ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ 'ਚ ਵੱਡੀ ਜਿੱਤ ਦਰਜ ਕਰਕੇ ਹੁਣ ਕੈਬਨਿਟ ਦਾ ਵਿਸਥਾਰ ਕੀਤਾ ਗਿਆ ਹੈ। ਇਸ 'ਚ ਪੰਜਾਬ ਸਰਕਾਰ ਵਲੋਂ ਦਸ ਕੈਬਨਿਟ ਮੰਤਰੀ ਬਣਾਏ ਗਏ ਹਨ। ਜਿੰਨਾਂ ਵਲੋਂ ਆਪਣੇ ਅਹੁਦੇ ਦੀ ਸਹੁੰ ਵੀ ਚੁੱਕੀ ਗਈ।
ਇਸ ਦੌਰਾਨ ਵਿਧਾਇਕ ਅਮਨ ਅਰੋੜਾ ਦਾ ਕਹਿਣਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਸਰਕਾਰ ਵਲੋਂ ਜੋ ਵੀ ਕੈਬਨਿਟ ਚੁਣੀ ਗਈ ਹੈ,ਉਹ ਇਸ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਆਮ ਘਰਾਂ ਦੇ ਉਮੀਦਵਾਰਾਂ ਵਲੋਂ ਰਾਜਨੀਤੀ ਦੇ ਧੁਰੰਦਰਾਂ ਨੂੰ ਹਰਾਇਆ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਕਿਸ ਮੰਤਰੀ ਨੂੰ ਕਿਹੜਾ ਵਿਭਾਗ ਦਿੱਤਾ ਜਾਣਾ ਇਸ ਸਬੰਧੀ ਮੁੱਖ ਮੰਤਰੀ ਮਾਨ ਹੀ ਦੱਸ ਸਕਦੇ ਹਨ।
ਇਸ ਦੇ ਨਾਲ ਹੀ ਵਿਧਾਇਕ ਜੈਕਿਸ਼ਨ ਰੋੜੀ ਦਾ ਕਹਿਣਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ ਹੈ ਅਤੇ ਜਲਦ ਹੀ ਪੰਜਾਬੀਆਂ ਦੇ ਸੁਪਨੇ ਦਾ ਪੰਜਾਬ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਆਪ ਵਿਧਾਇਕ ਜਗਰੂਪ ਸਿੰਘ ਦਾ ਕਹਿਣਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਿਆ ਜਾ ਸਕੇ। ਜਿਸ ਸਬੰਧੀ ਉਹ ਹਰ ਯਤਨ ਕਰਨਗੇ।
ਇਸ ਸਬੰਧੀ ਵਿਧਾਇਕ ਲਕਬੀਰ ਰਾਏ ਦਾ ਕਹਿਣਾ ਕਿ ਆਮ ਆਦਮੀ ਪਾਰਟੀ ਬਦਲਾਅ ਲਈ ਆਈ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਮੰਤਰੀ ਕੁਝ ਬਣੇ ਹਨ ਪਰ ਆਪ ਦੇ ਸਾਰੇ ਵਿਧਾਇਕ ਹੀ ਮੰਤਰੀ ਹਨ ਅਤੇ ਆਮ ਵਰਕਰ ਦੀ ਤਰ੍ਹਾਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਪ 'ਚ ਮੰਤਰੀ ਬਣਨ ਲਈ ਕੋਈ ਹੋੜ ਨਹੀਂ ਚੱਲ ਰਹੀ।