ਪੰਜਾਬ

punjab

By

Published : Dec 9, 2021, 12:11 PM IST

Updated : Dec 9, 2021, 1:48 PM IST

ETV Bharat / city

ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ਵਿੱਚ ਸ਼ਾਮਲ

ਵਿਧਾਨ ਸਭਾ ਚੋਣਾਂ 2022-ਵਿਧਾਨ ਸਭਾ ਚੋਣਾਂ (Punjab assembly election) ਤੋਂ ਪਹਿਲਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਖੜ੍ਹਾ ਕਰਨ ਵਾਲੇ ਸੁੱਚਾ ਸਿੰਘ ਛੋਟੇਪੁਰ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਪਾ ਕੇ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ।

ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ਵਿੱਚ ਸ਼ਾਮਲ
ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ਵਿੱਚ ਸ਼ਾਮਲ

ਚੰਡੀਗੜ੍ਹ: ਸੁੱਚਾ ਸਿੰਘ ਛੋਟੇਪੁਰ ਉਸ ਵੇਲੇ ਪੰਜਾਬ ਦੀ ਰਾਜਨੀਤੀ ਵਿੱਚ ਉਭਰੇ ਸੀ, ਜਦੋਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ (Punjab Assembly Election 2022) ਦਾ ਸੂਬਾ ਪ੍ਰਧਾਨ ਬਣਾਇਆ ਸੀ। ਵਿਧਾਨ ਸਭਾ ਚੋਣਾਂ (Punjab assembly election) 2017 ਤੋਂ ਠੀਕ ਪਹਿਲਾਂ ਉਨ੍ਹਾਂ ’ਤੇ ਇਲਜ਼ਾਮ ਲਗਾ ਕੇ ਪ੍ਰਧਾਨਗੀ ਤੋਂ ਲਾਹ ਦਿੱਤਾ ਗਿਆ ਸੀ ਤੇ ਉਦੋਂ ਤੋਂ ਉਹ ਸਰਗਰਮ ਰਾਜਨੀਤੀ ਤੋਂ ਵੱਖ ਸੀ ਤੇ ਵੀਰਵਾਰ ਨੂੰ ਆਖਰ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਪਾਰਟੀ ਨੇ ਉਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਥਾਪਿਆ ਹੈ ਤੇ ਬਟਾਲਾ ਤੋਂ ਟਿਕਟ ਵੀ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ।

ਪਾਰਟੀ ਹੈਡਕੁਆਟਰ ਵਿਖੇ ਕਰਵਾਇਆ ਸ਼ਾਮਲ

ਇਥੇ ਪਾਰਟੀ ਹੈਡਕੁਆਟਰ ’ਤੇ ਇੱਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਛੋਟੇਪੁਰ ਨੂੰ ਸਿਰੋਪਾ ਪਾ ਕੇ ਦਲ ਵਿਚ ਸ਼ਾਮਲ ਕਰਵਾਇਆ। ਇਸ ਤੋਂ ਪਹਿਲਾ ਸੀਡੀਐਸ ਵਿਪਿਨ ਰਾਵਤ ਅਤੇ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਜਵਾਨਾਂ ਦੀ ਮੌਤ ਲਈ ਇੱਕ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਛੋਟੇਪੁਰ ਇਮਾਨਦਾਰ ਸਿਆਸਤਦਾਨ ਵਜੋਂ ਜਾਣੇ ਜਾਂਦੇ ਹਨ ਤੇ ਪੰਜਾਬ ਦੀ ਰਾਜਨੀਤੀ ਦੇ ਬਹੁਤ ਪੁਰਾਣੇ ਸਿਆਸਤਦਾਨ ਹਨ।

ਛੇਟੇਪੁਰ ਇਮਾਨਦਾਰ ਸਿਆਸਤਦਾਨ:ਸੁਖਬੀਰ

ਪੰਜਾਬ ਵਿੱਚ ਵੋਟਾਂ-ਇਥੇ ਪਾਰਟੀ ਹੈਡਕੁਆਟਰ ’ਤੇ ਇੱਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਛੋਟੇਪੁਰ ਨੂੰ ਸਿਰੋਪਾ ਪਾ ਕੇ ਦਲ ਵਿਚ ਸ਼ਾਮਲ ਕਰਵਾਇਆ। ਇਸ ਤੋਂ ਪਹਿਲਾ ਸੀਡੀਐਸ ਵਿਪਿਨ ਰਾਵਤ ਅਤੇ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਜਵਾਨਾਂ ਦੀ ਮੌਤ ਲਈ ਇੱਕ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਛੋਟੇਪੁਰ ਇਮਾਨਦਾਰ ਸਿਆਸਤਦਾਨ ਵਜੋਂ ਜਾਣੇ ਜਾਂਦੇ ਹਨ ਤੇ ਪੰਜਾਬ (Assembly Election 2022) ਦੀ ਰਾਜਨੀਤੀ ਦੇ ਬਹੁਤ ਪੁਰਾਣੇ ਸਿਆਸਤਦਾਨ ਹਨ।

‘ਆਪ’ ਨੇ ਛੋਟੇਪੁਰ ਨਾਲ ਧੋਖਾ ਕੀਤਾ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਬਣਾਉਣ ਵਾਲੇ ਤਾਂ ਛੋਟੇਪੁਰ ਸਨ ਪਰ ਉਨ੍ਹਾਂ ਨਾਲ ਧੋਖਾ ਕਰਕੇ ਪਾਰਟੀ ਨੂੰ ਉਹਨਾਂ ਸਿਧਾਂਤਾਂ ਤੋਂ ਗੁੰਮਰਾਹ ਕੀਤਾ ਗਿਆ ਜਿਹਨਾਂ ‘ਤੇ ਪਾਰਟੀ ਬਣੀ ਸੀ ਤੇ ਜਦੋਂ ਤੋਂ ਛੋਟੇਪੁਰ ਨੇ 'ਆਪ' ਛੱਡੀ ਹੈ, ਉਦੋਂ ਤੋਂ ਹੀ ਆਮ ਆਦਮੀ ਪਾਰਟੀ ਦਾ ਪਤਨ ਸ਼ੁਰੂ ਹੋ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਨੇ 'ਆਪ' ਪਾਰਟੀ 'ਚ ਤਾਨਾਸ਼ਾਹੀ ਨਾਲ ਕੰਮ ਕੀਤਾ। ਉਨ੍ਹਾਂ ਕਿਹਾ ਕਿ ਛੋਟੇਪੁਰ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਉਨ੍ਹਾਂ ਨੂੰ ਤੇ ਪਾਰਟੀ ਨੂੰ ਤਾਕਤ ਮਿਲੀ ਹੈ।

ਇਹ ਘਰ ਵਾਪਸੀ ਹੈ:ਛੋਟੇਪੁਰ

ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਛੋਟੇਪੁਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਘਰ ਵਾਪਸੀ ਹੈ ਤੇ ਉਹ ਆਪਣੇ ਪੁਰਾਣੇ ਘਰ ਵਿੱਚ ਵਾਪਸ ਆ ਕੇ ਖੁਸ਼ ਹਨ। ਛੋਟੇਪੁਰ ਨੇ ਕਿਹਾ ਕਿ ਅੱਜ ਪੰਜਾਬ ਨੂੰ ਸੰਪਰਦਾਵਾਂ ਰਾਹੀਂ ਪੰਜਾਬ ਨੂੰ ਬਚਾਉਣ ਦੀ ਲੋੜ ਹੈ ਤੇ ਪੰਜਾਬ ਦੇ ਹਿੱਤ ਲਈ ਖੇਤਰੀ ਪਾਰਟੀ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹਨ। ਉਨ੍ਹਾਂ ਇਸ ਦੇ ਨਾਲ ਹੀ ਨਾਰਾਜ਼ ਆਗੂਆਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਪੰਜਾਬ ਦਾ ਭਲਾ ਕਰਨ ਦੀ ਅਪੀਲ ਹੈ।

‘ਆਪ’ ਦੀ ਕਹਿਣੀ ਤੇ ਕਥਨੀ ’ਚ ਫਰਕ

ਛੋਟੇਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਥਨੀ ਅਤੇ ਆਮ ਆਦਮੀ ਪਾਰਟੀ ਦੀ ਕਥਨੀ ਵਿੱਚ ਫਰਕ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਰਹਿ ਕੇ ਪਾਰਟੀ ਲਈ ਰੋਜਾਨਾ 18 ਘੰਟੇ ਸਖ਼ਤ ਮਿਹਨਤ ਕੀਤੀ ਪਰ ਲੋਕ ਕੌਮੀ ਲੀਡਰਸ਼ਿਪ ਤੋਂ ਨਿਰਾਸ਼ ਸਨ। ਛੋਟੇਪੁਰ ਨੇ ਕਿਹਾ ਕਿ ਉਹ ਕੌਮੀ ਆਗੂ ਨੂੰ ਪੰਜਾਬ ਦੇ ਮੁੱਦਿਆਂ 'ਤੇ ਬੋਲਣ ਤੋਂ ਵਰਜਦੇ ਸੀ ਪਰ ਉਹ ਸਹਿਮਤ ਨਹੀਂ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਆਗੂਆਂ ਨੂੰ ਪੰਜਾਬ ਦੇ ਮੁੱਦਿਆਂ ਬਾਰੇ ਪਤਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪਾਣੀ ਦੇ ਇਸ ਮੁੱਦੇ 'ਤੇ ਰਾਜਨੀਤੀ ਕਰਨ ਲਈ ਕਹਿੰਦੇ ਸੀ ਪਰ ਉਨ੍ਹਾਂ ਅਜਿਹਾ ਕਰਨਾ ਉਚਿਤ ਨਹੀਂ ਸਮਝਿਆ।

ਵਿਦੇਸ਼ਾਂ ਤੋਂ ਆਇਆ ਪੈਸਾ ਪੰਜਾਬ ਨਹੀਂ ਪੁੱਜਾ

ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਵਿਦੇਸ਼ਾਂ ਤੋਂ ਆਮ ਆਦਮੀ ਪਾਰਟੀ ਨੂੰ ਜੋ ਵੀ ਪੈਸਾ ਮਿਲਿਆ, ਉਹ ਸਾਰਾ ਦਿੱਲੀ ਗਿਆ, ਪੰਜਾਬ ਨਹੀਂ ਆਇਆ। ਇਸ ਦੀ ਈਡੀ ਤੋਂ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਗੁੰਮਰਾਹ ਕਰਕੇ ਵੋਟਾਂ ਹਾਸਲ ਕਰਨਾ ਚਾਹੁੰਦਾ ਹੈ ਤੇ ਖੁਦ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਛੋਟੇਪੁਰ ਨੇ ਕਿਹਾ ਕਿ ਉਨ੍ਹਾਂ ਕਦੇ ਕਿਸੇ ਤੋਂ ਪੈਸੇ ਲਏ ਹਨ, ਤਾਂ ਮੇਰੇ ਕੋਲ ਕੁਝ ਨਹੀਂ ਹੈ।

ਕੇਜਰੀਵਾਲ ਨੂੰ ਪੰਜਾਬ ਦੀ ਲੀਡਰਸ਼ਿੱਪ ’ਤੇ ਭਰੋਸਾ ਨਹੀਂ

ਛੋਟੇਪੁਰ ਨੇ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦੀ ਲੀਡਰ ਸ਼ਿੱਪ ’ਤੇ ਭਰੋਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਹਰਪਾਲ ਚੀਮਾ ਅਤੇ ਭਗਵੰਤ ਮਾਨ ਹਨ ਤਾਂ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਪ੍ਰੈੱਸ ਵਾਰਤਾਵਾਂ ਕਿਉਂ ਕਰਦੇ ਹਨ, ਉਨ੍ਹਾਂ ਨੂੰ ਇਹ ਕਿਉਂ ਲੱਗਦਾ ਹੈ ਕਿ ਪੰਜਾਬ ਲੀਡਰਸ਼ਿਪ ਕਾਬਲ ਨਹੀਂ ਹੈ। ਕੇਜਰੀਵਾਲ ਨੂੰ ਕੜੇ ਹੱਥੀਂ ਲੈਂਦਿਆਂ ਛੋਟੇਪੁਰ ਨੇ ਕਿਹਾ ਕਿ ਇਨ੍ਹਾਂ ਚੋਣਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਆਪਣੀ ਦੁਕਾਨਦਾਰੀ ਬੰਦ ਕਰਕੇ ਪੰਜਾਬ ਛੱਡ ਜਾਣਗੇ। ਉਨ੍ਹਾਂ ਨੂੰ ਮੁਸ਼ਕਿਲ ਨਾਲ 6 ਸੀਟਾਂ ਮਿਲਣਗੀਆਂ।

ਚੰਡੀਗੜ੍ਹ ਨਗਰ ਨਿਗਮ ਚੋਣਾਂ ਬਸਪਾ ਨਾਲ ਮਿਲ ਕੇ ਲੜੇਗਾ ਅਕਾਲੀ ਦਲ

ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਛੋਟੇ ਸਫ਼ਰ ਲਈ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ, ਜਦਕਿ ਅਜਿਹਾ ਕਦੇ ਨਹੀਂ ਹੋਇਆ, ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਨਹੀਂ ਸੀ ਕਿ ਚੰਨੀ ਮੁੱਖ ਮੰਤਰੀ ਬਣ ਜਾਣਗੇ, ਇਸ ਲਈ ਉਹ ਅਜਿਹਾ ਕਰ ਰਹੇ । ਸੁਖਬੀਰ ਬਾਦਲ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਅਕਾਲੀ ਦਲ ਤੇ ਬਸਪਾ ਗਠਜੋੜ ਵੀ ਚੋਣ ਲੜੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਘਰ-ਘਰ ਰੋਜ਼ਗਾਰ ਸਕੀਮ ਤਹਿਤ ਨੌਕਰੀਆਂ ਦਿੱਤੀਆਂ ਹਨ, ਮੈਂ ਹੈਰਾਨ ਹਾਂ ਕਿ ਨੌਕਰੀਆਂ ਦੇਣ ਦੇ ਬਾਵਜੂਦ ਉਨ੍ਹਾਂ ਨੇ ਕਿਸੇ ਨੂੰ ਨਹੀਂ ਛੱਡਿਆ, ਜਦਕਿ ਪੰਜਾਬ ਦੇ ਮੁਲਾਜ਼ਮ ਸੜਕਾਂ 'ਤੇ ਬੈਠੇ ਲਾਠੀਚਾਰਜ ਦਾ ਸ਼ਿਕਾਰ ਹੋ ਰਹੇ ਹਨ।

ਸਭ ਤੋਂ ਵੱਡਾ ਰੇਤ ਮਾਫੀਆ ਹੈ ਚਰਨਜੀਤ ਸਿੰਘ ਚੰਨੀ : ਬਾਦਲ

ਜਿਸ ਦਿਨ ਆਮ ਆਦਮੀ ਪਾਰਟੀ ਨੇ ਛਾਪਾ ਮਾਰਿਆ ਠੇਕੇਦਾਰ ਉਥੋਂ ਭੱਜ ਗਏ, ਜਦੋਂ ਚੰਨੀ ਕੋਲ ਗਿਆ ਤਾਂ ਠੇਕੇਦਾਰ ਨੂੰ ਪੈਸੇ ਦੇਣ ਗਿਆ ਸੀ। ਨਜਾਇਜ਼ ਕਾਲੋਨਾਈਜ਼ਰ ਵੀ ਚੰਨੀ ਨੇ ਪੈਸਿਆਂ ਲਈ ਖੋਲ੍ਹੇ ਸੇਵਾ ਕੇਂਦਰ। ਉਨ੍ਹਾਂ ਕਿਹਾ ਕਿ ਉਹ ਭ੍ਰਿਸ਼ਟ ਮੁੱਖ ਮੰਤਰੀ ਹਨ।

ਇਹ ਵੀ ਪੜ੍ਹੋ:ਹੈਲੀਕਾਪਟਰ ਕਰੈਸ਼ ਹਾਦਸੇ ’ਚ ਤਰਨ ਤਾਰਨ ਦਾ ਜਾਵਨ ਗੁਰਸੇਵਕ ਸਿੰਘ ਵੀ ਸ਼ਹੀਦ

Last Updated : Dec 9, 2021, 1:48 PM IST

ABOUT THE AUTHOR

...view details