ਪੰਜਾਬ

punjab

ETV Bharat / city

ਸ਼੍ਰੋ.ਅ. ਦਲ ਵੱਲੋਂ ਐਮ.ਸੀ. ਚੋਣਾਂ ਲਈ ਪਾਰਟੀ ਦੀਆਂ ਸਕਰੀਨਿੰਗ ਕਮੇਟੀਆਂ ਦਾ ਐਲਾਨ - ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਗਾਮੀ 9 ਵੱਖ-ਵੱਖ ਮਿਉਂਸਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ 'ਚ ਪਾਰਟੀ ਦੇ ਉਮੀਦਵਾਰਾਂ ਦੀ ਸਕ੍ਰੀਨਿੰਗ ਤੇ ਸਥਾਨਕ ਪੱਧਰ ‘ਤੇ ਤਾਲਮੇਲ ਲਈ ਵੱਖ-ਵੱਖ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ।

ਕਾਰਪੋਰੇਸ਼ਨਾਂ ਚੋਣਾਂ ਲਈ ਉਮੀਦਵਾਰਾਂ ਦੀ ਸਕ੍ਰੀਨਿੰਗ ਦਾ ਐਲਾਨ
ਕਾਰਪੋਰੇਸ਼ਨਾਂ ਚੋਣਾਂ ਲਈ ਉਮੀਦਵਾਰਾਂ ਦੀ ਸਕ੍ਰੀਨਿੰਗ ਦਾ ਐਲਾਨ

By

Published : Dec 12, 2020, 6:03 PM IST

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਗਮੀ 9 ਵੱਖ-ਵੱਖ ਮਿਉਂਸਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ 'ਚ ਪਾਰਟੀ ਦੇ ਉਮੀਦਵਾਰਾਂ ਦੀ ਸਕ੍ਰੀਨਿੰਗ ਤੇ ਸਥਾਨਕ ਪੱਧਰ ‘ਤੇ ਤਾਲਮੇਲ ਲਈ ਵੱਖ-ਵੱਖ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ।

ਅੱਜ ਐਲਾਨੀ ਗਈ ਸਕਰੀਨਿੰਗ ਕਮੇਟੀ ਮੁਤਾਬਕ

(ਅਬੋਹਰ) ਮਿਉਂਸਪਲ ਕਾਰਪੋਰੇਸ਼ਨ ਲਈ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ , ਕੰਵਰਜੀਤ ਸਿੰਘ ਬਰਕੰਦੀ ਅਤੇ ਅਸ਼ੋਕ ਅਨੇਜਾ, (ਬਠਿੰਡਾ) ਕਾਰਪੋਰੇਸ਼ਨ ਲਈ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ , ਮਨਤਾਰ ਸਿੰਘ ਬਰਾੜ, ਸਰੂਪ ਚੰਦ ਸਿੰਗਲਾ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ, (ਬਟਾਲਾ ) ਮਿਉਂਸਪਲ ਕਾਰਪੋਰੇਸ਼ਨ ਲਈ ਲਖਬੀਰ ਸਿੰਘ ਲੋਧੀਨੰਗਲ ਅਤੇ ਬਲਬੀਰ ਸਿੰਘ ਬਿੱਟੂ, (ਮੋਗਾ ) ਮਿਉਂਸਪਲ ਕਾਰਪੋਰੇਸ਼ਨ ਲਈ ਸਾਬਕਾ ਜਥੇਦਾਰ ਤੋਤਾ ਸਿੰਘ , (ਕਪੂਰਥਲਾ ) ਕਾਰਪੋਰੇਸ਼ਨ ਲਈ ਸਾਬਕਾ ਮੰਤਰੀ ਡਾ. ਉਪਿੰਦਰਜੀਤ ਕੌਰ,ਗੁਰਪ੍ਰਤਾਪ ਸਿੰਘ ਵਡਾਲਾ, ਯੁਵਰਾਜ ਭੁਪਿੰਦਰ ਸਿੰਘ ਅਤੇ ਹਰਜੀਤ ਸਿੰਘ ਵਾਲੀਆ, (ਮੋਹਾਲੀ )ਮਿਉਂਸਪਲ ਕਾਰਪੋਰੇਸ਼ਨ ਲਈ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ,ਐਨ.ਕੇ.ਸ਼ਰਮਾ, ਚਰਨਜੀਤ ਸਿੰਘ ਬਰਾੜ, ਕੰਵਲਜੀਤ ਸਿੰਘ ਰੂਬੀ ਅਤੇ ਮੇਅਰ ਕੁਲਵੰਤ ਸਿੰਘ , (ਹੁਸ਼ਿਆਰਪੁਰ) ਮਿਉਂਸਪਲ ਕਾਰਪੋਰੇਸ਼ਨ ਲਈ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ , ਸੋਹਣ ਸਿੰਘ ਠੰਡਲ, ਸੁਰਿੰਦਰ ਸਿੰਘ ਠੇਕੇਦਾਰ, ਬੀਬੀ ਮਹਿੰਦਰ ਕੌਰ ਜੋਸ਼,ਸਰਬਜੋਤ ਸਿੰਘ ਸਾਹਬੀ ਅਤੇ ਜਤਿੰਦਰ ਸਿੰਘ ਲਾਲੀ ਬਾਜਵਾ, (ਪਠਾਨਕੋਟ) ਮਿਉਂਸਪਲ ਕਾਰਪੋਰੇਸ਼ਨ ਲਈ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ , ਗੁਰਬਚਨ ਸਿੰਘ ਬੱਬੇਹਾਲੀ, ਸਰਬਜੋਤ ਸਿੰਘ ਸਾਬੀ ਅਤੇ ਸੁਰਿੰਦਰ ਸਿੰਘ ਕੰਵਰ ਮਿੰਟੂ, (ਫਗਵਾੜਾ) ਮਿਉਂਸਪਲ ਕਾਰਪੋਰੇਸ਼ਨ ਲਈ ਬਲਦੇਵ ਸਿੰਘ ਖਹਿਰਾ, ਜਰਨੈਲ ਸਿੰਘ ਵਾਹਦ ਅਤੇ ਸਰਵਣ ਸਿੰਘ ਕੁਲਾਰ ਦੇ ਨਾਂਅ ਸ਼ਾਮਲ ਹਨ।

ਇਸ ਤੋਂ ਇਲਾਵਾ ਸੁਖਬੀਰ ਬਾਦਲ ਵੱਲੋਂ 109 ਮਿਉਂਸਪਲ ਕਮੇਟੀਆਂ ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਲ਼ਈ 3 ਮੈਂਬਰੀ ਸਕ੍ਰੀਨਿੰਗ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਸ 'ਚ ਸਬੰਧਤ ਜ਼ਿਲ੍ਹੇ ਦੇ ਆਬਜ਼ਰਵਰ, ਸਬੰਧਤ ਹਲਕਾ ਇੰਚਾਰਜ ਤੇ ਸ਼ਹਿਰੀ ਪ੍ਰਧਾਨ ਸ਼ਾਮਲ ਹੋਣਗੇ। ਇਹ ਕਮੇਟੀਆਂ ਸੰਭਾਵਤ ਉਮੀਦਵਾਰਾਂ ਦੀ ਸੂਚੀ ਤਿਆਰ ਕਰਕੇ ਪਾਰਟੀ ਪ੍ਰਧਾਨ ਨੂੰ ਸੌਂਪਣਗੀਆਂ। ਫਾਈਨਲ ਕੀਤੇ ਗਏ ਉਮੀਦਵਾਰਾਂ ਦੀ ਸੂਚੀ ਪਾਰਟੀ ਵੱਲੋਂ ਜਾਰੀ ਕੀਤੀ ਜਾਵੇਗੀ।

ABOUT THE AUTHOR

...view details