ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਟਕਪੁਰਾ ਗੋਲੀਕਾਂਡ ਮਾਮਲੇ (Kotkapura firing incident) ਵਿੱਚ ਐਸਆਈਟੀ ਦੇ ਸਾਹਮਣੇ ਪੇਸ਼ ਹੋਏ।
ਮਿਲੀ ਜਾਣਕਾਰੀ ਮੁਤਾਬਿਕ ਐਸਆਈਟੀ ਵੱਲੋਂ ਸੁਖਬੀਰ ਬਾਦਲ ਦੇ ਨਾਲ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਸੀ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਮਾਮਲੇ ਦੀ ਜਾਂਚ ਨਹੀਂ ਸਗੋਂ ਰਾਜਨੀਤੀ ਕਰ ਰਹੀ ਹੈ। ਮਾਮਲੇ ਦੇ ਦੋਸ਼ੀਆਂ ਨੂੰ ਫੜਿਆ ਜਾਵੇ ਇਸ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅੱਗੇ ਕਿਹਾ ਕਿ ਸਾਰਾ ਪੰਜਾਬ ਚਾਹੁੰਦਾ ਹੈ ਕਿ ਮਾਮਲੇ ਦੇ ਦੋਸ਼ੀ ਨੂੰ ਫੜਿਆ ਜਾਵੇ। ਪਰ ਸਰਕਾਰ ਵੱਲੋਂ ਕਾਰਵਾਈ ਨਹੀਂ ਰਾਜਨੀਤੀ ਹੋ ਰਹੀ ਹੈ। ਆਮ ਆਦਮੀ ਪਾਰਟੀ ਨੇ ਪਿਛਲੇ 6 ਮਹੀਨਿਆਂ ਵਿੱਚ ਕੁਝ ਨਹੀਂ ਕੀਤਾ। ਬਦਲਾਖੋਰੀ ਦੇ ਚੱਲਦੇ ਉਨ੍ਹਾਂ ਦੇ ਖਿਲਾਫ ਸਮੰਨ ਕਰਵਾਇਆ ਹੈ।
SIT ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਉਹ ਬੇਨਤੀ ਕਰਦੇ ਹਨ ਐਸਆਈਟੀ ਦੇ ਮੈਂਬਰਾਂ ਨੂੰ ਸਾਰਾ ਪੰਜਾਬ ਚਾਹੁੰਦਾ ਹੈ ਕਿ ਦੋਸ਼ੀਆ ਨੂੰ ਕਾਬੂ ਕੀਤਾ ਜਾਵੇ ਅਤੇ ਦੋਸ਼ੀਆਂ ਨੂੰ ਫੜਿਆ ਵੀ ਜਾਵੇ। ਨਾਲ ਹੀ ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਐਸਆਈਟੀ ਨੂੰ ਉਨ੍ਹਾਂ ਜਿੱਥੇ ਵੀ ਬੁਲਾਉਣਗੇ ਉਹ ਉੱਥੇ ਪਹੁੰਚਣ ਲਈ ਤਿਆਰ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੇਸ਼ੀ ਮੌਕੇ ਪਹੁੰਚੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਪ੍ਰਧਾਨ ਨੂੰ ਬੇਕਸੂਰ ਦੱਸਿਆ। ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਹਰ ਫਰੰਟ ਉੱਤੇ ਫੇਲ੍ਹ ਹੋ ਚੁੱਕੀ ਹੈ ਇਸ ਲਈ ਸਿਆਸੀ ਕਿੜ ਕੱਢਣ ਲਈ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇਕਰ ਕੋਟਕਪੁਰਾ ਕਾਂਢ ਲਈ ਉਸ ਸਮੇਂ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹਨ ਤਾਂ ਸਿੱਧੂ ਮੂਸੇਵਾਲਾ ਦੇ ਕਤਲ ਲਈ ਸਿੱਧੇ ਤੌਰ ਉੱਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਇਸ ਸਮੇਂ ਦੇ ਗ੍ਰਹਿ ਮੰਤਰੀ ਭਗਵੰਤ ਸਿੰਘ ਮਾਨ ਜ਼ਿੰਮੇਵਾਰ ਹਨ ਕਿਉਂਕਿ ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਹੀ ਮੂਸੇਵਾਲਾ ਦੀ ਸੁਰੱਖਿਆ ਵਿੱਚ ਜਾਨਲੇਵਾ ਕੋਤਾਹੀ ਵਰਤੀ ਗਈ ਸੀ। ਮਜੀਠੀਆ ਨੇ ਅੱਗੇ ਕਿਹਾ ਕਿ ਪਹਿਲਾਂ ਵੀ ਕਈ ਤਰ੍ਹਾਂ ਦੀਆਂ ਸਪੈਸ਼ਲ ਜਾਂਚ ਟੀਮਾਂ ਨੇ ਆਪਣੀ ਕਾਰਵਾਈ ਕੀਤੀ ਅਤੇ ਕੁੱਝ ਵੀ ਹੱਥ ਨਹੀਂ ਲੱਗਿਆ। ਨਾਲ ਹੀ ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਵੀ ਸੁਖਬੀਰ ਸਿੰਘ ਬਾਦਲ ਨੂੰ ਕੋਟਕਪੁਰਾ ਕਾਂਢ ਵਿੱਚ ਕਲੀਨ ਚਿੱਟ ਦਿੱਤੀ ਹੈ।
ਇਹ ਸੀ ਮਾਮਲਾ :ਦਰਅਸਲ ਸਾਲ 2015 ਵਿਚ, ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿੰਡੇ ਪਾਏ ਜਾਣ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਇੱਕ ਪ੍ਰਦਰਸ਼ਨਕਾਰੀ ਭੀੜ ਉੱਤੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।
ਇਹ ਵੀ ਪੜੋ:ਤੇਜ਼ ਰਫਤਾਰ ਕਾਰ ਨੇ ਉਜਾੜੇ ਦੋ ਪਰਿਵਾਰ, ਬੱਚਿਆਂ ਸਣੇ 5 ਦੀ ਮੌਤ