ਚੰਡੀਗੜ੍ਹ: ਕੇਂਦਰ ਸਰਕਾਰ (Central Government) ਵੱਲੋਂ ਬੀਐੱਸਐੱਫ (BSF) ਨੂੰ ਦਿੱਤੇ ਵੱਧ ਅਧਿਕਾਰਾਂ ਨੂੰ ਲੈਕੇ ਪੰਜਾਬ ਤੋਂ ਕੇਂਦਰ ਖਿਲਾਫ਼ ਆਵਾਜ਼ ਉੱਠਣੀ ਸ਼ੁਰੂ ਹੋ ਗਈ ਹੈ। ਓਧਰ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਕੇਂਦਰ ਦੇ ਇਸ ਫੈਸਲੇ ਦਾ ਸਮਰਥਨ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਦੇ ਵੱਲੋਂ ਕੀਤੇ ਗਏ ਇਸ ਸਮਰਥਨ ਨੂੰ ਲੈਕੇ ਸੂਬੇ ਦੇ ਵਿੱਚ ਸਿਆਸਤ ਭਖ ਚੁੱਕੀ ਹੈ। ਸਿਆਸੀ ਪਾਰਟੀਆਂ ਦੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ਉੱਪਰ ਲਿਆ ਜਾ ਰਿਹਾ ਹੈ।
ਕੈਪਟਨ ਨੇ ਕੇਂਦਰ ਦੇ ਫੈਸਲੇ ਦਾ ਕੀਤਾ ਸੀ ਸਮਰਥਨ
ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਪਿਛਲੇ ਦਿਨੀਂ ਕੇਂਦਰ ਸਰਕਾਰ ਦੇ ਫੈਸਲੇ ਦਾ ਸਮਰਥਨ ਕੀਤਾ ਸੀ ਅਤੇ ਕਿਹਾ ਸੀ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਕੇਂਦਰ ਸਰਕਾਰ ਦਾ ਫੈਸਲਾ ਸਹੀ ਵਿਚਾਰ ਅਧੀਨ ਲਿਆ ਗਿਆ ਹੈ, ਇਸ ਉੱਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਪਰਗਟ ਸਿੰਘ ਨੇ ਕੈਪਟਨ ਨੂੰ ਕੀਤੀ ਤਾੜਨਾ
ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੂੰ ਲੈਕੇ ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ (Cabinet Minister Pargat Singh) ਨੇ ਜੰਮਕੇ ਕੈਪਟਨ ਖਿਲਾਫ਼ ਭੜਾਸ ਕੱਢੀ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਕਹਿੰਦੇ ਸਨ ਕਿ ਕੈਪਟਨ ਭਾਜਪਾ ਨਾਲ ਮਿਲੇ ਹੋਏ ਹਨ। ਪਰਗਟ ਸਿੰਘ ਨੇ ਇਲਜ਼ਾਮ ਲਗਾਉਂਦੇ ਕਿਹਾ ਕਿ ਕੈਪਟਨ ਵੱਲੋਂ ਅਮਿਤ ਸ਼ਾਹ ਨਾਲ ਪਹਿਲਾਂ ਮੁਲਾਕਾਤ ਕਰ ਝੋਨੇ ਦੀ ਖਰੀਦ ਚ ਦੇਰੀ ਕਰਵਾਈ ਸੀ ਤੇ ਹੁਣ ਮੁਲਾਕਾਤ ਕਰ ਇਹ ਵੱਧ ਅਧਿਕਾਰ ਦੇਣ ਵਾਲੀ ਸ਼ਰਾਰਤ ਕਰਵਾਈ ਹੈ। ਉਨ੍ਹਾਂ ਕੈਪਟਨ ਨੂੰ ਤਾੜਨਾ ਕੀਤੀ ਹੈ ਕਿ ਭਾਜਪਾ ਨਾਲ ਰਲ ਕੇ ਅਜਿਹੇ ਕੰਮ ਨਾ ਕਰਨ ਕਿਉਂਕਿ ਇਸ ਤਰ੍ਹਾਂ ਦੀ ਕਾਰਵਾਈ ਨੂੰ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ। ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰ ਦੇ ਫੈਸਲੇ ਦੀ ਨਿੰਦਿਆ ਕੀਤੀ ਗਈ ਸੀ ਅਤੇ ਫੈਸਲੇ ਵਾਪਿਸ ਲੈਣ ਦੀ ਮੰਗ ਕੀਤੀ ਗਈ ਸੀ।
ਜਾਖੜ ਨੇ ਕੈਪਟਨ ਦਾ ਪੱਖ ਪੂਰਿਆ
ਪਰਗਟ ਸਿੰਘ ਵੱਲੋਂ ਕੈਪਟਨ ਅਮਰਿੰਦਰ ਸਿੰਘ 'ਤੇ ਲਾਏ ਇਲਜ਼ਾਮਾਂ ਤੋਂ ਬਾਅਦ, ਸੁਨੀਲ ਜਾਖੜ ਕੈਪਟਨ ਦੇ ਹੱਕ ਚ ਖੜ੍ਹੇ ਹੋ ਗਏ ਹਨ। ਜਾਖੜ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਾਨੂੰ ਆਪਣੇ ਸੁਰੱਖਿਆ ਬਲਾਂ 'ਤੇ ਮਾਣ ਹੈ। ਜਾਖੜ ਨੇ ਕਿਹਾ ਸੁਰੱਖਿਆ ਬਲਾਂ ਦੀ ਕਾਬਲੀਅਤ ਅਤੇ ਯੋਗਤਾ ਨੂੰ ਕੈਪਟਨ ਅਮਰਿੰਦਰ ਸਿੰਘ ਜੀ ਤੋਂ ਬਿਹਤਰ ਕੋਈ ਨਹੀਂ ਜਾਣਦਾ। ਉਨ੍ਹਾਂ ਨਾਲ ਹੀ ਕਿਹਾ ਕਿ ਕਿ ਸਾਡੇ ਸੁਰੱਖਿਆ ਬਲ ਸਰਹੱਦਾਂ ਦੀ ਸੁਰੱਖਿਆ ਕਰਕੇ ਭਾਰਤ ਨੂੰ ਵਿਦੇਸ਼ੀ ਹਮਲਾਵਰਾਂ ਤੋਂ ਬਚਾਉਣ ਲਈ ਉੱਥੇ ਮੌਜੂਦ ਹਨ।
ਸੂਬਾ ਸਰਕਾਰ ਨੇ ਕੈਪਟਨ ਦੇ ਰਾਸ਼ਟਰਵਾਦ ‘ਤੇ ਉਠਾਏ ਸਵਾਲ
ਰਾਸ਼ਟਰੀ ਮੁੱਦਿਆਂ ‘ਤੇ ਰਾਜਨੀਤੀ ਨਾ ਹੋਵੇ-ਭਾਜਪਾ
ਓਧਰ ਦੂਜੇ ਪਾਸੇ ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਪਰਗਟ ਸਿੰਘ ਨੂੰ ਰਾਸ਼ਟਰੀ ਮੁੱਦਿਆਂ ਦਾ ਰਾਜਨੀਤੀਕਰਨ ਨਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 50 ਕਿਲੋਮੀਟਰ ਸਰਹੱਦੀ ਖੇਤਰਾਂ ਨੂੰ ਬੀਐਸਐਫ ਅਧੀਨ ਲਿਆਉਣ ਦਾ ਮੁੱਦਾ ਕੇਂਦਰ ਸਰਕਾਰ ਵੱਲੋਂ ਚੁੱਕਿਆ ਗਿਆ ਸਹੀ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਹਥਿਆਰ ਅਤੇ ਅੱਤਵਾਦ ਵਧ ਚੁੱਕਿਆ ਹੈ। ਜਿਸਦੇ ਚੱਲਦੇ ਕੇਂਦਰ ਵੱਲੋਂ ਜੋ ਇਹ ਫੈਸਲਾ ਗਿਆ ਹੈ ਉਹ ਵਧੀਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਇੱਕ ਤਰ੍ਹਾਂ ਨਾਲ ਸੁਰੱਖਿਆ ਵਧਾ ਕੇ ਪੰਜਾਬ ਦੀ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਸ ਉੱਪਰ ਰਾਜਨੀਤੀ ਨਹੀਂ ਕਰਨੀ ਚਾਹੀਦੀ। ਮਨੋਰੰਜਨ ਕਾਲੀਆ ਨੇ ਕਿਹਾ ਕਿ ਕਾਂਗਰਸ ਦੇ ਆਪਣੇ ਹੋਰ ਬਹੁਤ ਸਾਰੇ ਮੁੱਦੇ ਹਨ ਇਸ ਲਈ ਉਨ੍ਹਾਂ ਉੱਪਰ ਰਾਜਨੀਤੀ ਕਰਨੀ ਚਾਹੀਦੀ ਹੈ।
ਸੁਖਬੀਰ ਬਾਦਲ ਨੇ ਚੰਨੀ ਅਤੇ ਕੈਪਟਨ ‘ਤੇ ਚੁੱਕੇ ਸਵਾਲ
ਸੁਖਬੀਰ ਬਾਦਲ (Sukhbir Badal) ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਪਹਿਲਾਂ ਭਾਜਪਾ ਦੇ ਨਾਲ ਸਨ ਤੇ ਅੱਜ ਵੀ ਭਾਜਪਾ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚੰਨੀ ਭਾਜਪਾ ਦੇ ਪਿੱਛੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਇੱਕ ਮਜ਼ਬੂਤ ਮੁੱਖ ਮੰਤਰੀ ਦੀ ਲੋੜ ਹੈ ਜੋ ਕਿ ਸੂਬੇ ਨਾਲ ਹੋ ਰਹੀ ਬੇਇਨਸਾਫੀ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰ ਸਕੇ।
ਸਰਹੱਦੀ ਖੇਤਰ ਦੇ ਲੋਕਾਂ ਦੀ ਮਿਲੀ ਜੁਲੀ ਪ੍ਰਤੀਕਿਰਿਆ ਆਈ ਸਾਹਮਣੇ
ਕੇਂਦਰ ਸਰਕਾਰ ਵੱਲੋਂ ਬੀਐਸਐਫ ਦੀ ਰੇਂਜ ਵਧਾ ਕੇ 50 ਕਿਲੋਮੀਟਰ ਕਰਨ ਨੂੰ ਲੈਕੇ ਸਰਹੱਦੀ ਲੋਕਾਂ ਦੀ ਰਲੀ-ਮਿਲੀ ਜੁਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਕੁਝ ਲੋਕਾਂ ਨੇ ਕੇਂਦਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ ਹੈ। ਕੁਝ ਲੋਕਾਂ ਦਾ ਕਹਿਣੈ ਕਿ ਕੇਂਦਰ ਵੱਲੋਂ ਲਿਆ ਗਿਆ ਫੈਸਲਾ ਗਲਤ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਵਿੱਚ ਜਵਾਨ ਸ਼ਹੀਦ ਹੋ ਰਹੇ ਹਨ ਕੇਂਦਰ ਇੰਨ੍ਹਾਂ ਘਟਨਾਵਾਂ ਨੂੰ ਰੋਕਣ ਦੇ ਵਿੱਚ ਕੋਈ ਕਾਰਵਾਈ ਨਹੀਂ ਕਰ ਰਹੀ। ਦੂਜੇ ਪਾਸੇ ਕੁਝ ਲੋਕਾਂ ਦਾ ਕਹਿਣੈ ਕਿ ਕੇਂਦਰ ਵੱਲੋਂ ਜੋ ਇਹ ਫੈਸਲਾ ਲਿਆ ਗਿਆ ਹੈ ਇਸ ਨਾਲ ਸਰਹੱਦ ਪਾਰ ਤੋਂ ਆਉਣ ਵਾਲੇ ਗੈਰ ਕਾਨੂੰਨੀ ਸਮਾਨ ਤੇ ਰੋਕ ਲੱਗੇਗੀ। ਉਨ੍ਹਾਂ ਕਿਹਾ ਕਿ ਲੀਡਰ ਪੁਲਿਸ ਦੀ ਮਦਦ ਨਾਲ ਗਲਤ ਕੰਮ ਕਰਦੇ ਸਨ ਜਿੰਨ੍ਹਾਂ ‘ਤੇ ਹੁਣ ਰੋਕ ਲੱਗੇਗੀ।
ਸੂਬਾ ਸਰਕਾਰ ਨੇ ਕੈਪਟਨ ਦੇ ਰਾਸ਼ਟਰਵਾਦ ‘ਤੇ ਉਠਾਏ ਸਵਾਲ
ਇਹ ਵੀ ਪੜ੍ਹੋ:ਫਿਰ ਹੋਵੇਗੀ ਸਰਜੀਕਲ ਸਟਰਾਈਕ: ਸ਼ਾਹ