ਪੰਜਾਬ

punjab

ETV Bharat / city

ਭਾਜਪਾ ਦੀ 26 ਸਤੰਬਰ ਨੂੰ ਹੋਵੇਗੀ ਅਹਿਮ ਬੈਠਕ

ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਕੱਲ੍ਹ 26 ਸਤੰਬਰ ਨੂੰ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸੂਬੇ ਦੇ ਕੋਰ ਗਰੁੱਪ ਅਤੇ ਅਹੁਦੇਦਾਰਾਂ ਦੀ ਮੀਟਿੰਗ ਹੋਵੇਗੀ, ਜਿਸ ਵਿਚ ਪੰਜਾਬ ਦੇ ਸਿਆਸੀ ਹਾਲਾਤਾਂ 'ਤੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਭਵਿੱਖੀ ਰਣਨੀਤੀ ਬਣਾਈ ਜਾਵੇਗੀ।

ਭਾਜਪਾ ਦੀ 26 ਸਤੰਬਰ ਨੂੰ ਹੋਵੇਗੀ ਅਹਿਮ ਬੈਠਕ
ਭਾਜਪਾ ਦੀ 26 ਸਤੰਬਰ ਨੂੰ ਹੋਵੇਗੀ ਅਹਿਮ ਬੈਠਕ

By

Published : Sep 25, 2022, 5:32 PM IST

Updated : Sep 25, 2022, 6:03 PM IST

ਚੰਡੀਗੜ੍ਹ:ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਕੱਲ੍ਹ 26 ਸਤੰਬਰ ਨੂੰ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸੂਬੇ ਦੇ ਕੋਰ ਗਰੁੱਪ ਅਤੇ ਅਹੁਦੇਦਾਰਾਂ ਦੀ ਮੀਟਿੰਗ ਹੋਵੇਗੀ, ਜਿਸ ਵਿਚ ਪੰਜਾਬ ਦੇ ਸਿਆਸੀ ਹਾਲਾਤਾਂ 'ਤੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਭਵਿੱਖੀ ਰਣਨੀਤੀ ਬਣਾਈ ਜਾਵੇਗੀ।

ਪੀਐਮ ਨਰਿੰਦਰ ਮੋਦੀ ਅੱਜ ਐਤਵਾਰ ਨੂੰ ਮਨ ਕੀ ਬਾਤ 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਏਅਰਪੋਰਟ ਦੇ ਨਾਮ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਮ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ। ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦਾ ਇਹ 93ਵਾਂ ਐਪੀਸੋਡ ਹੈ।

ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਜ਼ਰੀਏ ਸੰਬੋਧਨ ਕਰਦਿਆਂ ਕਿਹਾ ਕਿ 28 ਸਤੰਬਰ ਨੂੰ ਅੰਮ੍ਰਿਤ ਮਹਾਉਤਸਵ ਦਾ ਇਕ ਵਿਸ਼ੇਸ਼ ਦਿਨ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਂ ਦੇ ਵੀਰ ਸਪੂਤ ਸ਼ਹੀਦ ਭਗਤ ਸਿੰਘ ਦੀ ਜਯੰਤੀ ਮਨਾਵਾਂਗੇ।

ਪੀਐਮਓ ਵੱਲੋਂ ਟਵੀਟ ਕਰਦਿਆ ਲਿਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਜੀ ਦੀ ਜਯੰਤੀ ਦੇ ਠੀਕ ਪਹਿਲਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰੂਪ ’ਚ ਇਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ। ਇਹ ਤੈਅ ਕੀਤਾ ਗਿਆ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਹੁਣ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਰੱਖਿਆ ਜਾਵੇਗਾ। ਸ਼ਹੀਦਾਂ ਦੇ ਸਮਾਰਕ, ਉਨ੍ਹਾਂ ਦੇ ਨਾਂਅ ’ਤੇ ਸਥਾਨਾਂ ਅਤੇ ਸੰਸਥਾਨਾਂ ਦੇ ਨਾਂਅ ਸਾਨੂੰ ਕਰਤੱਵ ਲਈ ਪ੍ਰੇਰਨਾ ਦਿੰਦੇ ਹਨ।

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਦੇਸ਼ ਦੇ ਕਰਤੱਵਯਪਥ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਦੀ ਸਥਾਪਨਾ ਜ਼ਰੀਏ ਵੀ ਅਜਿਹੀ ਹੀ ਇਕ ਕੋਸ਼ਿਸ਼ ਕੀਤੀ ਹੈ ਅਤੇ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ਤੋਂ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਇਸ ਦਿਸ਼ਾ ’ਚ ਇਕ ਹੋਰ ਕਦਮ ਹੈ।

ਇਹ ਵੀ ਪੜ੍ਹੋ:ਰਾਜਪਾਲ ਦੀ ਮਿਲੀ ਇਜਾਜ਼ਤ, ਪੰਜਾਬ ਸਰਕਾਰ ਨੇ 27 ਸਤੰਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

Last Updated : Sep 25, 2022, 6:03 PM IST

ABOUT THE AUTHOR

...view details