ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਸੁਖਬੀਰ ਬਾਦਲ ਨੇ ਸੀਐਮ ਮਾਨ ਉੱਪਰ ਸ਼ਰਾਬ ਪੀ ਕੇ ਸ੍ਰੀ ਦਮਦਮਾ ਸਾਹਿਬ ਵਿਖੇ ਜਾਣ ਦੇ ਇਲਜ਼ਾਮ ਲਗਾਏ ਗਏ ਹਨ। ਬਾਦਲ ਨੇ ਕਿਹਾ ਕਿ ਉਹ ਇਹ ਕਹਿਣਾ ਨਹੀਂ ਚਾਹੁੰਦੇ ਸੀ ਪਰ ਉਹ ਪੰਜਾਬ ਦੇ ਮੁੱਖ ਮੰਤਰੀ ਹਨ ਇਸ ਲਈ ਉਨ੍ਹਾਂ ਨੂੰ ਇਹ ਗੱਲ ਦੱਸਣੀ ਪਈ ਹੈ। ਉਨ੍ਹਾਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਧਾਮੀ ਦਾ ਨਾਮ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਣ ਆਏ ਅਤੇ ਉਹ ਸ਼ਰਾਬ ਪੀ ਕੇ ਆਇਆ ਇਸ ਤੋਂ ਜ਼ਿਆਦਾ ਮਾੜੀ ਗੱਲ ਕੋਈ ਨਹੀਂ ਹੋ ਸਕਦੀ।
ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਦੀ ਮੀਡੀਆ ਉੱਪਰ ਸਪੀਚ ਸੁਣਨੀ ਚਾਹੀਦੀ ਹੈ ਜਿਸ ਵਿੱਚ ਸਾਫ ਦਿਖਦਾ ਹੈ ਕਿ ਉਹ ਸ਼ਰਾਬ ਪੀਕੇ ਦਮਦਮਾ ਸਾਹਿਬ ਆਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਇਹ ਸੋਚਿਆ ਸੀ ਕਿ ਉਹ ਛੇ ਮਹੀਨੇ ਨਹੀਂ ਬੋਲਣਗੇ ਪਰ ਉਨ੍ਹਾਂ ਤੋਂ ਇਹ ਗੱਲ ਬਰਦਾਸ਼ਿਤ ਨਹੀਂ ਹੋਈ ਕਿ ਪੰਜਾਬ ਦਾ ਮੁੱਖ ਮੰਤਰੀ ਗੁਰੂ ਘਰ ਵਿੱਚ ਸ਼ਰਾਬ ਪੀ ਕੇ ਆਇਆ ਹੋਵੇ।