ਪੰਜਾਬ

punjab

ETV Bharat / city

ਰਾਜ ਚੋਣ ਕਮਿਸ਼ਨ ਨੇ 3 ਬੂਥਾਂ 'ਤੇ ਮੁੜ ਤੋਂ ਚੋਣ ਕਰਵਾਉਣ ਦੇ ਦਿੱਤੇ ਹੁਕਮ, 16 ਫਰਵਰੀ ਨੂੰ ਵੋਟਿੰਗ

ਰਾਜ ਚੋਣ ਕਮਿਸ਼ਨ ਨੇ ਅੱਜ ਪਟਿਆਲਾ ਦੇ ਨਗਰ ਕੌਸਲ, ਪਾਤੜਾਂ ਅਤੇ ਸਮਾਣਾ ਦੇ 3 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।

By

Published : Feb 15, 2021, 3:32 PM IST

ਰਾਜ ਚੋਣ ਕਮਿਸ਼ਨ ਨੇ 3 ਬੂਥਾਂ 'ਤੇ ਮੁੜ ਤੋਂ ਚੋਣ ਕਰਵਾਉਣ ਦੇ ਦਿੱਤੇ ਹੁਕਮ, 16 ਫਰਵਰੀ ਨੂੰ ਵੋਟਿੰਗ
ਰਾਜ ਚੋਣ ਕਮਿਸ਼ਨ ਨੇ 3 ਬੂਥਾਂ 'ਤੇ ਮੁੜ ਤੋਂ ਚੋਣ ਕਰਵਾਉਣ ਦੇ ਦਿੱਤੇ ਹੁਕਮ, 16 ਫਰਵਰੀ ਨੂੰ ਵੋਟਿੰਗ

ਚੰਡੀਗੜ੍ਹ: ਰਾਜ ਚੋਣ ਕਮਿਸ਼ਨ ਨੇ ਅੱਜ ਪਟਿਆਲਾ ਦੇ ਨਗਰ ਕੌਸਲ, ਪਾਤੜਾਂ ਅਤੇ ਸਮਾਣਾ ਦੇ 3 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਦੇ ਰਿਟਰਨਿੰਗ ਅਫਸਰ ਵੱਲੋਂ ਵਾਰਡ ਨੰ. 8 ਦੇ ਬੂਥ ਨੰ. 11 ਵਿੱਚ ਵੋਟਾਂ ਦੌਰਾਨ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ। ਇਸੇ ਤਰਾਂ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫਸਰ ਨੇ ਵੀ ਸਮਾਣਾ ਦੇ ਵਾਰਡ ਨੰ. 11 ਦੇ ਬੂਥ ਨੰ. 22 ਅਤੇ 23 ਵਿੱਚ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵੱਲੋਂ ਇਨ੍ਹਾਂ ਤਿੰਨ੍ਹਾਂ ਬੂਥਾਂ 'ਤੇ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਦੀ ਧਾਰਾ 59(2)(ਏ) ਅਧੀਨ ਇਨ੍ਹਾਂ ਤਿੰਨ੍ਹਾਂ ਬੂਥਾਂ 'ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।

ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਬੂਥਾਂ 'ਤੇ ਹੁਣ ਮਿਤੀ 16 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋਂ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ ਗਿਣਤੀ 17 ਫਰਵਰੀ, 2021 ਨੂੰ ਹੋਵੇਗੀ।

ABOUT THE AUTHOR

...view details