ਪੰਜਾਬ

punjab

ETV Bharat / city

ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼ ,ਪੜ੍ਹੋ ਪੂਰਾ ਇਤਿਹਾਸ

13 ਅਪ੍ਰੈਲ 1919 ਨੂੰ ਜਲ੍ਹਿਆਂਵਾਲੇ ਬਾਗ ਦਾ ਖੂਨੀ ਸਾਕਾ ਆਪ ਨੇ ਅੱਖੀਂ ਵੇਖਿਆ, ਇਸ ਕਤਲੇਆਮ ਨੂੰ ਵੇਖ ਕੇ ਊਧਮ ਸਿੰਘ ਨੇ ਜ਼ਾਲਮ ਕੋਲੋਂ ਬਦਲਾ ਲੈਣ ਲਈ 13 ਮਾਰਚ 1940 ਨੂੰ ਸੂਰਮੇ ਨੇ ਕੈਕਸਟਨ ਹਾਲ ਵਿੱਚ ਮਾਈਕਲ ਓਡਵਾਇਰ ਨੂੰ ਗੋਲੀਆਂ ਦਾ ਨਿਸ਼ਾਨਾ ਬਣਾ ਕੇ ਸਦਾ ਦੀ ਨੀਂਦ ਸੁਲਾ ਦਿੱਤਾ। ਅੰਗਰੇਜ਼ ਜ਼ਾਲਮ ਦੇ ਹੁਕਮਾਂ ਅਨੁਸਾਰ ਸਰਦਾਰ ਊਧਮ ਸਿੰਘ ਨੂੰ 31 ਜੁਲਾਈ ਯਾਨੀ ਕਿ ਅੱਜ ਦੇ ਦਿਨ 1940 ਨੂੰ ਫਾਂਸੀ ਦੇ ਤਖ਼ਤੇ ‘ਤੇ ਚਾੜ੍ਹਿਆ।

ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼ ,ਪੜ੍ਹੋ ਪੂਰਾ ਇਤਿਹਾਸ
ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼ ,ਪੜ੍ਹੋ ਪੂਰਾ ਇਤਿਹਾਸ

By

Published : Jul 31, 2021, 8:07 AM IST

Updated : Jul 31, 2021, 10:04 AM IST

ਚੰਡੀਗੜ੍ਹ:ਬਹਾਦਰ ਕੌਮਾਂ ਦੇ ਗੌਰਵਮਈ ਇਤਿਹਾਸ ਵਿੱਚ ਸਮੇਂ-ਸਮੇਂ ਸਿਰ ਸ਼ਹੀਦਾਂ ਨੂੰ ਆਪਣਾ ਖੂਨ ਡੋਲ ਆਪਣੀ ਕੌਮ ਦੀ ਅਣਖ ਦੇ ਬੂਟੇ ਨੂੰ ਸਿੰਜਿਆ ਹੈ। ਇੱਕ ਮਹਾਨ ਸ਼ਹੀਦ ਊਧਮ ਸਿੰਘ ਨੂੰ ਪੈਦਾ ਕਰਨ ਦਾ ਮਾਣ ਹਾਸਿਲ ਸੁਨਾਮ ਦੀ ਪਵਿੱਤਰ ਧਰਤੀ ਨੂੰ ਹੋਇਆ। ਇਸ ਅਣਖੀ ਯੋਧੇ ਦਾ ਜਨਮ 26 ਦਸੰਬਰ 1899 ਨੂੰ ਸਰਦਾਰ ਟਹਿਲ ਸਿੰਘ ਕੰਬੋਜ ਦੇ ਘਰ ਮਾਤਾ ਨਰੈਣ ਕੌਰ ਦੀ ਕੁੱਖੋਂ ਹੋਇਆ।

ਖਾਲਸਾ ਸੈਂਟਰਲ ਯਤੀਮਖਾਨਾ ਅੰਮ੍ਰਿਤਸਰ ਵਿੱਚ ਪੜ੍ਹਦੇ ਹੋਏ 13 ਅਪ੍ਰੈਲ 1919 ਨੂੰ ਜਲ੍ਹਿਆਂਵਾਲੇ ਬਾਗ ਦਾ ਖੂਨੀ ਸਾਕਾ ਉਨ੍ਹਾਂ ਅੱਖੀਂ ਵੇਖਿਆ। ਇਸ ਦਿਨ ਮਾਈਕਲ ਓਡਵਾਇਰ ਦੇ ਹੁਕਮ ਨਾਲ ਜਨਰਲ ਡਾਇਰ ਨੇ ਨਿਹੱਥੇ ਲੋਕਾਂ ਦੇ ਇਕੱਠ ਉੱਪਰ ਅੰਨ੍ਹੇਵਾਹ ਗੋਲੀਆਂ ਚਲਾ ਕੇ ਸੈਂਕੜੇ ਲੋਕਾਂ 'ਤੇ ਮਾਸੂਮ ਬੱਚਿਆਂ ਨੂੰ ਸ਼ਹੀਦ ਕਰਕੇ ਖ਼ੂਨੀ ਵਿਸਾਖੀ ਮਨਾਈ ਅਤੇ ਹਿੰਦੁਸਤਾਨ ਦੀ ਅਣਖ ਨੂੰ ਵੰਗਾਰਿਆ ਸੀ ਜਿਸਦਾ ਬਦਲਾ ਲੈਣ ਲਈ ਲਈ ਸ਼ਹੀਦ ਊਧਮ ਸਿੰਘ ਨੇ ਗੋਰਿਆਂ ਦੀ ਧਰਤੀ ਲੰਡਨ ਜਾ ਕੇ ਮਾਈਕਲ ਓਡਵਾਇਰ ਨੂੰ ਗੋਲੀਆਂ ਨਾਲ ਭੁੰਨਿਆ ਤੇ ਮਾਈਕਲ ਓਡਵਾਇਰ ਸਦਾ ਦੀ ਨੀਂਦ ਸੁਲਾ ਦਿੱਤਾ।

ਅੰਗਰੇਜ਼ ਜ਼ਾਲਮ ਦੇ ਹੁਕਮਾਂ ਅਨੁਸਾਰ ਸਰਦਾਰ ਊਧਮ ਸਿੰਘ ਨੂੰ 31 ਜੁਲਾਈ 1940 ਨੂੰ ਫਾਂਸੀ ਦੇ ਤਖ਼ਤੇ ’ਤੇ ਚਾੜ੍ਹ ਉਨ੍ਹਾਂ ਨੂੰ ਸਦਾ ਲਈ ਅਮਰ ਕਰ ਦਿੱਤਾ। ਇਸ ਯੋਧੇ ਦੀ ਕੁਰਬਾਨੀ ਨੂੰ ਪੂਰੀ ਦੁਨੀਆ ਦੇ ਕੋਨੇ ਕੋਨੇ ਵਿੱਚ ਇਨਸਾਫ ਪਸੰਦ ਤੇ ਜੋ ਇਨਸਾਨੀਅਤ ਨੂੰ ਪਿਆਰ ਕਰਨ ਵਾਲੇ ਹਨ ਸਿਜਦਾ ਕਰ ਰਹੇ ਹਨ।

ਇਸ ਸੂਰਬੀਰ ਵੱਲੋਂ ਦਿੱਤੀ ਕੁਰਬਾਨੀ ਨੇ ਸੁਨਾਮ ਦਾ ਨਾਂ ਸਾਰੀ ਦੁਨੀਆ ਵਿੱਚ ਰੌਸ਼ਨ ਕਰ ਦਿੱਤਾ ਹੈ। ਅੱਜ ਦੇ ਦਿਨ ਹਰ ਕੋਈ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕਰ ਰਿਹਾ ਹੈ। ਨਾਮਵਰ ਸ਼ਖ਼ਸੀਅਤਾਂ, ਵੱਡੇ ਸਿਆਸੀ ਆਗੂਆਂ ਤੋਂ ਇਲਾਵਾ ਆਮ ਲੋਕਾਂ ਵੀ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕਰ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੋਧੇ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ ਹੈ।

ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਅੱਜ ਸੁਨਾਮ 'ਚ ਸਰਧਾਂਜਲੀ ਭੇਟ ਕਰਨਗੇ। ਇਸ ਤੋਂ ਇਲਾਵਾ ਹੋਰ ਵੀ ਉੱਘੀਆਂ ਸ਼ਖ਼ਸੀਅਤਾਂ ਸੁਨਾਮ ਪਹੁੰਚ ਕੇ ਸ਼ਹੀਦ ਊਧਮ ਸਿੰਘ ਨੂੰ ਸਿਜਦਾ ਕਰਨਗੀਆਂ।

ਮੁੱਖ ਮੰਤਰੀ, ਪੰਜਾਬ ਸਰਕਾਰ ਵੱਲੋਂ ਸੁਨਾਮ ਵਿਖੇ 2.61 ਕਰੋੜ ਦੀ ਲਾਗਤ ਨਾਲ ਉਸਾਰੇ ਗਏ ਸ਼ਹੀਦ ਉਧਮ ਸਿੰਘ ਮੈਮੋਰੀਅਲ ਦਾ ਉਦਘਾਟਨ ਕਰਨਗੇ।

ਇਹ ਵੀ ਪੜ੍ਹੋ: ਸ਼ਹੀਦ ਊਧਮ ਸਿੰਘ ਦੀ ਸ਼ਹਾਦਤ 'ਤੇ ਸ਼ਪੈਸਲ ਰਿਪੋਰਟ

Last Updated : Jul 31, 2021, 10:04 AM IST

ABOUT THE AUTHOR

...view details