ਚੰਡੀਗੜ੍ਹ: ਸੁਖਬੀਰ ਬਾਦਲ ((Sukhbir Badal)) ਨੇ ਟਵੀਟ ਕਰਦਿਆਂ ਕਿਹਾ ਹੈ ਕਿ ਨਵੀਂ ਕੈਬਨਿਟ ਦੇ ਵਿੱਚ ਭ੍ਰਿਸ਼ਟ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਪੁਰਾਣੀ ਕੈਬਨਿਟ ‘ਚ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਨੂੰ ਫਿਰ ਤੋਂ ਨਵੀਂ ਕੈਬਨਿਟ ਵਿੱਚ ਸ਼ਾਮਿਲ ਕਰਨ ਨੂੰ ਲੈਕੇ ਸਰਕਾਰ ਨੂੰ ਨਿਸ਼ਾਨੇ ਉੱਪਰ ਲਿਆ। ਉਨ੍ਹਾਂ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਜੋ ਕਿ ਫੂਡ ਸਪਲਾਈ ਮੰਤਰੀ ਰਹੇ ਹਨ ਉਨ੍ਹਾਂ ਨੂੰ ਭ੍ਰਿਸ਼ਟ ਮੰਤਰੀ ਵਜੋਂ ਜਾਣਿਆਂ ਜਾਂਦਾ ਹੈ। ਪਰ ਫਿਰ ਵੀ ਸਰਕਾਰ ਵੱਲੋਂ ਅਜਿਹੇ ਆਗੂਆਂ ਨੂੰ ਫਿਰ ਤੋਂ ਕੈਬਨਿਟ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਉੱਪਰ ਵੀ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਇਹੋ ਜਿਹਾ ਬਣਾਇਆ ਗਿਆ ਹੈ ਜੋ ਖੁਦ ਕੋਈ ਫ਼ੈਸਲਾ ਨਹੀਂ ਲੈ ਸਕਦਾ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਆਪਣੀ ਕੈਬਿਨਟ ਦਾ ਫ਼ੈਸਲਾ ਵੀ ਉਹ ਨਹੀਂ ਲੈ ਸਕਦੇ।