ਪੰਜਾਬ

punjab

ETV Bharat / city

ਮਲੂਕਾ ਦੇ ਬੇਟੇ ਨੂੰ ਜਨਰਲ ਸਕੱਤਰ ਥਾਪਿਆ, ਹੁਣ ਖੁਦ ਲੜਨਗੇ ਚੋਣ

ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜਨ ਤੋਂ ਇਨਕਾਰ ਕਰਨ ਵਾਲੇ ਸਿਕੰਦਰ ਸਿੰਘ ਮਲੂਕਾ ਚੋਣ ਲੜਨ ਲਈ ਰਾਜੀ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਥਾਪ ਦਿੱਤਾ ਹੈ। ਇਸ ਉਪਰੰਤ ਮਲੂਕਾ ਨੇ ਕਿਹਾ ਕਿ ਪਾਰਟੀ ਦਾ ਹੁਕਮ ਸਿਰ ਮੱਥੇ ਹੋਵੇਗਾ।

ਮਲੂਕਾ ਦੇ ਬੇਟੇ ਨੂੰ ਜਨਰਲ ਸਕੱਤਰ ਥਾਪਿਆ, ਹੁਣ ਖੁਦ ਲੜਨਗੇ ਚੋਣ
ਮਲੂਕਾ ਦੇ ਬੇਟੇ ਨੂੰ ਜਨਰਲ ਸਕੱਤਰ ਥਾਪਿਆ, ਹੁਣ ਖੁਦ ਲੜਨਗੇ ਚੋਣ

By

Published : Sep 4, 2021, 5:09 PM IST

Updated : Sep 4, 2021, 5:53 PM IST

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਲਵੇ ਦੇ ਪਾਰਟੀ ਦੇ ਮੁੱਖ ਆਗੂਆਂ ਵਿੱਚੋਂ ਇੱਕ ਸਿਕੰਦਰ ਸਿੰਘ ਮਲੂਕਾ ਦੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਦੇ ਨਾਲ ਹੀ ਸਿਕੰਦਰ ਸਿੰਘ ਮਲੂਕਾ ਵੀ ਚੋਣ ਲੜਨ ਲਈ ਤਿਆਰ ਹੋ ਗਏ ਹਨ। ਉਹ ਹੁਣ ਰਾਮਪੁਰਾ ਫੂਲ ਤੋਂ ਚੋਣ ਲੜਨਗੇ। ਪਹਿਲਾਂ ਉਨ੍ਹਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ ਤੇ ਕਿਹਾ ਸੀ ਕਿ ਉਨ੍ਹਾਂ ਦੇ ਬੇਟੇ ਚੋਣ ਲੜਨਗੇ। ਉਹ ਮੌੜ ਮੰਡੀ ਤੋਂ ਟਿਕਟ ਮੰਗ ਰਹੇ ਸੀ ਪਰ ਇਸ ਹਲਕੇ ਤੋਂ ਜਗਮੀਤ ਬਰਾੜ ਦੇ ਅਕਾਲੀ ਦਲ ਤੋਂ ਚੋਣ ਲੜਨ ਦੇ ਚਰਚੇ ਸ਼ੁਰੂ ਹੋ ਗਏ ਸੀ।

ਮਲੂਕਾ ਦੇ ਬੇਟੇ ਨੂੰ ਜਨਰਲ ਸਕੱਤਰ ਥਾਪਿਆ, ਹੁਣ ਆਪ ਲੜਨਗੇ ਚੋਣ

ਸੁਖਬੀਰ ਨੇ ਮਲੂਕਾ ਨਾਲ ਕੀਤੀ ਮੀਟਿੰਗ

ਸ਼ਨੀਚਰਵਾਰ ਨੂੰ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਮਲੂਕਾ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ ਤੇ ਇਥੇ ਉਨ੍ਹਾਂ ਨੇ ਪਹਿਲਾਂ ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕਰਨ ਦਾ ਐਲਾਨ ਕੀਤਾ ਤੇ ਨਾਲ ਹੀ ਕਿਹਾ ਕਿ ਸਿਕੰਦਰ ਸਿੰਘ ਮਲੂਕਾ ਬਠਿੰਡਾ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਆਗੂ ਹਨ ਤੇ ਉਨ੍ਹਾਂ ਨੇ ਕਿਹਾ ਹੈ ਕਿ ਜੋ ਪਾਰਟੀ ਹੁਕਮ ਲਗਾਏਗੀ, ਉਹ ਉਸ ‘ਤੇ ਫੁੱਲ ਚੜ੍ਹਾਉਣਗੇ। ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਮਲੂਕਾ ਹੀ ਰਾਮਪੁਰਾ ਫੂਲ ਤੋਂ ਚੋਣ ਲੜਨਗੇ।

ਮਲੂਕਾ ਨੇ ਕਿਹਾ ਹੁਕਮ ਸਿਰ ਮੱਥੇ

ਮਲੂਕਾ ਨੇ ਵੀ ਹਾਮੀ ਭਰਦਿਆਂ ਕਿਹਾ ਕਿ ਪਾਰਟੀ ਜੋ ਹੁਕਮ ਲਗਾਏਗੀ, ਉਹ ਉਸ ਨੂੰ ਮੰਨਣਗੇ। ਜਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ ਆਪਣਾ ਗੱਲ ਪੰਜਾਬ ਦੀ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ ਤੇ ਇਨ੍ਹਾਂ ਦਿਨਾਂ ਵਿੱਚ ਉਹ ਪਾਰਟੀ ਆਗੂਆਂ ਨਾਲ ਰਾਬਤਾ ਕਾਇਮ ਕਰਨ ਵਿੱਚ ਮਸ਼ਗੂਲ ਹੋ ਗਏ ਹਨ ਤੇ ਇਸੇ ਸਿਲਸਿਲੇ ਵਿੱਚ ਉਹ ਮਲੂਕਾ ਨੂੰ ਮਨਾਉਣ ਲਈ ਉਨ੍ਹਾਂ ਨਾਲ ਮੁਲਾਕਾਤ ਕਰਨ ਪੁੱਜ ਗਏ।

ਬੇਟੇ ਨੂੰ ਲਗਾਇਆ ਜਨਰਲ ਸਕੱਤਰ

ਮਲੂਕਾ ਦੇ ਬੇਟੇ ਨੂੰ ਜਨਰਲ ਸਕੱਤਰ ਨਿਯੁਕਤ ਕਰਨ ਤੋਂ ਇਲਾਵਾ ਪਾਰਟੀ ਪ੍ਰਧਾਨ ਨੇ ਸਤਨਾਮ ਸਿੰਘ ਭਾਈਰੂਪਾ ਅਤੇ ਰਾਮਪੂਰਾ ਫੂਲ ਤੋਂ ਨਰੇਸ਼ ਕੁਮਾਰ ਸੀ.ਏ ਨੂੰ ਪਾਰਟੀ ਦੀ ਪੀ.ਏ.ਸੀ ਦਾ ਮੈਂਬਰ ਬਣਾਉਣ ਦਾ ਐਲਾਨ ਵੀ ਕੀਤਾ। ਉਪਰੋਕਤ ਤੋਂ ਇਲਾਵਾ ਸੁਖਬੀਰ ਨੇ ਸਪੱਸ਼ਟ ਕੀਤਾ ਕਿ ਰਾਮਪੁਰਾ ਫੂਲ ਹਲਕੇ ਤੋਂ ਸਿਕੰਦਰ ਸਿੰਘ ਮਲੂਕਾ ਹੀ ਪਾਰਟੀ ਦੇ ਉਮੀਦਵਾਰ ਹੋਣਗੇ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

ਇਹ ਵੀ ਪੜ੍ਹੋ:ਦੋਹਰੇ ਸੰਵਿਧਾਨ ਮਾਮਲੇ ‘ਚ ਸੁਖਬੀਰ ਦੀ ਜਮਾਨਤ ਅਰਜੀ ‘ਤੇ ਅਦਾਲਤ ਵੱਲੋਂ ਪੇਸ਼ ਹੋਣ ਦੀ ਹਦਾਇਤ

Last Updated : Sep 4, 2021, 5:53 PM IST

ABOUT THE AUTHOR

...view details