ਚੰਡੀਗੜ੍ਹ:ਅਕਸਰ ਹੀ ਸਿਆਸਤਦਾਨ ਇੱਕ ਦੂਜੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦੇ ਰਹਿੰਦੇ ਹਨ। ਮੌਕਾ ਕੋਈ ਵੀ ਹੋਵੇ ਪਰ ਸਿਆਸਤਦਾਨ ਖਾਲੀ ਨਹੀਂ ਜਾਣ ਦਿੰਦੇ, ਗੱਲ ਕਰ ਰਹੇ ਹਾਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਜੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪ੍ਰਦੂਸ਼ਣ ਵਾਲੇ ਬਿਆਨ 'ਤੇ ਭੜਕ ਗਏ ਅਤੇ ਟਵੀਟ ਕਰ ਕਿਹਾ, ਕਿ ਉਨ੍ਹਾਂ ਨੇ ਦਿੱਲੀ ਦੇ ਵਧਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਕਿਹਾ ਸੀ ਕਿ ਪੰਜਾਬ ਦੇ 4 ਪਾਵਰ ਪਲਾਂਟ ਬੰਦ ਹੋਣੇ ਚਾਹੀਦੇ ਹਨ, ਪੰਜਾਬ ਵਿੱਚ ਵਧ ਰਹੇ ਹਨ।
ਦੂਜੇ ਪਾਸੇ ਗੱਲ ਕੀਤੀ ਜਾਵੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਜਿੰਨ੍ਹਾਂ ਵੱਲੋਂ ਸੂਬੇ ਦੀ ਸਰਕਾਰ ਨੂੰ ਕਰੜੇ ਹੱਥੀਂ ਲੈਦਿਆਂ ਨਿਸ਼ਾਨੇ ਸਾਧੇ, ਹਰਸਿਮਰਤ ਕੌਰ ਬਾਦਲ ਨੇ ਕਿਹਾ, ਕਿ ਪੰਜਾਬ 'ਚ ਡੇਂਗੂ ਦੇ 8600 ਮਾਮਲੇ ਵਧੇ ਹਨ ਜੋ ਕਿ ਪਹਿਲਾਂ ਨਾਲੋ 3 ਗੁਣਾ ਜਿਆਦਾ ਹਨ। ਸਰਕਾਰ ਨੇ ਇਸਨੂੰ ਰੋਕਣ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਨਾਲ ਹੀ ਹਰਸਿਮਰਤ ਕੌਰ ਨੇ ਕਿਹਾ ਕਿ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ।
ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਕੱਢੀ ਸਰਕਾਰਾਂ ਖਿਲਾਫ ਭੜਾਸ
ਇਹ ਵੀ ਪੜ੍ਹੋ: ਰਣਜੀਤ ਕਤਲ ਕੇਸ: ਉਮਰਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਮੁੜ ਹੋਈ ਉਮਰਕੈਦ