ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਆਖਿਆ ਹੈ ਕਿ ਉਹ ਦਿੱਲੀ ਬਾਰਡਰਾਂ ’ਤੇ ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਕਿਸਾਨ ਪਰਿਵਾਰਾਂ ਦੀ ਸਰਗਰਮੀ ਨਾਲ ਮਦਦ ਕਰਨ ਅਤੇ ਉਨ੍ਹਾਂ ਦੇ ਖੇਤੀਬਾੜੀ ਦੀ ਸੰਭਾਲ ਦੇ ਨਾਲ-ਨਾਲ ਦੁਧਾਰੂ ਪਸ਼ੂਆਂ ਦੀ ਵੀ ਸੰਭਾਲ ਕਰਨ।
ਸੁਖਬੀਰ ਵੱਲੋਂ ਵਰਕਰਾਂ ਨੂੰ ਸੰਘਰਸ਼ਸ਼ੀਲ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਦੀ ਅਪੀਲ
ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਉਹ ਦਿੱਲੀ ਬਾਰਡਰਾਂ ’ਤੇ ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਕਿਸਾਨ ਪਰਿਵਾਰਾਂ ਦੀ ਸਰਗਰਮੀ ਨਾਲ ਮਦਦ ਕਰਨ ਅਤੇ ਉਨ੍ਹਾਂ ਦੇ ਖੇਤੀਬਾੜੀ ਦੀ ਸੰਭਾਲ ਦੇ ਨਾਲ-ਨਾਲ ਦੁਧਾਰੂ ਪਸ਼ੂਆਂ ਦੀ ਵੀ ਸੰਭਾਲ ਕਰਨ ਦਾ ਸੁਨੇਹਾ ਦਿੱਤਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਅਪੀਲ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਮਗਰੋਂ ਕੀਤੀ। ਇਸ ਮੀਟਿੰਗ ਵਿੱਚ ਦੱਸਿਆ ਗਿਆ ਕਿ ਕਿਵੇਂ ਦਿੱਲੀ ਗਏ ਕਿਸਾਨਾਂ ਦੀਆਂ ਕਣਕਾਂ ਨੂੰ ਪਾਣੀ ਲਾਉਣਾ ਤੇ ਖਾਦਾਂ ਪਾਉਣੀਆਂ ਰਹਿੰਦੀਆਂ ਹਨ। ਸੁਖਬੀਰ ਬਾਦਲ ਨੇ ਪਾਰਟੀ ਦੇ ਸਮੁੱਚੇ ਆਗੂਆਂ ਤੇ ਵਰਕਰਾਂ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਮਦਦ ਕਰਨ ਤਾਂ ਜੋ ਆਪਣੇ ਖੇਤਾਂ ਦੀ ਸੰਭਾਲ ਕਰਨ ਵਿੱਚ ਅਸਮਰਥ ਹਨ ਕਿਉਂਕਿ ਉਹ ਦਿੱਲੀ ਦੇ ਬਾਰਡਰਾਂ ’ਤੇ ਧਰਨਿਆਂ ਵਿੱਚ ਡਟੇ ਹਨ।
ਪਾਰਟੀ ਪ੍ਰਧਾਨ ਨੇ ਵਰਕਰਾਂ ਨੂੰ ਕਿਹਾ ਕਿ ਉਹ ਦੁਧਾਰੂ ਪਸ਼ੂਆਂ ਦੀ ਸੰਭਾਲ ਵਿੱਚ ਵੀ ਕਿਸਾਨਾਂ ਦੀ ਮਦਦ ਕਰਨ ਤੇ ਡੰਗਰਾਂ ਨੂੰ ਚਾਰਾ ਪਾਉਣ ਸਮੇਤ ਚੁਆਈ ਆਦਿ ਦੇ ਕੰਮ ਦਾ ਵੀ ਖਿਆਲ ਕਰਨ। ਉਨ੍ਹਾਂ ਨੇ ਸਮੁੱਚੇ ਜ਼ਿਲ੍ਹਾ ਪ੍ਰਧਾਨਾਂ, ਸਰਕਲ ਜਥੇਦਾਰਾਂ ਅਤੇ ਹਲਕਾ ਇੰਚਾਰਜਾਂ ਨੂੰ ਕਿਹਾ ਕਿ ਉਹ ਇਸ ਬਾਬਤ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰਨ। ਉਨ੍ਹਾਂ ਨੇ ਕਿਸਾਨ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਰਾਬਤਾ ਬਣਾਉਣ ਤਾਂ ਜੋ ਇਸ ਅਹਿਮ ਮੌਕੇ ਹਰ ਤਰੀਕੇ ਦੀ ਮਦਦ ਪ੍ਰਾਪਤ ਕੀਤੀ ਜਾ ਸਕੇ।