ਬਠਿੰਡਾ: ਰਾਮਾ ਮੰਡੀ ਦੇ ਪਿੰਡ ਬੰਗੀ ਦੀਪਾ ਵਿੱਚ ਸੌਤੇਲੇ ਪਿਉ ਨੇ ਮਾਸੂਮ ਬੱਚੀ ਨੂੰ ਮਾਰ ਕੇ ਛੱਪੜ ਵਿੱਚ ਸੁੱਟ ਦਿੱਤਾ। ਬਠਿੰਡਾ ਪੁਲਿਸ ਨੇ ਮੁਲਜ਼ਮ 'ਤੇ ਮਾਮਲਾ ਦਰਜ ਕਰ ਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ।
ਐਸ.ਐਸ.ਪੀ. ਡਾ.ਨਾਨਕ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਪੰਜ ਸਾਲਾ ਮਾਸੂਮ ਬੱਚੀ ਦੇ ਕਤਲ ਦੀ ਘਟਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਘਟਨਾ ਪਿੰਡ ਬੰਗੀ ਦੀਪਾ ਵਾਸੀ ਸੌਤੇਲੇ ਪਿਉ ਨੇ ਮਾਸੂਮ ਬੱਚੀ ਨੂੰ ਮਾਰ ਕੇ ਛੱਪੜ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਗਈ ਜਿਸ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਸੌਤੇਲੇ ਪਿਉ ਨੇ ਮਾਸੂਮ ਬੱਚੀ ਨੂੰ ਮਾਰ ਕੇ ਛੱਪੜ 'ਚ ਸੁੱਟਿਆ - etv bharat
ਬਠਿੰਡਾ ਦੇ ਰਾਮਾ ਮੰਡੀ ਵਿਖੇ ਪਿੰਡ ਬੰਗੀ ਦੀਪਾ ਵਿੱਚ ਸੌਤੇਲੇ ਪਿਉ ਨੇ ਮਾਸੂਮ ਬੱਚੀ ਨੂੰ ਮਾਰ ਕੇ ਛੱਪੜ ਵਿੱਚ ਸੁੱਟ ਦਿੱਤਾ। ਪੁਲਿਸ ਨੇ ਚਾਰ ਘੰਟਿਆਂ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਐਸ.ਐਸ.ਪੀ. ਡਾ.ਨਾਨਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਪੰਜ ਸਾਲ ਦੀ ਨਿਸ਼ੂ ਨਾਂਅ ਦੀ ਮਾਸੂਮ ਬੱਚੀ ਜਿਸ ਨੂੰ ਕਿਡਨੈਪ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਪਿੰਡ ਦੇ ਛੱਪੜ ਵਿੱਚੋਂ ਉਸ ਦੀ ਲਾਸ਼ ਬਰਾਮਦ ਕੀਤੀ ਤਾਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਗਈ। ਜਾਂਚ ਦੌਰਾਨ, ਪਤਾ ਲੱਗਾ ਕਿ ਮਾਸੂਮ ਬੱਚੀ ਨੂੰ ਉਸ ਦੇ ਸੌਤੇਲੇ ਪਿਓ ਨੇ ਮਾਰਿਆ ਹੈ। ਉਨ੍ਹਾਂ ਦੱਸਿਆ ਕਿ ਸ਼ੁਕਰਵਾਰ ਤੜਕਸਾਰ ਸ਼ਰਾਬ ਪੀ ਕੇ ਉਸ ਨੇ ਬੱਚੀ ਦਾ ਗਲਾ ਦਬਾ ਕੇ ਕਤਲ ਕਰ ਦਿੱਤੇ ਤੇ ਫਿਰ ਲਾਸ਼ ਪਿੰਡ ਦੇ ਛੱਪੜ ਵਿੱਚ ਸੁੱਟ ਦਿੱਤੀ।
ਐਸ.ਐਸ.ਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਦੂਜਾ ਵਿਆਹ ਕਰਵਾਇਆ ਸੀ ਤੇ ਮ੍ਰਿਤਕ ਬੱਚੀ ਉਸ ਦੀ ਆਪਣੀ ਨਹੀਂ ਸੀ। ਇਸ ਦੇ ਚੱਲਦਿਆ ਉਸ ਨੇ ਬੱਚੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਮੁਲਜ਼ਮ ਦੀ ਪਛਾਣ 35 ਸਾਲਾ ਸੰਦੀਪ ਸਿੰਘ ਵਜੋਂ ਹੋਈ ਹੈ। ਮੁਲਜ਼ਮ ਮਜ਼ਦੂਰੀ ਦਾ ਕੰਮ ਕਰਦਾ ਹੈ ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਮੁਕੱਦਮਾ ਦਰਜ ਕਰਦਿਆ, ਉਸ ਨੂੰ ਜੇਲ੍ਹ ਭੇਜ ਦਿੱਤਾ ਹੈ।