ਪੰਜਾਬ

punjab

By

Published : Aug 19, 2019, 9:30 AM IST

ETV Bharat / city

ਸੁਖਬੀਰ ਬਾਦਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਰਕਰਾਂ ਨੂੰ ਕੀਤੀ ਅਪੀਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਅੰਦਰ ਹੜ੍ਹ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ ਪਾਰਟੀ ਦੇ ਵਰਕਰਾਂ ਅਤੇ ਅਹੁਦੇਰਾਂ ਨੂੰ ਹੁਕਮ ਜਾਰੀ ਕੀਤੇ ਹਨ।

ਸੁਖਬੀਰ ਬਾਦਲ

ਚੰਡੀਗੜ੍ਹ: ਪੰਜਾਬ ਵਿਚ ਭਾਰੀ ਮੀਂਹ ਪੈਣ ਨਾਲ ਅਤੇ ਭਾਖੜਾ ਡੈਮ ਦਾ ਗੇਟ ਖੋਲ੍ਹਣ ਕਾਰਨ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਇਸ ਸਥਿਤੀ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਅੰਦਰ ਹੜ੍ਹ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ ਪਾਰਟੀ ਦੇ ਵਰਕਰਾਂ ਅਤੇ ਅਹੁਦਾਰਾਂ ਨੂੰ ਹੁਕਮ ਜਾਰੀ ਕੀਤੇ ਹਨ।

ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਰਾਹੀਂ ਸਾਰੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਲੋਕਾਂ ਦੀ ਮਦਦ ਲਈ ਅੱਗੇ ਆਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਅਤੇ ਅਹੁਦੇਦਾਰ ਇਸ ਮੁਸ਼ਕਿਲ ਦੀ ਘੜੀ ਵਿਚ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਅਤੇ ਪੀੜਤਾਂ ਲਈ ਲੰਗਰ ਅਤੇ ਹੋਰ ਜ਼ਰੂਰੀ ਵਸਤਾਂ ਦੇ ਨਾਲ-ਨਾਲ ਬਚਾਅ ਕਾਰਜਾਂ ਵਿਚ ਵੀ ਵੱਧ ਚੜ੍ਹ ਕੇ ਮਦਦ ਕਰਨ।

ਇਹ ਵੀ ਪੜੋ:ਕਾਂਗਰਸ ਦੇ ਦਿੱਗਜ਼ ਨੇਤਾ ਦਾ ਵਿਵਾਦਤ ਬਿਆਨ, 'ਕਾਂਗਰਸ ਪਹਿਲਾਂ ਵਾਂਗ ਨਹੀਂ ਰਹੀ ਹੁਣ ਭਟਕ ਗਈ'

ਉਨ੍ਹਾਂ ਆਪਣੀ ਵੀਡੀਓ ਵਿਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਵੀ ਇਨ੍ਹਾਂ ਬਚਾਅ ਕਾਰਜਾਂ ਵਿਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਮਦਦ ਲਈ ਤਿਆਰ ਹੈ।

ABOUT THE AUTHOR

...view details