ਪੰਜਾਬ

punjab

ETV Bharat / city

ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ

ਸੂਬੇ ਦੀਆਂ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।

ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ
ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ

By

Published : Dec 2, 2020, 6:54 AM IST

ਚੰਡੀਗੜ੍ਹ: ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਅੱਜ ਪੱਤਰ ਜਾਰੀ ਕਰਕੇ ਸੂਬੇ ਦੀਆਂ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਨੇੜ ਭਵਿੱਖ ਵਿੱਚ ਸੂਬੇ ਦੇ 9 ਨਗਰ ਨਿਗਮਾਂ, 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਕਰਵਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ 1 ਜਨਵਰੀ, 2021 ਨੂੰ ਕੁਆਲੀਫਾਇੰਗ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜਾਰੀ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ 9 ਦਸੰਬਰ 2020 ਤੱਕ ਤਿਆਰ ਕੀਤੀਆਂ ਜਾਣਗੀਆਂ ਅਤੇ 10 ਦਸੰਬਰ 2020 ਨੂੰ ਵੋਟਰ ਸੂਚੀਆਂ ਦਾ ਡਰਾਫਟ ਪਬਲੀਕੇਸ਼ਨ ਜਾਰੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ 16 ਦਸੰਬਰ 2020 ਤੱਕ ਪੇਸ਼ ਕੀਤੇ ਜਾ ਸਕਦੇ ਹਨ, ਜਿਨਾਂ ਦਾ ਨਿਬੇੜਾ 23 ਦਸੰਬਰ 2020 ਤੱਕ ਕਰ ਦਿੱਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਛਪਾਈ 5 ਜਨਵਰੀ 2021 ਨੂੰ ਕੀਤੀ ਜਾਵੇਗੀ।

ABOUT THE AUTHOR

...view details