ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਦੀ ਕਾਰਵਾਈ (special session of the Vidhan Sabha) ਹੋਈ। ਦੱਸ ਦਈਏ ਕਿ ਵਿਧਾਨ ਸਭਾ ਦੇ ਇਜਲਾਸ ਦੀ ਮਿਆਦ ਵਧਾ ਦਿੱਤੀ ਗਈ ਹੈ ਹੁਣ 3 ਅਕਤੂਬਰ ਤੱਕ ਇਹ ਇਜਲਾਸ ਚੱਲੇਗਾ। ਵਿਧਾਨਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ।
29 ਸਤੰਬਰ ਤੱਕ ਮੁਲਤਵੀ ਵਿਧਾਨਸਭਾ ਦੀ ਕਾਰਵਾਈ: ਦੱਸ ਦਈਏ ਕਿ ਵਿਧਾਨਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। 29 ਸਤੰਬਰ ਨੂੰ ਭਰੋਸਗੀ ਮਤੇ ਉੱਤੇ ਚਰਚਾ ਜਾਰੀ ਰਹੇਗੀ।
ਵਿਰੋਧੀਆਂ ਵੱਲੋਂ ਵਿਧਾਨਸਭਾ ਦੇ ਬਾਹਰ ਪ੍ਰਦਰਸ਼ਨ: ਦੱਸ ਦਈਏ ਕਿ ਸਦਨ ਚੋਂ ਬਾਹਰ ਕੱਢੇ ਜਾਣ ਤੋਂ ਬਾਅਦ ਕਾਂਗਰਸੀਆਂ ਵੱਲੋਂ ਜਿੱਥੇ ਵਿਧਾਨਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਬੀਜੇਪੀ ਵੱਲੋਂ ਸੈਸ਼ਨ ਦਾ ਵਾਕਆਊਟ ਕਰ ਸੈਸ਼ਨ ਦੇ ਸਮਾਨਾਂਤਰ ਜਨ ਸਭਾ ਕਰ ਰਹੀ ਹੈ।
ਸੀਐੱਮ ਮਾਨ ਵੱਲੋਂ ਵਿਧਾਨਸਭਾ ਵਿੱਚ ਭਰੋਸਗੀ ਮਤਾ ਪੇਸ਼: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨਸਭਾ ਵਿੱਚ ਭਰੋਸਗੀ ਮਤਾ ਪੇਸ਼ ਕੀਤਾ। ਇਸ ਤੋਂ ਪਹਿਲਾਂ ਸਪੀਕਰ ਸੰਧਵਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਵਿਧਾਨਸਭਾ ਸਭਾ ਦੀ ਕਾਰਵਾਈ ਵਿੱਚ ਵਿਘਨ ਪਾਉਣ ਦੇ ਕਾਰਨ ਉਨ੍ਹਾਂ ਨੂੰ ਨੇਮ ਕਰ ਬਾਹਰ ਕੱਢਣ ਦਾ ਹੁਕਮ ਸੁਣਾ ਦਿੱਤਾ ਸੀ।
ਕਾਂਗਰਸੀ ਵਿਧਾਇਕਾਂ ਨੂੰ ਸਪੀਕਰ ਨੇ ਕੀਤਾ ਨੇਮ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਨੇਮ ਕਰ ਦਿੱਤਾ ਹੈ। ਨਾਲ ਹੀ ਸਪੀਕਰ ਸੰਧਵਾਂ ਨੇ ਮਾਰਸ਼ਲ ਨੂੰ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਵੱਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਸੀ ਜਿਸ ਦੇ ਚੱਲਦੇ ਉਨ੍ਹਾਂ ਨੂੰ ਵਿਧਾਨਸਭਾ ਦੀ ਕਾਰਵਾਈ ਵਿੱਚ ਵਿਘਨ ਪਾਇਆ ਜਾ ਰਿਹਾ ਸੀ। ਫਿਲਹਾਲ ਇਸ ਕਾਰਵਾਈ ਨੂੰ 10 ਮਿੰਟ ਦੇ ਲਈ ਮੁਲਤਵੀ ਕਰ ਦਿੱਤੀ ਹੈ।
ਸੀਐੱਮ ਮਾਨ ਵੱਲੋਂ ਪੇਸ਼ ਕੀਤਾ ਜਾਵੇਗਾ ਭਰੋਸਗੀ ਮਤਾ: ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨਸਭਾ ਵਿੱਚ ਭਰੋਸਗੀ ਮਤਾ ਲੈ ਕੇ ਆਉਣਗੇ। ਇਸ ਸਬੰਧੀ ਜਾਣਕਾਰੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ। ਉੱਥੇ ਹੀ ਦੂਜੇ ਪਾਸੇ ਵਿਰੋਧੀਆਂ ਵੱਲੋਂ ਇਸ ਮਤੇ ਨੂੰ ਲੈ ਕੇ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।
15 ਮਿੰਟ ਲਈ ਮੁਲਤਵੀ ਕਾਰਵਾਈ:ਦੱਸ ਦਈਏ ਕਿ ਪੰਜਾਬ ਵਿਧਾਨਸਭਾ ਦੀ ਕਾਰਵਾਈ ਜਿਵੇਂ ਹੀ ਸ਼ੁਰੂ ਹੋਈ ਉਸ ਸਮੇਂ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ। ਜਿਸ ਤੋਂ ਬਾਅਦ ਕਾਰਵਾਈ ਨੂੰ 15 ਮਿੰਟ ਦੇ ਲਈ ਮੁਲਤਵੀ ਕਰ ਦਿੱਤਾ।
ਇਨ੍ਹਾਂ ਮੁੱਦਿਆ ਉੱਤੇ ਕੀਤਾ ਜਾ ਸਕਦੀ ਹੈ ਚਰਚਾ: ਦੱਸ ਦਈਏ ਕਿ ਵਿਧਾਨਸਭਾ ਸੈਸ਼ਨ ਵਿੱਚ ਪਰਾਲੀ ਪ੍ਰਬੰਧਨ, ਜੀਐਸਟੀ, ਪਾਣੀ ਦੀ ਬੱਚਤ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਇਸੇ ਦੇ ਨਾਲ ਸਰਕਾਰ ਇਹਨਾਂ ਮੁੱਦਿਆ ਉੱਤੇ ਮਤਾ ਲਿਆ ਸਕਦੀ ਹੈ।
ਇਹ ਵੀ ਪੜੋ:ਪੰਜਾਬ ਵਿਜੀਲੈਂਸ ਨੇ ਆਈਐਫਐਸ ਅਧਿਕਾਰੀ ਪ੍ਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
ਸੈਸ਼ਨ ਤੋਂ ਪਹਿਲਾਂ ਸਰਕਾਰ ਤੇ ਰਾਜਪਾਲ ਵਿੱਚ ਤਕਰਾਰ: ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਵੱਲੋਂ 27 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਸੈਸ਼ਨ ਸਬੰਧੀ ਜਾਣਕਾਰੀ ਮੰਗੀ ਸੀ। ਇਸ ਸਬੰਧੀ ਵਿਧਾਨ ਸਭਾ ਦੇ ਸਕੱਤਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ 27 ਸਤੰਬਰ ਨੂੰ ਬੁਲਾਏ ਜਾਣ ਵਾਲੇ ਸੈਸ਼ਨ ਦੇ ਏਜੰਡੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ। ਜਿਸ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰਾਜਪਾਲ ਵੱਲੋਂ ਮੰਗੇ ਗਏ ਵੇਰਵੇ ਸਬੰਧੀ ਸਵਾਲ ਚੁੱਕਦੇ ਹੋਏ ਕਿਹਾ ਕਿ ਇਹ ਕੁਝ ਜਿਆਦਾ ਹੀ ਰਿਹਾ ਹੈ।
ਸੀਐੱਮ ਮਾਨ ਨੇ ਚੁੱਕੇ ਸਵਾਲ:ਸੈਸ਼ਨ ਸਬੰਧੀ ਰਾਜਪਾਲ ਤੋਂ ਵੇਰਵਾ ਮੰਗੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਲ ਚੁੱਕੇ ਸੀ। ਸੀਐੱਮ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਤੋਂ ਪਹਿਲਾਂ ਸਰਕਾਰ/ਪ੍ਰਧਾਨ ਦੀ ਸਹਿਮਤੀ ਇੱਕ ਰਸਮ ਹੈ। 75 ਸਾਲਾਂ ਵਿੱਚ ਕਿਸੇ ਵੀ ਪ੍ਰਧਾਨ/ਸਰਕਾਰ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕਾਰੋਬਾਰ ਦੀ ਸੂਚੀ ਨਹੀਂ ਪੁੱਛੀ। ਵਿਧਾਨਕ ਕਾਰੋਬਾਰ ਦਾ ਫੈਸਲਾ ਬੀਏਸੀ ਅਤੇ ਸਪੀਕਰ ਦੁਆਰਾ ਕੀਤਾ ਜਾਂਦਾ ਹੈ। ਅਗਲੀ ਸਰਕਾਰ ਸਾਰੇ ਭਾਸ਼ਣਾਂ ਨੂੰ ਵੀ ਉਸ ਦੁਆਰਾ ਪ੍ਰਵਾਨਿਤ ਕਰਨ ਲਈ ਕਹੇਗੀ। ਇਹ ਬਹੁਤ ਜ਼ਿਆਦਾ ਹੈ।
ਇਹ ਵੀ ਪੜੋ:Navratri 2022 Day 2: ਦੂਜੇ ਦਿਨ ਕਰੋ ਮਾਂ ਬ੍ਰਹਮਾਚਾਰਿਣੀ ਦੀ ਪੂਜਾ, ਜਾਣੋ ਵਿਧੀ ਤੇ ਮੰਤਰ
ਪੰਜਾਬ ਭਾਜਪਾ ਲਾਏਗੀ ਲੋਕਾਂ ਦੀ ਵਿਧਾਨ ਸਭਾ: ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ ਉਥੇ ਹੀ ਦੂਜੇ ਪਾਸੇ ਭਾਜਪਾ ਵੱਲੋਂ ਇਸ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਭਾਜਪਾ ਇਜਲਾਸ ਦੇ ਵਿਰੋਧ ਵਿੱਚ ਚੰਡੀਗੜ੍ਹ ਦੇ ਸੈਕਟਰ 37/ਏ ਸਥਿਤ ਬੱਤਰਾ ਸਿਨੇਮਾ ਦੀ ਪਾਰਕਿੰਗ ਵਿੱਚ ਜਨਤਕ ਇਕੱਠ ਕਰੇਗੀ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਜਨ ਸਭਾ ਕੀਤੀ ਜਾ ਰਹੀ ਹੈ, ਜਿਸ ਵਿੱਚ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਨੁਮਾਇੰਦੇ ਆਉਣਗੇ ਅਤੇ ਇਸ ਵਿੱਚ ਛੇ ਮਤੇ ਪਾਸ ਕੀਤੇ ਜਾਣਗੇ।