ਚੰਡੀਗੜ੍ਹ: ਵਿਸਾਖੀ ਪੰਜਾਬੀਆਂ ਦਾ ਖੁਸ਼ੀਆਂ ਅਤੇ ਖੇੜਿਆਂ ਦਾ ਤਿਉਹਾਰ ਹੈ। ਵਿਸਾਖੀ ਦੀ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਪਰਤ ਹੈ। ਇਸ ਵਰ੍ਹੇ ਵਿਸਾਖੀ ਮੌਕੇ ਕੋਰੋਨਾ ਵਾਇਰਸ ਦਾ ਸਕੰਟ ਹੈ, ਆਮ ਲੋਕਾਂ ਨੂੰ ਘਰਾਂ ਵਿੱਚ ਰਿਹ ਕੇ ਹੀ ਵਿਸਾਖੀ ਦੀ ਖ਼ੁਸ਼ੀਆਂ ਮਨਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਾਸੀਆਂ ਨੂੰ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਇਸ ਮੌਸਮੀ ਤਿਉਹਾਰ ਨੂੰ ਧਾਰਮਿਕ ਮਾਨਤਾ ਦੇ ਕੇ ਹੋਰ ਵਡਮੁੱਲਾ ਬਣਾ ਦਿੱਤਾ।
ਸੁਖਬੀਰ ਤੇ ਹਰਸਿਮਰਤ ਬਾਦਲ ਨੇ ਪੰਜਾਬੀਆਂ ਨੂੰ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬੀਆਂ ਨੂੰ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀਆ ਵਿਧਾਈਆਂ ਦਿੱਤੀਆਂ ਹਨ।
ਸੁਖਬੀਰ ਤੇ ਹਰਸਿਮਰਤ ਬਾਦਲ ਨੇ ਪੰਜਾਬੀਆਂ ਦਿੱਤੀਆਂ ਵਿਸਾਖੀਆਂ ਵਧਾਈਆਂ
ਕੇਂਦਰ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟਰ 'ਤੇ ਆਪਣੇ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਵਿਸਾਖੀ ਸਮੇਂ ਕੋਰੋਨਾ ਕਾਰਨ ਪੈਦੇ ਹੋਏ ਹਲਾਤ ਵਿੱਚੋਂ ਇਸ ਦੁਨੀਆ ਨੂੰ ਕੱਢਣ ਲਈ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਦੀ ਅਪੀਲ ਕੀਤੀ ਹੈ।
ਦੋਵੇਂ ਅਕਾਲੀ ਆਗੂਆਂ ਨੇ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਹੈ। ਉਨ੍ਹਾਂ ਲਿਖਿਆ ਕਿ ਦੇਸ਼ ਇਨ੍ਹਾਂ ਸ਼ਹੀਦਾਂ ਦੇ ਸਰਵਉੱਚ ਬਲੀਦਾਨ ਨੂੰ ਕਦੇ ਵੀ ਭੁੱਲ ਨਹੀਂ ਸਕਦਾ ਹੈ।