ਮੁਹਾਲੀ: ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ੁਕਰਵਾਰ ਨੂੰ ਸਿਵਲ ਹਸਪਤਾਲ ਫ਼ੇਜ਼-6, ਐਸ.ਏ.ਐਸ. ਨਗਰ ਵਿਖੇ ਕੋਵਿਡ ਦੀ ਦਵਾਈ ਦਾ ਪਹਿਲਾ ਟੀਕਾ ਲਗਵਾਇਆ। ਦੱਸ ਦਈਏ ਕਿ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸ਼ੁਕਰਵਾਰ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਇਸ ਟੀਕੇ ਦੀ ਪਹਿਲੀ ਡੋਜ਼ ਲਈ ਹੈ।
ਕੋਵਿਡ ਰੋਕਥਾਮ ਖ਼ੁਰਾਕ ਲੈਣ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵਾਰੀ ਆਉਣ 'ਤੇ ਟੀਕਾ ਜ਼ਰੂਰ ਲਗਵਾਉਣ, ਤਾਂ ਜੋ ਇਸ ਭਿਆਨਕ ਬੀਮਾਰੀ ਦੇ ਮੁੜ ਉਭਾਰ ਦਰਮਿਆਨ ਖ਼ੁਦ ਅਤੇ ਆਪਣੇ ਪਰਿਵਾਰ ਨੂੰ ਬਚਾਇਆ ਜਾ ਸਕੇ।