ਚੰਡੀਗੜ੍ਹ: ਅੰਤਰ-ਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦਾ ਅਧਿਕਾਰ ਖੇਤਰ 15 ਤੋਂ ਵਧਾਕੇ 50 ਕਿਲੋਮੀਟਰ ਕੀਤੇ ਜਾਣ ਦੇ ਕੇਂਦਰੀ ਫੈਸਲੇ ਖਿਲਾਫ ਅਤੇ ਤਿੰਨੋਂ ਕੇਂਦਰੀ ਕਾਲੇ ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਨੂੰ ਲੈ ਕੇ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ (Special session) ਬੁਲਾਇਆ ਗਿਆ ਹੈ। ਦੱਸ ਦਈਏ ਕਿ ਇਹ 15ਵੀਂ ਵਿਧਾਨ ਸਭਾ ਦਾ 16ਵਾਂ ਵਿਸ਼ੇਸ਼ ਇਜਲਾਸ (Special session) ਹੈ।
ਇਹ ਵੀ ਪੜੋ:ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ: ਪੈਟਰੋਲ ਤੇ ਡੀਜ਼ਲ ਹੋਇਆ ਸਸਤਾ
ਚੰਨੀ ਸਰਕਾਰ ਦਾ ਪਹਿਲਾ ਇਜਲਾਸ
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਸਰਕਾਰ ਦਾ ਇਹ ਪਹਿਲਾ ਇਜਲਾਸ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ (Special Session of the Punjab Vidhan Sabha) 'ਚ ਪਹਿਲੇ ਦਿਨ ਯਾਨੀ ਅੱਜ 7 ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ, ਜਿਸ ਤੋਂ ਮਗਰੋਂ ਸੈਸ਼ਨ 11 ਨਵੰਬਰ ਤੱਕ ਮੁਲਤਵੀ ਕਰ ਦਿੱਤਾ ਜਾਵੇਗਾ।
7 ਸ਼ਖ਼ਸੀਅਤਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
- ਸਰਦਾਰ ਸੇਵਾ ਸਿੰਘ ਸੇਖਵਾਂ, ਸਾਬਕਾ ਮੰਤਰੀ
- ਸਰਕਾਰ ਰਵਿੰਦਰ ਸਿੰਘ ਸੰਧੂ, ਸਾਬਕਾ ਸੰਸਦੀ ਸਕੱਤਕ
- ਸ਼ਹੀਦ ਜਸਵਿੰਦਰ ਸਿੰਘ, ਨਾਇਬ ਸੂਬੇਦਾਰ
- ਸ਼ਹੀਦ ਮਨਜੀਤ ਸਿੰਘ, ਸਿਪਾਹੀ
- ਸ਼੍ਰੀ ਬਲਵਿੰਦਰ ਸਿੰਘ ਨਕਈ, ਚੇਅਰਮੈਨ, ਇਫਕੋ (ਆਈ.ਐਫ਼.ਐਫ਼.ਸੀ.ਓ)
- ਸ਼੍ਰੀ ਨਿਰੰਜਣ ਸਿੰਘ, ਸੁਤੰਤਰਤਾ ਸੰਗਰਾਮੀ
- ਸ਼੍ਰੀ ਅਵਿਨਾਸ਼ ਚੰਦਰ, ਸੁਤੰਤਰਤਾ ਸੰਗਰਾਮੀ