋਂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ਼ਿੱਬੂ ਮੱਲ ਅਤੇ ਮਾਤਾ ਮਹਿਤਾਬ ਕੌਰ ਦੇ ਘਰ ਹੋਇਆ ਸੀ। ਭਗਤ ਪੂਰਨ ਸਿੰਘ ਜੀ ਦਾ ਪਹਿਲਾ ਨਾਂ ਰਾਮਜੀ ਦਾਸ ਸੀ, ਜਿਹਨਾਂ ਨੂੰ ਬਚਪਨ ਤੋਂ ਹੀ ਸੇਵਾ ਕਰਨ ਦਾ ਸ਼ੌਂਕ ਸੀ। ਭਗਤ ਜੀ ਨੇ ਮੁੱਢਲੀ ਵਿੱਦਿਆ ਪਿੰਡ ਦੇ ਸਰਕਾਰੀ ਸੀਨੀਅਰ ਸਕੂਲ ਖੰਨਾ ਤੋਂ ਪ੍ਰਾਪਤ ਕੀਤੀ। ਭਗਤ ਜੀ ਜਦੋਂ ਦਸਵੀਂ ਜਮਾਤ ਵਿੱਚ ਪੜਦੇ ਸਨ ਤਾਂ ਅਚਾਨਕ ਉਹਨਾਂ ਦੇ ਪਿਤਾ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਘਰ ਵਿੱਚ ਗਰੀਬੀ ਹੋਣ ਕਾਰਨ ਉਹਨਾਂ ਨੂੰ ਕੰਮ ਦੀ ਭਾਲ ਵਿੱਚ ਲਾਹੌਰ ਜਾਣਾ ਪਿਆ। ਲਾਹੌਰ ਵਿੱਚ ਭਗਤ ਜੀ ਦੇ ਮਾਤਾ ਲੋਕਾਂ ਦੇ ਘਰਾਂ ਵਿੱਚ ਭਾਂਡੇ ਮਾਂਝਣ ਦਾ ਕੰਮ ਕਰਨ ਲੱਗ ਪਏ।
ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਭਗਤ ਪੂਰਨ ਸਿੰਘ ਬਿਨ੍ਹਾਂ ਤਨਖਾਹ ਤੋਂ ਸੇਵਾ ਕਰਨ ਲੱਗੇ। ਗੁਰੂ ਅਰਜਨ ਦੇਵ ਦੀ ਯਾਦਗਾਰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਕੀਤੀ ਨਿਸ਼ਕਾਮ ਸੇਵਾ ਅਤੇ ਲਾਚਾਰ ਤੇ ਲਾਵਾਰਸ ਰੋਗੀਆਂ ਦੀ ਸੇਵਾ ਸੰਭਾਲ ਨੇ ਉਨ੍ਹਾਂ ਨੂੰ ਰਾਮ ਜੀ ਦਾਸ ਤੋਂ 'ਪੂਰਨ ਸਿੰਘ' ਬਣਾ ਦਿੱਤਾ, ਇੱਥੇ ਉਨ੍ਹਾਂ ਨੇ 24 ਸਾਲ ਸੇਵਾ ਕੀਤੀ।