ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ ਸ਼ੈਸ਼ਨ 19 ਅਕਤੂਬਰ ਸੋਮਵਾਰ ਨੂੰ ਬੁਲਾਉਣ ਦਾ ਫੈਸਲਾ ਕੀਤਾ ਹੈ। ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਦੀ ‘ਚ ਹੋਈ ਕੈਬਿਨੇਟ ਦੀ ਮੀਟਿੰਗ ਦੌਰਾਨ ਫੈਸਲਾ ਕੀਤਾ।
ਖੇਤੀ ਕਾਨੂੰਨਾਂ ਵਿਰੁੱਧ 19 ਅਕਤੂਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ ਸ਼ੈਸ਼ਨ
ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ ਸ਼ੈਸ਼ਨ 19 ਅਕਤੂਬਰ ਸੋਮਵਾਰ ਨੂੰ ਬੁਲਾਉਣ ਦਾ ਫੈਸਲਾ ਕੀਤਾ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਸੂਬਾ ਸਰਕਾਰ ਵਿਧਾਨਕ, ਕਾਨੂੰਨੀ ਅਤੇ ਹੋਰ ਰਸਤੇ ਰਾਹੀਂ ਖੇਤ ਕਾਨੂੰਨਾਂ ਵਿਰੁੱਧ ਲੜਾਈ ਲੜੇਗੀ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨਾਲ ਪਿਛਲੇ ਦਿਨਾਂ ਵਿੱਚ ਕੀਤੀ ਮੀਟਿੰਗ ਦੌਰਾਨ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸਦਣ ਦਾ ਵਾਅਦਾ ਕੀਤਾ ਸੀ ਤਾਂ ਜੋ ਕੇਂਦਰੀ ਖੇਤੀ ਕਾਨੂੰਨਾਂ ਨੂੰ ਖੁੰਢਾ ਕੀਤਾ ਜਾ ਸਕੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਨੀ ਹਾਕਮ ਧਿਰ ਨੂੰ ਸੈਸ਼ਨ ਸਦਣ ਲਈ 7 ਦਿਨਾਂ ਦਾ ਆਲਟੀਮੇਟਮ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ ਵੀ ਸਾਫ਼ ਆਖਿਆ ਸੀ ਕਿ ਜੇਕਰ ਪੰਜਾਬ ਸਰਕਾਰ ਆਪਣੇ ਵਾਅਦੇ ਉੱਤੇ ਖਰੀ ਨਹੀਂ ਉਤਰਦੀ ਅਤੇ ਇਜਲਾਸ ਨਹੀਂ ਸੱਦਦੀ ਹੈ ਤਾਂ ਕਿਸਾਨ ਜਿਸ ਤਰ੍ਹਾਂ ਦਾ ਵਿਵਹਾਰ ਭਾਜਪਾ ਆਗੂਆਂ ਨਾਲ ਕਰ ਰਹੇ ਹਨ ਉਸੇ ਤਰ੍ਹਾਂ ਕਾਂਗਰਸੀਆਂ ਨਾਲ ਕੀਤਾ ਜਾਵੇਗਾ।