ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(Captain Amarinder Singh) ਦੀ ਕੋਠੀ ਦਾ ਅੱਜ ਸ਼੍ਰੋਮਣੀ ਅਕਾਲੀ ਦਲ(Shiromani Akali Dal) ਵੱਲੋਂ ਘਿਰਾਓ ਕੀਤਾ ਗਿਆ। ਸਵੇਰੇ ਕਰੀਬ 11 ਵਜੇ ਅਕਾਲੀ ਦਲ ਦੇ ਵਰਕਰ ਸਿਸਵਾਂ ਟੀ ਪੁਆਇੰਟ ਵਿਖੇ ਇਕੱਠੇ ਹੋਏ ਅਤੇ ਤਕਰੀਬਨ 2 ਘੰਟੇ ਵੱਖ-ਵੱਖ ਆਗੂਆਂ ਨੇ ਸਰਕਾਰ ਦੇ ਘੁਟਾਲਿਆਂ ਨੂੰ ਲੈਕੇ ਸਵਾਲ ਚੁੱਕੇ ਗਏ ਅਤੇ ਇਸ ਤੋਂ ਬਾਅਦ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕੀਤਾ ਗਿਆ।
ਇਸ ਦੌਰਾਨ ਦੂਜੇ ਪਾਸੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਦੋ ਥਾਵਾਂ 'ਤੇ ਬੈਰੀਕੇਡਿੰਗ ਕੀਤੀ ਗਈ ਸੀ। ਇਸਦੇ ਚੱਲਦੇ ਹੀ ਪਹਿਲੀ ਵਾਲੀ ਗੇਟਿੰਗ ਤੇ ਵਰਕਰਾਂ ਅਤੇ ਪੁਲਿਸ ਵਿਚ ਕਾਫੀ ਟਕਰਾਅ ਹੋਇਆ ।ਇਸ ਦੌਰਾਨ ਦੂਸਰੇ ਬੈਰੀਕੇਡਿੰਗ 'ਤੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਦੇ ਲਈ ਪਾਣੀ ਦੀਆਂ ਪੁਛਾੜਾਂ ਦੀ ਵਰਤੋਂ ਕੀਤੀ ਪਰ ਇਸ ਦੌਰਾਨ ਪ੍ਰਸ਼ਾਸਨ ਦੇ ਵੱਲੋਂ ਕੀਤੇ ਇੰਤਜ਼ਮ ਫਿੱਕੇ ਨਜ਼ਰ ਆਏ।
ਸ਼੍ਰੋਮਣੀ ਅਕਾਲੀ ਦਲ ਵੱਲੋਂ CM ਰਿਹਾਇਸ਼ ਦਾ ਘਿਰਾਓ ਕੀ ਹੈ ਮਾਮਲਾ ?
ਪੰਜਾਬ ਦੇ ਵਿੱਚ ਹੋਏ ਵੈਕਸੀਨ ਤੇ ਫਤਿਹ ਕਿੱਟ ਘੁਟਾਲੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਿਹਤ ਮੰਤਰੀ ਨੂੰ ਬਰਖਾਸਤ ਕੀਤਾ ਜਾਵੇ ਤੇ ਨਾਲ ਹੀ ਇਸ ਮਾਮਦੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਵੀ ਮੰਗ ਕੀਤੀ ਜਾਵੇ।ਇਸ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਮੁਹਾਲੀ ਵਿੱਚ ਪੰਜਾਬ ਸਿਹਤ ਮੰਤਰੀ ਦੀ ਕੋਠੀ ਦਾ ਵੀ ਕੁਝ ਦਿਨ ਪਹਿਲਾਂ ਘਿਰਾਓ ਕੀਤਾ ਗਿਆ ਸੀ ਜਿਥੇ ਕਿਹਾ ਗਿਆ ਸੀ ਕਿ ਜੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਨਹੀਂ ਦਿੱਤੀ ਜਾਂਦੀ ਅਤੇ ਸਿਹਤ ਮੰਤਰੀ ਨੂੰ ਬਰਖਾਸਤ ਨਹੀਂ ਕੀਤਾ ਗਿਆ ਤਾਂ ਅਸੀਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਾਂਗੇ ਜਿਸ ਦੇ ਤਹਿਤ ਅੱਜ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਸੀ।
ਹਿਰਾਸਤ ਚ ਸੁਖਬੀਰ ਬਾਦਲ ਸਮੇਤ ਹੋਰ ਆਗੂ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ, ਗੋਵਿੰਦ ਸਿੰਘ ਲੌਂਗੋਵਾਲ, ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਸਮੇਤ ਕਈ ਹੋਰਾਂ ਨੂੰ ਪੰਜਾਬ ਪੁਲਿਸ ਦੇ ਵੱਲੋਂ ਹਿਰਾਸਤ ਵਿੱਚ ਲਿਆ ਗਿਆ ।
ਸ਼੍ਰੋਮਣੀ ਅਕਾਲੀ ਦਲ ਵੱਲੋਂ CM ਰਿਹਾਇਸ਼ ਦਾ ਘਿਰਾਓ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਆਗੂਆਂ ਨੂੰ ਫਿਲਹਾਲ ਕੁਰਾਲੀ ਥਾਣੇ ਵਿੱਚ ਰੱਖਿਆ ਗਿਆ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਬਹੁਤ ਸਾਰੇ ਘੁਟਾਲੇ ਹੋਏ ਹਨ ਪਰ ਕਿਸੇ ਵੀ ਕੇਸ ਵਿੱਚ ਮੁੱਖ ਮੰਤਰੀ ਦੇ ਪੱਖ ਤੋਂ ਕੋਈ ਕਾਰਵਾਈ ਨਹੀਂ ਕੀਤੀ ਗਈ।ਉਨ੍ਹਾਂ ਕਿਹਾ ਪੰਜਾਬ ਸਰਕਾਰ ਕੰਮ ਨਹੀਂ ਕਰ ਰਹੀ ਬਲਕਿ ਘੁਟਾਲੇ ਕਰ ਰਹੀ ਹੈ।ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਲੋਕ ਚੋਣਾਂ ਵਿੱਚ ਕਾਂਗਰਸ ਨੂੰ ਸਬਕ ਸਿਖਾਉਣਗੇ।
ਹਦਾਇਤਾਂ ਦੀ ਉਲੰਘਣਾ
ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਕੋਰੋਨਾ ਹਦਾਇਤਾਂ ਦੀ ਉਲੰਘਣਾ ਵੀ ਕੀਤੀ ਹੈ ਤੇ ਉਲੰਘਣਾ ਕਰਦਿਆਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।ਪ੍ਰਦਰਸ਼ਨਕਾਰੀਆਂ ਦੇ ਵੱਲੋਂ ਇਸ ਮੌਕੇ ਮੰਗ ਕੀਤੀ ਜਾ ਰਹੀ ਸੀ ਕਿ ਵੈਕਸੀਨ ਤੇ ਫਤਿਹ ਕਿੱਟ ਮਾਮਲੇ ਚ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ ਤੇ ਸਿਹਤ ਮੰਤਰੀ ਨੂੰ ਬਰਖਾਸਤ ਕੀਤਾ ਜਾਵੇ ਪਰ ਇਸ ਦੌਰਾਨ ਹੀ ਉਨ੍ਹਾਂ ਦੇ ਵੱਲੋਂ ਕੋਰੋਨਾ ਹਦਾਇਤਾਂ ਦੀ ਉਲੰਘਣਾ ਕੀਤੀ ਗਈ।
SAD ਵੱਲੋਂ CM ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼,ਸੁਖਬੀਰ ਬਾਦਲ ਸਮੇਤ ਕਈ ਆਗੂ ਹਿਰਾਸਤ ਚ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਚ ਧੱਕਾ-ਮੁੱਕੀ
ਇਸ ਪ੍ਰਦਰਸ਼ਨ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਦੇ ਵਿੱਚ ਕਾਫੀ ਧੱਕਾ ਮੁੱਕੀ ਵੀ ਹੋਈ ਤੇ ਜਿਸਦੇ ਚੱਲਦੇ ਹੀ ਕਈ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਲੱਥ ਗਈਆਂ ਤੇ ਕਈ ਜ਼ਖ਼ਮੀ ਵੀ ਹੋਏ।
ਇਹ ਵੀ ਪੜ੍ਹੋ:CORONA UPDATE LIVE: 24 ਘੰਟਿਆਂ 'ਚ ਭਾਰਤ 'ਚ 60,471 ਨਵੇਂ ਮਾਮਲੇ, 2,726 ਮੌਤਾਂ