ਪੰਜਾਬ

punjab

ETV Bharat / city

ਪੰਜਾਬ ਸਰਕਾਰ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਵਚਨਬੱਧ: ਲੈਫ. ਜਨਰਲ ਸ਼ੇਰਗਿੱਲ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਤਜਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਦੇ ਦਫ਼ਤਰ ਵਿੱਚ ਪਹੁੰਚੇ। ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਬਿੰਦਰਾ ਨਾਲ ਯੂਥ ਡਿਵੈਲਪਮੈਂਟ ਬੋਰਡ ਦੀਆਂ ਗਤੀਵਿਧੀਆਂ ਅਤੇ ਸਕੀਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਫ਼ੋਟੋ।

By

Published : Nov 5, 2019, 3:33 AM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਤਜਿੰਦਰ ਸਿੰਘ ਸ਼ੇਰਗਿੱਲ ਨੇ ਸੋਮਵਾਰ ਨੂੰ ਉੱਚੇਚੇ ਤੌਰ ‘ਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਦੇ ਦਫ਼ਤਰ ਵਿੱਚ ਪਹੁੰਚੇ। ਇਸ ਮੌਕੇ ਡਾਇਰੈਕਟਰ ਖੇਡਾਂ ਅਤੇ ਯੁਵਕ ਸੇਵਾਵਾਂ ਸੰਜੇ ਪੋਪਲੀ (ਆਈ ਏ ਐਸ), ਕਮਲਜੀਤ ਸਿੰਘ ਸਿੱਧੂ (ਡਿਪਟੀ ਡਾਇਰੈਕਟਰ, ਯੁਵਕ ਸੇਵਾਵਾਂ ਪੰਜਾਬ) ਅਤੇ ਚਰਨਜੀਤ ਸਿੰਘ (ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਪੰਜਾਬ) ਵੀ ਮੌਜੂਦ ਸਨ।

ਲੈਫ. ਜਨਰਲ ਤਜਿੰਦਰ ਸਿੰਘ ਸ਼ੇਰਗਿੱਲ ਨੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨਾਲ ਯੂਥ ਡਿਵੈਲਪਮੈਂਟ ਬੋਰਡ ਦੀਆਂ ਗਤੀਵਿਧੀਆਂ ਅਤੇ ਸਕੀਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚਾਉਣ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਸਰਗਰਮ ਭੂਮਿਕਾ ਨਿਭਾਏ । ਇਸ ਦੌਰਾਨ ਸੰਜੇ ਪੋਪਲੀ ਨੇ ਲੈਫ. ਜਨਰਲ ਤਜਿੰਦਰ ਸਿੰਘ ਸ਼ੇਰਗਿੱਲ ਅਤੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੂੰ ਵਿਭਾਗ ਦੀਆਂ ਸਕੀਮਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

ABOUT THE AUTHOR

...view details