ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪੰਜਾਬ ਦੀ ਪਹਿਲੀ ਮਹਿਲਾ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਸ ਵੱਡੀ ਪ੍ਰਾਪਤੀ ਲਈ ਸਨਮਾਨਿਤ ਕਰਦਿਆਂ ਪਾਰਟੀ ਵੱਲੋਂ ਇੱਕ ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਗਿਆ।
ਸਿਮਰਨਜੀਤ ਅੱਜ ਆਪਣੇ ਪਰਿਵਾਰ ਸਮੇਤ ਅਕਾਲੀ ਦਲ ਦੇ ਪ੍ਰਧਾਨ ਨੂੰ ਮਿਲਣ ਲਈ ਆਈ ਸੀ। ਇਸ ਮੌਕੇ ਮੁੱਕੇਬਾਜ਼ ਅਤੇ ਉਸ ਦੇ ਪਰਿਵਾਰ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਸਿਮਰਨਜੀਤ ਦੀ ਬਾਕਸਿੰਗ ਦੀ ਖੇਡ ਚੁਣਨ ਦੀ ਦਲੇਰੀ ਪੰਜਾਬ ਦੀਆਂ ਬਾਕੀ ਕੁੜੀਆਂ ਨੂੰ ਵੀ ਇਸ ਖੇਡ ਵੱਲ ਪ੍ਰੇਰਿਤ ਕਰੇਗੀ।