ਚੰਡੀਗੜ੍ਹ: ਪੰਜਾਬ ਵਿੱਚ ਕੈਪਟਨ ਸਰਕਾਰ ਦੌਰਾਨ ਪਰਾਲੀ ਪ੍ਰਬੰਧਨ ਲਈ 1200 ਕਰੋੜ ਦੀ ਸਬਸਿਡੀ ਤੋਂ ਬਾਅਦ ਕਿਸਾਨਾਂ ਨੂੰ ਮਸ਼ੀਨਾਂ ਨਾ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਵਲੋਂ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਜੀਲੈਂਸ ਜਾਂਚ ਦੀ ਸਿਫ਼ਾਰਿਸ਼ ਕੀਤੀ ਗਈ ਹੈ।
ਇਸ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਆਉਣ ਤੋਂ ਬਾਅਦ ਪੰਜਾਬ ਲੋਕ ਕਾਂਗਰਸ ਦੇ ਆਗੂ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਖੇਤੀ ਘੁਟਾਲੇ ਦੀ ਚਰਚਾ ਤਾਂ ਸਾਹਮਣੇ ਆ ਰਹੀ ਹੈ। ਇਸ ਤੋਂ ਇਲਾਵਾ ਮਸ਼ੀਨਰੀ ਦੀ ਸਬਸਿਡੀ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੋਇਆ ਹੈ ਤਾਂ ਜਾਂਚ ਦਾ ਸਵਾਗਤ ਕਰਦੇ ਹਾਂ।
ਬਲੀਏਵਾਲ ਨੇ ਕਿਹਾ ਕਿ ਜਿਸ ਨੇ ਵੀ ਗਲਤੀ ਕੀਤੀ ਹੈ ਉਸ ਨੂੰ ਫੜ ਕੇ ਅੰਦਰ ਕਰ ਦੇਣਾ ਚਾਹੀਦਾ ਹੈ। ਅਸੀਂ ਇਸ ਦੇ ਸਮਰਥਨ ਵਿਚ ਹਾਂ। ਉਨ੍ਹਾਂ ਨਾਲ ਹੀ ਕਿਹਾ ਕਿ ਪਰ ਲੋਕਾਂ ਨੂੰ ਗੁੰਮਰਾਹ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ 90 ਹਜ਼ਾਰ ਦੇ ਕਰੀਬ ਮਸ਼ੀਨਰੀ ਖਰੀਦੀ ਗਈ ਹੈ, ਲੋਕਾਂ ਨੂੰ ਸਬਸਿਡੀ ਦਿੱਤੀ ਗਈ, ਪੰਚਾਇਤਾਂ ਨੂੰ ਸਬਸਿਡੀ ਦਿੱਤੀਆਂ ਗਈਆਂ ਹਨ। ਕਿਸਾਨਾਂ, ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੇ ਵੀ ਲਈ ਹੈ।
PLC ਬੁਲਾਰੇ ਬਲੀਏਵਾਲ ਦਾ ਬਿਆਨ ਉਨ੍ਹਾਂ ਕਿਹਾ ਕਿ 90 ਹਜ਼ਾਰ ਵਿੱਚੋਂ ਕਰੀਬ 83 ਹਜ਼ਾਰ ਮਸ਼ੀਨਾਂ ਮਿਲ ਗਈਆਂ ਹਨ। ਬਲੀਏਵਾਲ ਨੇ ਕਿਹਾ ਕਿ ਜੇਕਰ ਕੁਝ ਉੱਪਰ-ਹੇਠਾਂ ਹੋਇਆ ਹੈ, ਤਾਂ ਇਸ ਦੀ ਪੁਸ਼ਟੀ ਕਰਨਾ ਫੀਲਡ ਅਫਸਰਾਂ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦਾ ਨਾਂ ਲਿਆ ਜਾ ਰਿਹਾ ਹੈ, ਜੋ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਸੀ। ਬੁਲਾਰੇ ਨੇ ਕਿਹਾ ਕਿ ਕੈਪਟਨ ਮੁੱਖ ਮੰਤਰੀ ਸੀ ਕੋਈ ਫੀਲਡ ਅਫਸਰ ਨਹੀਂ ਸੀ। ਇਹ ਹੇਠਲੇ ਬਾਬੂਆਂ ਦਾ ਕੰਮ ਹੁੰਦਾ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦੇ ਹੋਏ ਬਲੀਏਵਾਲ ਨੇ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਬਾਬੂ ਬਣ ਕੇ ਕਦੇਂ ਕਿਤੇ ਕਬਜ਼ਾ ਲੈਣ ਜਾਂਦਾ ਹੈ ਤਾਂ ਕਦੇ ਕਿਤੇ ਕਬਜ਼ੇ ਲਈ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣਾ ਫਰਜ਼ ਸਮਝਣਾ ਚਾਹੀਦਾ ਹੈ ਕਿ ਕਿਸ ਤਰ੍ਹਾਂ ਪ੍ਰਸ਼ਾਸਨ 'ਤੇ ਕਾਬੂ ਹੁੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 250 ਕਰੋੜ ਦੇ ਕਰੀਬ ਸਾਡੇ ਕਿਸਾਨਾਂ ਨੂੰ ਕੋਈ ਸਬਸਿਡੀ ਨਹੀਂ ਮਿਲਦੀ, ਜੋ ਚੰਨੀ ਸਰਕਾਰ ਦੀ ਨਾਕਾਮੀ ਕਾਰਨ ਮਿਲ ਨਹੀਂ ਸਕੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਤੋਂ ਜੋ ਪੈਸੇ ਆਏ ਸੀ ਉਹ ਕਿਸਾਨਾਂ ਨੂੰ ਨਹੀਂ ਮਿਲੇ। ਜਿਨ੍ਹਾਂ ਨੇ ਮਸ਼ੀਨਾਂ ਖਰੀਦੀਆਂ ਉਨ੍ਹਾਂ ਨੂੰ ਪੈਸਾ ਮਿਲਣਾ ਚਾਹੀਦਾ,ਉਸ ਦੀ ਗੱਲ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੀ ਗੱਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਧਿਆਨ ਭਟਕਾਇਆ ਜਾ ਰਿਹਾ ਹੈ। ਬਲੀਏਵਾਲ ਨੇ ਕਿਹਾ ਕਿ ਕਦੇ ਸਿਸਵਾਂ ਫਾਰਮ ਜਾ ਕੇ ਕਬਜ਼ੇ ਛੁਡਵਾਉਣ ਦੀ ਗੱਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਫੋਬੀਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਮੁੱਦਿਆਂ ਦੀ ਗੱਲ ਹੋਣੀ ਚਾਹੀਦੀ ਹੈ ਕਿ ਲੋਕਾਂ ਨੂੰ ਕਦੋਂ ਤੋਂ ਹਜ਼ਾਰ ਰੁਪਏ ਮਿਲਣੇ ਸ਼ੁਰੂ ਹੋਣੇ ਹਨ। ਕਦੋਂ ਤੋਂ ਲੋਕਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ। ਹੈਲੀਕਾਪਟਰ ਯਾਤਰਾ ਦਾ ਲੇਖਾ ਕਦੋਂ ਮਿਲੇਗਾ ਅਤੇ ਇਸ ਦੇ ਨਾਲ ਹੀ ਇਸ਼ਤਿਹਾਰਾਂ ਦੇ ਵੱਡੇ ਘੁਟਾਲਿਆਂ ਦਾ ਹਿਸਾਬ ਕਿਤਾਬ ਕਦੋਂ ਮਿਲੇਗਾ। ਲੋਕਾਂ ਨੂੰ ਸੁਰੱਖਿਅਤ ਮਹਿਸੂਸ ਹੋਣ ਦਾ ਮੁੱਦਾ ਹੈ। ਇਸ ਸਭ ਅਹਿਮ ਮੁੱਦੇ ਹਨ।
ਇਹ ਵੀ ਪੜ੍ਹੋ:ਪੰਜਾਬ ਵਿੱਚ 150 ਕਰੋੜ ਦੇ ਮਸ਼ੀਨੀਰੀ ਘੁਟਾਲੇ ਦੀ ਵਿਜੀਲੈਂਸ ਕਰੇਗੀ ਜਾਂਚ, ਜਾਂਚ ਦੇ ਘੇਰੇ ਵਿੱਚ ਸਾਬਕਾ CM ਕੈਪਟਨ