ਪੰਜਾਬ

punjab

ETV Bharat / city

ਪੰਜਾਬ ਸਰਕਾਰ ਘਰ-ਘਰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ: ਸਰਕਾਰੀਆ - ਹਾਊਸਿੰਗ ਵਿਭਾਗ ਦੇ ਸ਼ਹਿਰੀ ਯੋਜਨਾਬੰਦੀ ਵਿੰਗ

ਹਾਊਸਿੰਗ ਵਿਭਾਗ ਦੇ ਸ਼ਹਿਰੀ ਯੋਜਨਾਬੰਦੀ ਵਿੰਗ ਵਿੱਚ ਭਰਤੀ ਮੁਹਿੰਮ ਜਾਰੀ। ਕੈਬਿਨੇਟ ਮੰਤਰੀ ਸੁੱਖ ਸਰਕਾਰੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦੀ ਵਚਨਬੱਧਤਾ ਹੈ।

ਸੁੱਖ ਸਰਕਾਰੀਆ

By

Published : Jun 25, 2019, 9:06 PM IST

ਚੰਡੀਗੜ੍ਹ: 'ਘਰ-ਘਰ ਰੁਜ਼ਗਾਰ' ਯੋਜਨਾ ਨੂੰ ਹੁਲਾਰਾ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਪਣੇ ਹਾਊਸਿੰਗ ਵਿੰਗ ਵਿੱਚ ਵੱਖ-ਵੱਖ ਅਹੁਦਿਆਂ 'ਤੇ ਭਰਤੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਵਿਭਾਗ ਦੇ ਕੰਮ-ਕਾਜ ਵਿੱਚ ਤੇਜ਼ੀ ਲਿਆਉਣੀ ਅਤੇ ਭਰਤੀਆਂ ਬਹੁਤ ਜ਼ਰੂਰੀ ਹਨ, ਕਿਉਂਕਿ ਪਿਛਲੇ ਕੁੱਝ ਸਾਲਾਂ ਦੌਰਾਨ ਵੱਖ ਵੱਖ ਅਹੁਦਿਆਂ 'ਤੇ ਕੰਮ ਕਰਦੇ ਬਹੁਤ ਸਾਰੇ ਅਧਿਕਾਰੀ ਸੇਵਾਮੁਕਤ ਹੋ ਚੁੱਕੇ ਹਨ।

ਸੁੱਖ ਸਰਕਾਰੀਆ ਨੇ ਦੱਸਿਆ ਕਿ ਸਹਾਇਕ ਸ਼ਹਿਰੀ ਯੋਜਨਾਕਾਰ (ਏਟੀਪੀ) ਅਤੇ ਯੋਜਨਾਬੰਦੀ ਅਧਿਕਾਰੀ ਦੇ ਅਹੁਦਿਆਂ ਲਈ ਭਰਤੀ ਜਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਵਿਕਾਸ ਵਿੱਚ ਯੋਜਨਾਬੰਦੀ ਦੀ ਮਹੱਤਤਾ ਨੂੰ ਵੇਖਦਿਆਂ ਇਨ੍ਹਾਂ ਅਹੁਦਿਆਂ ਨੂੰ ਭਰਨਾ ਜ਼ਰੂਰੀ ਸੀ ਅਤੇ ਇਹ ਭਰਤੀ ਮੁਹਿੰਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪ੍ਰਵਾਨਗੀ ਲੈਣ ਬਾਅਦ ਸ਼ੁਰੂ ਕੀਤੀ ਗਈ ਹੈ।

ਸਰਕਾਰੀਆ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਚੁਣੇ ਗਏ 12 ਸਹਾਇਕ ਸ਼ਹਿਰੀ ਯੋਜਨਾਕਾਰਾਂ ਦੀ ਇਕ ਸੂਚੀ ਵਿਭਾਗ ਨੂੰ ਭੇਜੀ ਜਾ ਚੁੱਕੀ ਹੈ। 13 ਸਹਾਇਕ ਸ਼ਹਿਰੀ ਯੋਜਨਾਕਾਰਾਂ ਦਾ ਅਗਲਾ ਬੈਚ ਜਿਸ ਦੀ ਇੰਟਰਵਿਊ ਪ੍ਰਕਿਰਿਆ ਸਮਾਪਤ ਹੋ ਚੁੱਕੀ ਹੈ। ਜਲਦੀ ਵਿਭਾਗ ਵਿੱਚ ਜੁਆਇਨ ਕਰਨਗੇ। ਇਸ ਤੋਂ ਇਲਾਵਾ ਚੁਣੇ ਗਏ 32 ਯੋਜਨਾਬੰਦੀ ਅਧਿਕਾਰੀਆਂ ਦੀ ਸੂਚੀ ਵੀ ਵਿਭਾਗ ਨੂੰ ਪ੍ਰਾਪਤ ਹੋਈ ਹੈ, ਜਿਨ੍ਹਾਂ ਦੀ ਨਿਯੁਕਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਧਿਕਾਰੀ ਅਹੁਦੇ ਸੰਭਾਲ ਲੈਣਗੇ ਤਾਂ ਵਿਭਾਗ ਦੇ ਕੰਮ ਕਾਜ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਦਾ ਲਾਭ ਲੈਣ ਵਿੱਚ ਸੁਵਿਧਾ ਹੋਵੇਗੀ।

ABOUT THE AUTHOR

...view details