ਪੰਜਾਬ

punjab

ETV Bharat / city

ਖੇਡ ਮੰਤਰੀ ਨੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਰੱਖਿਆ ਨੀਂਹ-ਪੱਥਰ - 500 ਕਰੋੜ

ਪਟਿਆਲਾ ’ਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰਖਣਾ ਸਾਲ 2020 ਦੀਆਂ ਖੇਡ ਵਿਭਾਗ ਦੀਆਂ ਜ਼ਿਕਰਯੋਗ ਪ੍ਰਾਪਤੀਆਂ ਵਿੱਚੋਂ ਇਕ ਹੈ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਯੂਨੀਵਰਸਿਟੀ ਦੇ ਨਿਰਮਾਣ ਉਤੇ 500 ਕਰੋੜ ਰੁਪਏ ਦਾ ਖ਼ਰਚ ਆਏਗਾ।

ਤਸਵੀਰ
ਤਸਵੀਰ

By

Published : Dec 31, 2020, 9:42 PM IST

ਚੰਡੀਗੜ੍ਹ: ਪਟਿਆਲਾ ’ਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰਖਣਾ ਸਾਲ 2020 ਦੀਆਂ ਖੇਡ ਵਿਭਾਗ ਦੀਆਂ ਜ਼ਿਕਰਯੋਗ ਪ੍ਰਾਪਤੀਆਂ ਵਿੱਚੋਂ ਇਕ ਹੈ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਯੂਨੀਵਰਸਿਟੀ ਦੇ ਨਿਰਮਾਣ ਉਤੇ 500 ਕਰੋੜ ਰੁਪਏ ਦਾ ਖ਼ਰਚ ਆਏਗਾ।

ਤਸਵੀਰ
ਇਸ ਮੌਕੇ ਖੇਡ ਮੰਤਰੀ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 60 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਪ੍ਰਬੰਧਕੀ ਬਲਾਕ ਅਤੇ ਲੜਕਿਆਂ ਤੇ ਲੜਕੀਆਂ ਲਈ ਵੱਖਰੇ ਹੋਸਟਲ ਉਸਾਰੇ ਜਾਣਗੇ, ਜਿਨ੍ਹਾਂ ਵਿੱਚੋਂ ਹਰੇਕ ਦੀ ਸਮਰੱਥਾ 400 ਵਿਦਿਆਰਥੀਆਂ ਦੀ ਹੋਵੇਗੀ।
ਤਸਵੀਰ
ਉਨ੍ਹਾਂ ਦੱਸਿਆ ਕਿ ਵਿਭਾਗ ਨੇ ਕੌਮਾਂਤਰੀ ਪੱਧਰ ਉਤੇ ਦੇਸ਼ ਦਾ ਨਾਮ ਚਮਕਾਉਣ ਵਾਲੇ ਦਿਵਿਆਂਗ ਖਿਡਾਰੀਆਂ ਨੂੰ ਵੀ ਦੂਜੇ ਖਿਡਾਰੀਆਂ ਜਿੰਨੀ ਹੀ ਇਨਾਮੀ ਰਾਸ਼ੀ ਦੇਣ ਦਾ ਫ਼ੈਸਲਾ ਕੀਤਾ ਸੀ, ਜਿਸ ਤਹਿਤ ਇਸ ਸਾਲ ਪੰਜਾਬ ਦੇ ਤਿੰਨ ਦਿਵਿਆਂਗ ਖਿਡਾਰੀਆਂ ਨੂੰ 50-50 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪਾਵਰਲਿਫ਼ਟਰ ਪਰਮਜੀਤ ਕੁਮਾਰ, ਸ਼ਾਟਪੁਟਰ ਮੁਹੰਮਦ ਯਾਸਿਰ ਅਤੇ ਪੈਰਾ ਬੈਡਮਿੰਟਨ ਖਿਡਾਰੀ ਰਾਜ ਕੁਮਾਰ ਨੂੰ 50-50 ਲੱਖ ਦੀ ਇਨਾਮੀ ਰਾਸ਼ੀ ਦੇ ਚੈੱਕ ਸੌਪੇ ਗਏ। ਉਨ੍ਹਾਂ ਦੱਸਿਆ ਕਿ 2015-16 ਤੋਂ ਹੁਣ ਤੱਕ ਦੇ ਮੈਡਲ ਜੇਤੂ 1132 ਖਿਡਾਰੀਆਂ ਦੀ ਇਨਾਮੀ ਰਾਸ਼ੀ ਲਈ ਵਿਭਾਗ ਕੋਲ ਲੋੜੀਂਦੇ ਫ਼ੰਡ ਹਨ ਪਰ ਕੋਰੋਨਾ ਮਹਾਂਮਾਰੀ ਕਾਰਨ ਇਹ ਰਾਸ਼ੀ ਵੰਡਣ ਵਿੱਚ ਦਿੱਕਤ ਹੋਈ। ਰਾਣਾ ਸੋਢੀ ਨੇ ਦੱਸਿਆ ਕਿ ਖੇਡ ਵਿਭਾਗ ਨੇ ਦੂਜੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਵੀ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਖਿਡਾਰੀਆਂ ਦਾ ਬਣਦਾ ਮਾਣ-ਸਨਮਾਨ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਹੋਰ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ABOUT THE AUTHOR

...view details